Coronavirus: ਦੁਨੀਆਂ ਭਰ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ 'ਚ ਹਰ ਦਿਨ ਰਿਕਾਰਡ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦੇ 2 ਲੱਖ 88 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਤੇ 6,182 ਲੋਕਾਂ ਦੀ ਮੌਤ ਹੋ ਗਈ। ਵਰਲਡੋਮੀਟਰ ਮੁਤਾਬਕ ਇਕ ਕਰੋੜ 59 ਲੱਖ ਤੋਂ ਜ਼ਿਆਦਾ ਲੋਕ ਹੁਣ ਤਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ।


ਇਸ ਤੋਂ ਇਲਾਵਾ ਛੇ ਲੱਖ 41 ਹਜ਼ਾਰ ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਬਹੁਤ ਸਾਰੇ ਲੋਕ ਕੋਰੋਨਾ ਵਾਇਰਸ ਨੂੰ ਮਾਤ ਵੀ ਦੇ ਚੁੱਕੇ ਹਨ। ਹੁਣ ਤਕ 97 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਇਸ ਦੇ ਬਾਵਜੂਦ ਦੁਨੀਆਂ ਦੇ ਵੱਖ-ਵੱਖ ਮੁਲਕਾਂ 'ਚ 55 ਲੱਖ ਐਕਟਿਵ ਕੇਸ ਹਨ ਤੇ ਇਨ੍ਹਾਂ ਦਾ ਇਲਾਜ ਜਾਰੀ ਹੈ।


ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 42 ਲੱਖ, 48 ਹਜ਼ਾਰ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਅਮਰੀਕਾ 'ਚ ਇਕ ਲੱਖ, 48 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 77 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਜਦਕਿ 1,129 ਲੋਕਾਂ ਦੀ ਮੌਤ ਹੋ ਗਈ।


ਦੂਜੇ ਪਾਸੇ ਬ੍ਰਾਜ਼ੀਲ 'ਚ ਵੀ ਕੋਰੋਨਾ ਦਾ ਕਹਿਰ ਬਰਕਰਾਰ ਹੈ ਜਿੱਥੇ ਲਾਗ ਦੇ ਮਾਮਲੇ 23 ਲੱਖ ਤੋਂ ਜ਼ਿਆਦਾ ਹੋ ਚੁੱਕੇ ਹਨ ਤੇ 85 ਹਜ਼ਾਰ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ। ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਭਾਰਤ ਦਾ ਤੀਜਾ ਨੰਬਰ ਹੈ ਜਿੱਥੇ 13 ਲੱਖ ਤੋਂ ਲੱਖ ਮਾਮਲੇ ਹੋ ਚੁੱਕੇ ਹਨ ਤੇ ਸਾਡੇ 31 ਹਜ਼ਾਰ ਦੇ ਕਰੀਬ ਮੌਤਾਂ ਹੋ ਗਈਆਂ ਹਨ।


ਕੋਰੋਨਾ ਨੇ ਉਲਝਾਈ ਕੈਪਟਨ ਸਰਕਾਰ, ਹੁਣ ਆਪਣੇ ਬਣਾਏ ਨਿਯਮਾਂ ਖਿਲਾਫ ਹੀ ਜ਼ੁਰਮਾਨਾ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ