ਕੋਰੋਨਾ ਵਾਇਰਸ: ਦੁਨੀਆਂ ਭਰ 'ਚ ਢਾਈ ਕਰੋੜ ਤੋਂ ਜ਼ਿਆਦਾ ਕੇਸ, ਸਾਢੇ ਅੱਠ ਲੱਖ ਦੇ ਕਰੀਬ ਮੌਤਾਂ
ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ, 55 ਹਜ਼ਾਰ, 763 ਨਵੇਂ ਮਾਮਲੇ ਸਾਹਮਣੇ ਆਏ ਤੇ ਪੰਜ ਹਜ਼ਾਰ, 278 ਲੋਕਾਂ ਦੀ ਮੌਤ ਹੋ ਗਈ। ਦੁਨੀਆਂ ਭਰ 'ਚ ਹੁਣ ਤਕ ਦੋ ਕਰੋੜ, 51 ਲੱਖ, 55 ਹਜ਼ਾਰ ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ।
Corona virus: ਦੁਨੀਆਂ ਭਰ 'ਚ ਫੈਲ ਚੁੱਕੀ ਮਹਾਮਾਰੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ, 55 ਹਜ਼ਾਰ, 763 ਨਵੇਂ ਮਾਮਲੇ ਸਾਹਮਣੇ ਆਏ ਤੇ ਪੰਜ ਹਜ਼ਾਰ, 278 ਲੋਕਾਂ ਦੀ ਮੌਤ ਹੋ ਗਈ। ਦੁਨੀਆਂ ਭਰ 'ਚ ਹੁਣ ਤਕ ਦੋ ਕਰੋੜ, 51 ਲੱਖ, 55 ਹਜ਼ਾਰ ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ।
ਇਸ 'ਚ 8 ਲੱਖ, 45 ਹਜ਼ਾਰ, 955 ਲੋਕਾਂ ਨੇ ਆਪਣੀ ਜਾਨ ਗਵਾਈ ਹੈ। ਰਾਹਤ ਦੀ ਗੱਲ ਇਹ ਹੈ ਕਿ ਇਕ ਕਰੋੜ, 75 ਲੱਖ ਲੋਕ ਠੀਕ ਵੀ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 68 ਲੱਖ, 9 ਹਜ਼ਾਰ ਐਕਟਿਵ ਕੇਸ ਹਨ। ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਸੂਚੀ 'ਚ ਅਮਰੀਕਾ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 61 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ।
ਕੋਰੋਨਾ ਵਾਇਰਸ ਦਾ ਸਾਇਆ, ਲਤਾ ਮੰਗੇਸ਼ਕਰ ਦੀ ਬਿਲਡਿੰਗ ਸੀਲ
ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 42 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਉੱਥੇ ਹੀ ਬ੍ਰਾਜ਼ੀਲ 'ਚ 24 ਘੰਟਿਆਂ 'ਚ 34 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਨੀਂ ਦਿਨੀਂ ਦੁਨੀਆਂ 'ਚ ਰੋਜ਼ਾਨਾ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਭਾਰਤ 'ਚ ਸਾਹਮਣੇ ਆ ਰਹੇ ਹਨ।
ਅਨਲੌਕ-4: ਵਿਆਹਾਂ 'ਤੇ 100 ਲੋਕਾਂ ਦੇ ਇਕੱਠ ਦੀ ਇਜਾਜ਼ਤ, ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ