ਕੋਰੋਨਾ ਵਾਇਰਸ: ਨਹੀਂ ਲੱਭਿਆ ਕੋਈ ਹੱਲ, ਇਕ ਦਿਨ 'ਚ ਢਾਈ ਲੱਖ ਦੇ ਕਰੀਬ ਨਵੇਂ ਕੇਸ, 5000 ਤੋਂ ਵੱਧ ਮੌਤਾਂ
ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦਾ ਅੰਕੜਾ ਇਕ ਕਰੋੜ, 56 ਲੱਖ ਤੋਂ ਪਾਰ ਪਹੁੰਚ ਗਿਆ ਹੈ। ਇਸ ਦੇ ਬਾਵਜੂਦ ਦੁਨੀਆਂ ਭਰ ਚ 66 ਲੱਖ, ਪੰਜ ਹਜ਼ਾਰ ਐਕਟਿਵ ਕੇਸ ਹਨ। ਪਿਛਲੇ ਇਕ ਦਿਨ 'ਚ ਦੋ ਲੱਖ, 47 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਜਦਕਿ ਵੱਖ-ਵੱਖ ਦੇਸ਼ਾਂ 'ਚ 5,785 ਲੋਕਾਂ ਦੀ ਮੌਤ ਹੋ ਗਈ।
Coronavirus: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਬਰਕਰਾਰ ਹੈ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ ਪੈਰ ਪਸਾਰ ਚੁੱਕੇ ਕੋਰੋਨਾ ਵਾਇਰਸ ਦਾ ਫਿਲਹਾਲ ਕੋਈ ਪੁਖਤਾ ਇਲਾਜ ਸੰਭਵ ਨਹੀਂ ਹੋ ਸਕਿਆ। ਅਜਿਹੇ ਕੌਮਾਂਤਰੀ ਪੱਧਰ 'ਤੇ ਦੋ ਕਰੋੜ, 30 ਲੱਖ ਦੇ ਕਰੀਬ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ।
ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦਾ ਅੰਕੜਾ ਇਕ ਕਰੋੜ, 56 ਲੱਖ ਤੋਂ ਪਾਰ ਪਹੁੰਚ ਗਿਆ ਹੈ। ਇਸ ਦੇ ਬਾਵਜੂਦ ਦੁਨੀਆਂ ਭਰ ਚ 66 ਲੱਖ, ਪੰਜ ਹਜ਼ਾਰ ਐਕਟਿਵ ਕੇਸ ਹਨ। ਪਿਛਲੇ ਇਕ ਦਿਨ 'ਚ ਦੋ ਲੱਖ, 47 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਜਦਕਿ ਵੱਖ-ਵੱਖ ਦੇਸ਼ਾਂ 'ਚ 5,785 ਲੋਕਾਂ ਦੀ ਮੌਤ ਹੋ ਗਈ।
ਕੌਮਾਂਤਰੀ ਪੱਧਰ 'ਤੇ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਅਜੇ ਵੀ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 58 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਪੌਜ਼ੇਟਿਵ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 50 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਤੇ 1,128 ਲੋਕਾਂ ਦੀ ਮੌਤ ਹੋਈ।
ਓਧਰ ਬ੍ਰਾਜ਼ੀਲ 'ਚ 24 ਘੰਟਿਆਂ 'ਚ 31 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਦੁਨੀਆਂ 'ਚ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਭਾਰਤ 'ਚ ਆ ਰਹੇ ਹਨ ਤੇ ਕੋਰੋਨਾ ਨਾਲ ਸਭ ਤੋਂ ਵੱਧ ਮੌਤਾਂ ਅਮਰੀਕਾ ਤੇ ਬ੍ਰਾਜ਼ੀਲ 'ਚ ਹੋ ਰਹੀਆਂ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ