Corona virus: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਸਿਖਰਾਂ 'ਤੇ ਹੈ। ਹਰ ਦਿਨ ਚਾਰ ਲੱਖ ਦੇ ਕਰੀਬ ਕੋਰੋਨਾ ਕੇਸ ਵਧ ਰਹੇ ਹਨ। ਪਿਛਲੇ 24 ਘੰਟੇ 'ਚ 3 ਲੱਖ, 80 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਇਸ ਖਤਰਨਾਕ ਬਿਮਾਰੀ ਨਾਲ ਮੌਤ ਦੀ ਸੰਖਿਆਂ ਵੀ ਵਧੀ ਹੈ। ਬੀਤੇ ਦਿਨ 6,127 ਲੋਕਾਂ ਦੀ ਮੌਤ ਹੋ ਗਈ। ਬੀਤੇ ਦਿਨ ਸਭ ਤੋਂ ਜ਼ਿਆਦਾ ਮਾਮਲੇ ਅਮਰੀਕਾ 'ਚ ਆਏ। ਇਸ ਤੋਂ ਬਾਅਦ, ਬ੍ਰਾਜ਼ੀਲ, ਯੂਕੇ, ਫਰਾਂਸ, ਅਰਜਨਟੀਨਾ, ਰੂਸ, ਸਪੇਨ 'ਚ ਸਭ ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ।

Continues below advertisement


ਵਰਲਡੋਮੀਟਰ ਮੁਤਾਬਕ, ਦੁਨੀਆਂ ਭਰ 'ਚ ਹੁਣ ਤਕ 4 ਕਰੋੜ, 10 ਲੱਖ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ 'ਚੋਂ 11 ਲੱਖ, 28 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ ਤੇ 3 ਕਰੋੜ, 6 ਲੱਖ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 92 ਲੱਖ, 76 ਹਜ਼ਾਰ ਐਕਟਿਵ ਕੇਸ ਹਨ।


ਨਵਾਜ਼ ਸ਼ਰੀਫ ਦੀ ਧੀ ਮਰਿਅਮ ਖਿਲਆਫ ਐਫਆਈਆਰ ਦਰਜ


ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਪਹਿਲੇ ਨੰਬਰ 'ਤੇ ਹੈ। ਅਮਰੀਕਾ 'ਚ ਹੁਣ ਤਕ 85 ਲੱਖ, 19 ਹਜ਼ਾਰ ਲੋਕ ਇਨਫੈਕਸ਼ਨ ਦੇ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 60 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਇਸ ਤੋਂ ਬਾਅਦ ਭਾਰਤ ਦਾ ਨੰਬਰ ਆਉਂਦਾ ਹੈ।


ਭਾਰਤ 'ਚ 76 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇੱਥੇ ਪਿਛਲੇ 24 ਘੰਟੇ 'ਚ 54 ਹਜ਼ਾਰ ਮਾਮਲੇ ਵਧ ਰਹੇ ਹਨ। ਉੱਥੇ ਹੀ ਕੋਰੋਨਾ ਦੇ ਤੀਜੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਬ੍ਰਾਜ਼ੀਲ 'ਚ 24 ਘੰਟੇ 'ਚ 23 ਹਜ਼ਾਰ ਮਾਮਲੇ ਦਰਜ ਕੀਤੇ ਗਏ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ