ਪੜਚੋਲ ਕਰੋ
Advertisement
Covid Travel Restriction : ਅਮਰੀਕਾ ਨੇ ਹਵਾਈ ਯਾਤਰਾ ਦੇ ਕੋਵਿਡ ਨਿਯਮਾਂ ਵਿੱਚ ਕੀਤਾ ਵੱਡਾ ਬਦਲਾਅ, ਜਾਣੋ ਕਿੰਨੀ ਮਿਲੀ ਰਾਹਤ
ਦੁਨੀਆ ਦੇ ਨਾਲ-ਨਾਲ ਅਮਰੀਕਾ 'ਚ ਵੀ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦਾ ਸੰਕਰਮਣ ਹੁਣ ਘੱਟ ਹੁੰਦਾ ਨਜ਼ਰ ਆ ਰਿਹਾ ਹੈ। ਜ਼ਿਆਦਾਤਰ ਦੇਸ਼ਾਂ ਦੁਆਰਾ ਕੋਰੋਨਾ ਵਾਇਰਸ ਦੀ ਲਾਗ ਦੀ ਰੋਕਥਾਮ ਲਈ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ।
Covid Travel Restriction in US : ਦੁਨੀਆ ਦੇ ਨਾਲ-ਨਾਲ ਅਮਰੀਕਾ 'ਚ ਵੀ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ (Coronavirus) ਦਾ ਸੰਕਰਮਣ ਹੁਣ ਘੱਟ ਹੁੰਦਾ ਨਜ਼ਰ ਆ ਰਿਹਾ ਹੈ। ਅਜਿਹੀ ਸਥਿਤੀ ਵਿੱਚ ਜ਼ਿਆਦਾਤਰ ਦੇਸ਼ਾਂ ਦੁਆਰਾ ਕੋਰੋਨਾ ਵਾਇਰਸ ਦੀ ਲਾਗ (Covid Restrictions) ਦੀ ਰੋਕਥਾਮ ਲਈ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ। ਅਜਿਹੇ 'ਚ ਹੁਣ ਅਮਰੀਕਾ ਵੀ ਇਸ ਦਿਸ਼ਾ 'ਚ ਕਦਮ ਚੁੱਕਦਾ ਨਜ਼ਰ ਆ ਰਿਹਾ ਹੈ।
ਸੰਯੁਕਤ ਰਾਜ ਅਮਰੀਕਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਹਵਾਈ ਰਾਹੀਂ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਤੋਂ ਹੁਣ ਕੋਰੋਨਾ ਟੈਸਟਾਂ ਦੀਆਂ RTPCR ਰਿਪੋਰਟਾਂ ਨਹੀਂ ਮੰਗੀਆਂ ਜਾਣਗੀਆਂ। ਜਿਸ ਨੂੰ ਅਮਰੀਕਾ ਵਲੋਂ ਕੋਰੋਨਾ ਮਹਾਮਾਰੀ ਦੀਆਂ ਪਾਬੰਦੀਆਂ ਨੂੰ ਹੌਲੀ-ਹੌਲੀ ਖਤਮ ਕਰਨ ਲਈ ਇਕ ਵੱਡਾ ਕਦਮ ਦੱਸਿਆ ਜਾ ਰਿਹਾ ਹੈ।
ਹਫਤੇ ਦੇ ਅੰਤ ਤੱਕ ਹਟਾ ਦਿੱਤੀ ਜਾਵੇਗੀ ਪਾਬੰਦੀ
ਵ੍ਹਾਈਟ ਹਾਊਸ ਦੇ ਸਹਾਇਕ ਪ੍ਰੈੱਸ ਸਕੱਤਰ ਕੇਵਿਨ ਮੁਨੋਜ਼ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਇਸ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਯਾਤਰਾ ਦੌਰਾਨ ਕੋਰੋਨਾ ਟੈਸਟ ਦਿਖਾਉਣ 'ਤੇ ਲੱਗੀ ਪਾਬੰਦੀ ਇਸ ਹਫਤੇ ਦੇ ਅੰਤ ਤੱਕ ਹਟਾ ਦਿੱਤੀ ਜਾਵੇਗੀ। ਜਿਸ ਕਾਰਨ ਟਰੈਵਲ ਇੰਡਸਟਰੀ ਨੂੰ ਕਾਫੀ ਫਾਇਦਾ ਹੋਣ ਦੀ ਉਮੀਦ ਹੈ।
ਯਾਤਰਾ ਪਾਬੰਦੀਆਂ ਵਿੱਚ ਦਿੱਤੀ ਜਾ ਰਹੀ ਹੈ ਢਿੱਲ
ਇਸ ਤੋਂ ਪਹਿਲਾਂ ਅਮਰੀਕਾ ਦੀ ਯਾਤਰਾ ਕਰਨ ਤੋਂ ਪਹਿਲਾਂ ਯਾਤਰੀਆਂ ਨੂੰ ਉਨ੍ਹਾਂ ਦੀ ਕੋਰੋਨਾ ਦੀ ਨੈਗੇਟਿਵ ਰਿਪੋਰਟ ਤੋਂ ਇਲਾਵਾ ਕੋਰੋਨਾ ਨਾਲ ਪਾਜ਼ੀਟਿਵ ਹੋਣ 'ਤੇ ਪਿਛਲੇ 90 ਦਿਨਾਂ ਤੋਂ ਵਾਇਰਸ ਤੋਂ ਠੀਕ ਹੋਣ ਦਾ ਸਰਟੀਫਿਕੇਟ ਦਿਖਾਉਣ ਲਈ ਸਖਤ ਵਿਵਸਥਾ ਕੀਤੀ ਗਈ ਸੀ। ਮੁਨੋਜ਼ ਦੇ ਅਨੁਸਾਰ ਰਾਸ਼ਟਰਪਤੀ ਜੋਅ ਬਿਡੇਨ ਦੁਆਰਾ ਕੋਰੋਨਾ ਵੈਕਸੀਨ ਅਤੇ ਇਸਦੇ ਇਲਾਜ ਦੇ ਖੇਤਰ ਵਿੱਚ ਕੀਤੇ ਗਏ ਮਹੱਤਵਪੂਰਨ ਕੰਮ ਤੋਂ ਬਾਅਦ ਹੀ ਯਾਤਰਾ ਪਾਬੰਦੀਆਂ ਨੂੰ ਸੌਖਾ ਕੀਤਾ ਜਾ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਹੀ ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 10 ਲੱਖ ਨੂੰ ਪਾਰ ਕਰ ਗਈ ਹੈ। ਜਿਸ ਬਾਰੇ ਰਾਸ਼ਟਰਪਤੀ ਜੋਅ ਬਿਡੇਨ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਇਸ ਦੇ ਨਾਲ ਹੀ ਅਮਰੀਕਾ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement