ਆਕਲੈਂਡ: ਭਾਰਤ ਵਿੱਚ ਕੋਰੋਨਾਵਾਇਰਸ ਦੇ ਤੇਜ਼ੀ ਨਾਲ ਵਧਣ ਕਾਰਨ ਨਿਊਜ਼ੀਲੈਂਡ ਦੀ ਸਰਕਾਰ ਨੇ ਨਿਊਜ਼ੀਲੈਂਡ ਦੇ ਨਾਗਰਿਕਾਂ ਸਮੇਤ ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ 'ਤੇ ਅਸਥਾਈ ਤੌਰ 'ਤੇ ਪਾਬੰਦੀ ਲਾ ਦਿੱਤੀ ਹੈ। ਦੱਸ ਦਈਏ ਕਿ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਕਿੰਡਾ ਆਡਰਨ ਨੇ ਭਾਰਤ 'ਚ ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਕਰਕੇ ਇਹ ਸਖ਼ਤ ਫੈਸਲਾ ਲਿਆ ਹੈ। ਦੱਸ ਦਈਏ ਕਿ ਨਿਊਜ਼ੀਲੈਂਡ ਸਖ਼ਤ ਨਿਯਮਾਂ ਕਰਕੇ ਪਿਛਲੇ ਸਾਲ ਸਭ ਤੋਂ ਪਹਿਲਾਂ ਕੋਰੋਨਾ 'ਤੇ ਕਾਬੂ ਪਾਉਣ ਵਾਲਾ ਪਹਿਲਾ ਦੇਸ਼ ਸੀ।


ਪਰ ਇੱਕ ਵਾਰ ਫਿਰ ਤੋਂ ਕੋਰੋਨਾ ਨੇ ਰਫ਼ਤਾਰ ਫੜ ਲਈ ਹੈ। ਮਾਹਰਾਂ ਮੁਤਾਬਕ ਕੋਰੋਨਾ ਦੀ ਦੂਜੀ ਲਹਿਰ ਪਹਿਲਾਂ ਨਾਲੋਂ ਕਿਤੇ ਵਧੇਰੇ ਖ਼ਤਰਨਾਕ ਹੈ। ਹੁਣ ਬੀਤੇ ਦਿਨੀਂ ਕੋਰੋਨਾ ਨੇ ਇੱਕ ਵਾਰ ਫਿਰ ਭਾਰਤ ਵਿੱਚ ਨਵਾਂ ਰਿਕਾਰਡ ਕਾਇਮ ਕੀਤਾ ਹੈ। ਭਾਰਤ ਵਿਚ ਪਹਿਲੀ ਵਾਰ ਇੱਕੋ ਦਿਨ ਵਿਚ ਕੋਵਿਡ 19 ਦੇ 1.25 ਲੱਖ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ।



ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਇੱਕ ਦਿਨ ਵਿਚ 1 ਲੱਖ 26 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ। ਇੱਕ ਦਿਨ ਪਹਿਲਾਂ ਹੀ ਕੋਵਿਡ ਦੀ ਲਾਗ ਦੇ 1 ਲੱਖ 15 ਹਜ਼ਾਰ ਕੇਸ ਦਰਜ ਹੋਏ ਸੀ। ਭਾਰਤ ਵਿਚ ਸਭ ਤੋਂ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਵਿੱਚ ਬੁੱਧਵਾਰ ਨੂੰ ਨਵਾਂ ਰਿਕਾਰਡ ਕਾਇਮ ਹੋਇਆ। ਮਹਾਰਾਸ਼ਟਰ ਵਿੱਚ ਕੱਲ੍ਹ 59,907 ਨਵੇਂ ਕੇਸ ਦਰਜ ਕੀਤੇ ਗਏ।


ਦੱਸ ਦੇਈਏ ਕਿ ਨਿਊਜ਼ੀਲੈਂਡ ਦੇ ਪ੍ਰਧਾਨਮੰਤਰੀ ਨੇ ਆਪਣੇ ਦੇਸ਼ ਦੇ ਨਾਗਰਿਕਾਂ ਦੇ ਭਾਰਤ ਆਉਣ 'ਤੇ ਵੀ ਪਾਬੰਦੀ ਲਗਾਈ ਹੈ। ਪੀਐਮ ਜੈਸਿੰਡਾ ਨੇ ਕਿਹਾ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਭਾਰਤ ਤੋਂ ਆਉਣ ਵਾਲੇ ਹਰ ਕਿਸਮ ਦੇ ਯਾਤਰੀਆਂ ‘ਤੇ ਪਾਬੰਦੀ ਲਾਈ ਗਈ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਵਾਧੇ ਦੇ ਨਾਲ ਹੁਣ ਵਿਸ਼ਵ ਭਰ ਵਿੱਚ ਟੀਕੇ ਦੀ ਸਪਲਾਈ ਵੀ ਇੱਕ ਸੰਕਟ ਦਾ ਸਾਹਮਣਾ ਕਰ ਰਹੀ ਹੈ। ਇਹ ਪਾਬੰਦੀ 11 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਤੇ 28 ਅਪ੍ਰੈਲ ਤੱਕ ਲਾਗੂ ਰਹੇਗੀ।


ਇਹ ਵੀ ਪੜ੍ਹੋ: Deep Sidhu Case Hearing: ਦੀਪੂ ਸਿੱਧੂ ਕੇਸ ਦੀ ਅਗਲੀ ਸੁਣਵਾਈ 12 ਨੂੰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904