Corona virus: ਦੁਨੀਆਂ ਭਰ 'ਚ ਹਰ ਦਿਨ ਦੋ ਲੱਖ ਤੋਂ ਜ਼ਿਆਦਾ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ 43 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਅਤੇ 3,890 ਲੋਕਾਂ ਦੀ ਜਾਨ ਚਲੇ ਗਈ। ਰਾਹਤ ਦੀ ਗੱਲ ਇਹ ਹੈ ਕਿ ਤਿੰਨ ਕਰੋੜ ਮਰੀਜ਼ਾਂ 'ਚੋਂ ਸਵਾ ਦੋ ਕਰੋੜ ਤੋਂ ਜ਼ਿਆਦਾ ਠੀਕ ਵੀ ਹੋਏ ਹਨ।


ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, 12 ਲੱਖ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇਸ 'ਚ 9 ਲੱਖ, 64 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਉੱਥੇ ਹੀ ਦੋ ਕਰੋੜ, 28 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਚੁੱਕੇ ਹਨ। ਪੂਰੀ ਦੁਨੀਆਂ 'ਚ 74 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ। ਯਾਨੀ ਕਿ ਫਿਲਹਾਲ ਏਨੇ ਲੋਕਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।


ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 70 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 33 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਉੱਥੇ ਬ੍ਰਾਜ਼ੀਲ 'ਚ 24 ਘੰਟਿਆਂ 'ਚ 16 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਹਨ। ਦੁਨੀਆਂ 'ਚ ਕੋਰੋਨਾ ਮਾਮਲਿਆਂ 'ਚ ਨੰਬਰ-2 ਸਥਾਨ 'ਤੇ ਪਹੁੰਚ ਚੁੱਕੇ ਭਾਰਤ 'ਚ ਹਰ ਦਿਨ ਸਭ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆ ਰਹੇ ਹਨ।


ਖੇਤੀ ਬਿੱਲ ਰੋਕਣ ਲਈ ਬਾਦਲਾਂ ਦੀ ਰਾਸ਼ਟਰਪਤੀ ਨੂੰ ਅਪੀਲ, ਦਸਤਖਤ ਨਾ ਕਰਨ ਦੀ ਗੁਹਾਰ


ਸੜਕਾਂ 'ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ