ਨਵੀਂ ਦਿੱਲੀ: ਅਮਰੀਕਾ ਵਿੱਚ ਕੋਰੋਨਾਵਾਇਰਸ (Coronavirus) ਨਾਲ ਮਰਨ ਵਾਲਿਆਂ ਦੀ ਗਿਣਤੀ 50 ਹਜ਼ਾਰ ਨੂੰ ਪਾਰ ਹੋ ਗਈ ਹੈ। ਅਮਰੀਕਾ ਵਿੱਚ ਕੋਰੋਨਾ ਤੋਂ ਹੁਣ ਤਕ 50 ਹਜ਼ਾਰ ਦੋ ਸੌ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 886,709 ਤੱਕ ਪਹੁੰਚ ਗਈ ਹੈ। ਜੇ ਵਿਸ਼ਵ ਭਰ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਅਮਰੀਕਾ ਕੋਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਤ ਦੇਸ਼ ਹੈ।

ਤੁਹਾਨੂੰ ਦੱਸ ਦੇਈਏ ਕਿ ਦੁਨੀਆ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਹੁਣ ਵਿਸ਼ਵ ਵਿੱਚ ਕੋਵਿਡ-19 (Covid) ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 27 ਲੱਖ ਨੂੰ ਪਾਰ ਕਰ ਗਈ ਹੈ। Worldometer ਵੈੱਬਸਾਈਟ ਅਨੁਸਾਰ, ਦੁਨੀਆ ਭਰ ਵਿੱਚ ਹੁਣ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 2,725,920 ਤੱਕ ਪਹੁੰਚ ਗਈ ਹੈ। ਹੁਣ ਤੱਕ 745,905 ਲੋਕ ਠੀਕ ਹੋ ਚੁੱਕੇ ਹਨ ਜਦਕਿ 191,061 ਦੀ ਮੌਤ ਹੋ ਚੁੱਕੀ ਹੈ।

ਅਮਰੀਕਾ ਤੋਂ ਇਲਾਵਾ, ਸਪੇਨ ਵਿੱਚ 213,024 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ ਅਤੇ ਹੁਣ ਤੱਕ 22,157 ਲੋਕ ਇਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਸਪੇਨ ਵਿੱਚ 89,250 ਲੋਕ ਇਸ ਬਿਮਾਰੀ ਤੋਂ ਠੀਕ ਹੋਏ ਹਨ।




ਇਟਲੀ ਵਿੱਚ ਵੀ ਕੋਰੋਨਾ ਵਾਇਰਸ ਨਾਲ ਸਥਿਤੀ ਬਹੁਤ ਗੰਭੀਰ ਹੈ ਅਤੇ ਇੱਥੇ 1 ਲੱਖ 89 ਹਜ਼ਾਰ 973 ਲੋਕ ਸੰਕਰਮਿਤ ਹਨ। ਇਨ੍ਹਾਂ ਵਿੱਚੋਂ 1 ਲੱਖ 6 ਹਜ਼ਾਰ 848 ਸਰਗਰਮ ਮਰੀਜ਼ ਹਨ ਅਤੇ ਇਟਲੀ ਵਿੱਚ ਕੋਵਿਡ -19 ਦੇ ਸੰਕਰਮਣ ਕਾਰਨ ਹੁਣ ਤੱਕ 25,549 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਫਰਾਂਸ ਵਿੱਚ 158,183 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ ਤੇ ਇਸ ਮਾਰੂ ਵਾਇਰਸ ਨਾਲ 21 ਹਜ਼ਾਰ 856 ਲੋਕ ਮਾਰੇ ਗਏ ਹਨ।