ਪੜਚੋਲ ਕਰੋ
(Source: ECI/ABP News)
ਅਮਰੀਕਾ 'ਚ ਕੋਰੋਨਾਵਾਇਰਸ ਨਾਲ ਇੱਕ ਦਿਨ 'ਚ 139 ਲੋਕਾਂ ਦੀ ਮੌਤ
ਅਮਰੀਕਾ ਵਿੱਚ ਕੋਰੋਨਾਵਾਇਰਸ ਕਾਰਨ ਇੱਕ ਦਿਨ ਵਿੱਚ 139 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜ਼ਰੂਰੀ ਡਾਕਟਰੀ ਸਪਲਾਈ ਤੇ ਨਿੱਜੀ ਸੁਰੱਖਿਆ ਉਪਕਰਣਾਂ ਨੂੰ ਜਮ੍ਹਾ ਕਰਨ ਦੇ ਆਦੇਸ਼ ਦਿੱਤੇ ਹਨ।
![ਅਮਰੀਕਾ 'ਚ ਕੋਰੋਨਾਵਾਇਰਸ ਨਾਲ ਇੱਕ ਦਿਨ 'ਚ 139 ਲੋਕਾਂ ਦੀ ਮੌਤ Coronavirus: 139 Deaths in America ਅਮਰੀਕਾ 'ਚ ਕੋਰੋਨਾਵਾਇਰਸ ਨਾਲ ਇੱਕ ਦਿਨ 'ਚ 139 ਲੋਕਾਂ ਦੀ ਮੌਤ](https://static.abplive.com/wp-content/uploads/sites/5/2020/03/24181030/Corona-Deaths-in-America.jpg?impolicy=abp_cdn&imwidth=1200&height=675)
ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾਵਾਇਰਸ ਕਾਰਨ ਇੱਕ ਦਿਨ ਵਿੱਚ 139 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜ਼ਰੂਰੀ ਡਾਕਟਰੀ ਸਪਲਾਈ ਤੇ ਨਿੱਜੀ ਸੁਰੱਖਿਆ ਉਪਕਰਣਾਂ ਨੂੰ ਜਮ੍ਹਾ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਪਹਿਲਾ ਮੌਕਾ ਹੈ ਜਦੋਂ ਦੇਸ਼ ਵਿੱਚ ਇੱਕ ਦਿਨ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਹੋਈ ਹੈ।
ਸੋਮਵਾਰ ਤੱਕ, ਸੰਯੁਕਤ ਰਾਜ ਵਿੱਚ 43,700 ਲੋਕਾਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ। ਇਨ੍ਹਾਂ ਵਿੱਚੋਂ 10 ਹਜ਼ਾਰ ਕੇਸ ਸਿਰਫ ਇੱਕ ਦਿਨ ਵਿੱਚ ਸਾਹਮਣੇ ਆਏ। ਕੋਵਿਡ -19 ਦਾ ਡਾਟਾ ਇਕੱਤਰ ਕਰਨ ਵਾਲੀ ਵੈੱਬਸਾਈਟ 'ਵਰਲਡਮੀਟਰ' ਨੇ ਇਹ ਜਾਣਕਾਰੀ ਦਿੱਤੀ।
ਜਾਰੀ ਕੀਤੇ ਗਏ ਆਦੇਸ਼ ਵਿੱਚ, ਟਰੰਪ ਨੇ ਕਿਹਾ ਕਿ ਸਰਕਾਰ ਨਿੱਜੀ ਸੁਰੱਖਿਆ ਲਈ ਸੈਨਟਾਇਜ਼ਰ ਤੇ ਮਾਸਕ ਵਰਗੀਆਂ ਜ਼ਰੂਰੀ ਵਸਤੂਆਂ 'ਤੇ ਹੋਰ ਦਵਾਈਆਂ ਦੀਆਂ ਕੀਮਤਾਂ ਵਿੱਚ ਵਾਧੇ ਵਿਰੁੱਧ ਕਾਰਵਾਈ ਕਰੇਗੀ। ਉਨ੍ਹਾਂ ਕਿਹਾ, "ਇਹ ਇੱਕ ਸਧਾਰਨ ਮਾਮਲਾ ਹੈ ਕਿ ਅਸੀਂ ਕਿਸੇ ਨੂੰ ਵੀ ਅਮਰੀਕੀ ਲੋਕਾਂ ਦੀਆਂ ਮੁਸ਼ਕਲਾਂ ਦਾ ਲਾਭ ਲੈਣ ਨਹੀਂ ਦੇਵਾਂਗੇ।"
ਅਮਰੀਕਾ ਵਿੱਚ ਕੋਰੋਨਾ ਵਾਇਰਸ ਦਾ ਸਭ ਤੋਂ ਮਾੜਾ ਹਾਲ ਨਿਉ ਯਾਰਕ ਵਿੱਚ ਹੋਇਆ ਹੈ। ਜਿਥੇ ਹੁਣ ਤਕ 157 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਕੇਸ ਹੋਰ ਵੱਧ ਸਕਦੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਦੇਸ਼
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)