(Source: ECI/ABP News)
ਦੁਨੀਆਂ ਭਰ 'ਚ ਕੋਰੋਨਾ ਦਾ ਕਹਿਰ ਬਰਕਰਾਰ, 7,00000 ਤੋਂ ਜ਼ਿਆਦਾ ਮੌਤਾਂ
ਦੁਨੀਆਂ ਭਰ 'ਚ ਦੋ ਲੱਖ, 62 ਲੱਖ ਨਵੇਂ ਮਾਮਲੇ ਆਏ ਜਦਕਿ 6,589 ਲੋਕਾਂ ਦੀ ਮੌਤ ਹੋਈ। ਹੁਣ ਤਕ ਇਕ ਕਰੋੜ 89 ਲੱਖ 56 ਹਜ਼ਾਰ ਤੋਂ ਜ਼ਿਆਦਾ ਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ ਸੱਤ ਲੱਖ 10 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ।
![ਦੁਨੀਆਂ ਭਰ 'ਚ ਕੋਰੋਨਾ ਦਾ ਕਹਿਰ ਬਰਕਰਾਰ, 7,00000 ਤੋਂ ਜ਼ਿਆਦਾ ਮੌਤਾਂ corona virus worldwide update America, Brazil, Corona positive ਦੁਨੀਆਂ ਭਰ 'ਚ ਕੋਰੋਨਾ ਦਾ ਕਹਿਰ ਬਰਕਰਾਰ, 7,00000 ਤੋਂ ਜ਼ਿਆਦਾ ਮੌਤਾਂ](https://static.abplive.com/wp-content/uploads/sites/5/2020/07/27124729/corona.jpg?impolicy=abp_cdn&imwidth=1200&height=675)
Corona virus: ਦੁਨੀਆਂ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕ ਨਹੀਂ ਰਿਹਾ। ਆਏ ਦਿਨ ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚੋਂ ਦੋ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤ, ਅਮਰੀਕਾ, ਬ੍ਰਾਜ਼ੀਲ ਜਿਹੇ ਦੇਸ਼ਾਂ 'ਚ ਕੋਰੋਨਾ ਮਾਮਲਿਆਂ ਦੀ ਸੰਖਿਆਂ ਅਤੇ ਮੌਤ ਦੇ ਅੰਕੜੇ ਤੇਜ਼ੀ ਨਾਲ ਵਧ ਰਹੇ ਹਨ।
ਬੀਤੇ ਦਿਨ ਦੁਨੀਆਂ ਭਰ 'ਚ ਦੋ ਲੱਖ, 62 ਲੱਖ ਨਵੇਂ ਮਾਮਲੇ ਆਏ ਜਦਕਿ 6,589 ਲੋਕਾਂ ਦੀ ਮੌਤ ਹੋਈ। ਹੁਣ ਤਕ ਇਕ ਕਰੋੜ 89 ਲੱਖ 56 ਹਜ਼ਾਰ ਤੋਂ ਜ਼ਿਆਦਾ ਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ ਸੱਤ ਲੱਖ 10 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਰਾਹਤ ਦੀ ਗੱਲ ਇਹ ਹੈ ਕਿ ਕੋਰੋਨਾ ਵਾਇਰਸ ਜੰਗ ਜਿੱਤਣ ਵਾਲੇ ਮਰੀਜ਼ਾਂ ਦਾ ਅੰਕੜਾ ਇਕ ਕਰੋੜ, 21 ਲੱਖ ਦੇ ਪਾਰ ਪਹੁੰਚ ਗਿਆ। ਦੁਨੀਆਂ ਭਰ 'ਚ ਅਜੇ ਵੀ 61 ਲੱਖ ਐਕਟਿਵ ਕੇਸ ਹਨ ਤੇ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਸੂਚੀ 'ਚ ਸਭ ਤੋਂ ਪਹਿਲੇ ਨੰਬਰ 'ਤੇ ਹੈ। ਇੱਥੇ ਹੁਣ ਤਕ 49 ਲੱਖ 73 ਹਜ਼ਾਰ ਤੋਂ ਜ਼ਿਆਦਾ ਹੈ। ਇਨ੍ਹਾਂ 'ਚੋਂ ਇਕ ਲੱਖ, 61 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਗਿਰੀਸ਼ ਚੰਦਰ ਮੁਰਮੂ ਦਾ ਅਸਤੀਫਾ ਸਵੀਕਾਰ, ਮਨੋਜ ਸਿਨ੍ਹਾ ਹੋਣਗੇ ਜੰਮੂ-ਕਸ਼ਮੀਰ ਦੇ ਨਵੇਂ ਰਾਜਪਾਲ
ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 54 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਜਦਕਿ 1,291 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਬ੍ਰਾਜ਼ੀਲ 'ਚ ਵੀ ਕੋਰੋਨਾ ਦਾ ਕਹਿਰ ਬਰਕਰਾਰ ਹੈ। ਬ੍ਰਾਜ਼ੀਲ 'ਚ 24 ਘੰਟਿਆਂ 'ਚ ਵਾਇਰਸ ਦੇ 54 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)