Delta Airlines Plane Crash: ਡੈਲਟਾ ਏਅਰਲਾਈਨਜ਼ ਦੀ ਫਲਾਈਟ 4819 ਜੋ ਕਿ ਮਿਨੀਆਪੋਲਿਸ-ਸੇਂਟ ਪਾਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਜਾ ਰਹੀ ਸੀ। ਉਹ ਲੈਂਡਿੰਗ ਦੌਰਾਨ ਇਹ ਇੱਕ ਗੰਭੀਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਜਹਾਜ਼ ਵਿੱਚ 80 ਲੋਕ ਸਵਾਰ ਸਨ, ਜਿਸ ਵਿੱਚ 76 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸ਼ਾਮਲ ਸਨ। ਜਿਵੇਂ ਹੀ ਜਹਾਜ਼ ਲੈਂਡ ਹੋਇਆ, ਇਹ ਪਲਟ ਗਿਆ, ਜਿਸ ਨਾਲ ਹਵਾਈ ਅੱਡੇ 'ਤੇ ਹਫੜਾ-ਦਫੜੀ ਮਚ ਗਈ। ਖੁਸ਼ਕਿਸਮਤੀ ਨਾਲ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਪਰ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋ ਗਏ, ਜਿਸ ਕਾਰਨ ਸੁਰੱਖਿਆ ਅਤੇ ਜਾਂਚ 'ਤੇ ਸਵਾਲ ਖੜ੍ਹੇ ਹੋ ਗਏ ਹਨ।
ਜਹਾਜ਼ ਵਿੱਚ 76 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਨ ਸ਼ਾਮਲ
ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਅਨੁਸਾਰ ਡੈਲਟਾ ਫਲਾਈਟ ਵਿੱਚ 76 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਵਾਰ ਸਨ, ਜਿਸ ਨਾਲ ਕੁੱਲ 80 ਲੋਕ ਸਵਾਰ ਸਨ। ਇਹ ਜਹਾਜ਼ ਐਂਡੇਵਰ ਏਅਰ ਦੁਆਰਾ ਡੈਲਟਾ ਬ੍ਰਾਂਡ ਦੇ ਤਹਿਤ ਚਲਾਇਆ ਜਾਂਦਾ ਸੀ। ਇਹ ਉਡਾਣ ਮਿਨੀਆਪੋਲਿਸ ਤੋਂ ਟੋਰਾਂਟੋ ਜਾ ਰਹੀ ਸੀ।
ਯਾਤਰੀਆਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਬਾਹਰ
ਹਾਲਾਂਕਿ, ਟੋਰਾਂਟੋ ਪੀਅਰਸਨ ਵਿਖੇ ਲੈਂਡਿੰਗ ਦੌਰਾਨ ਜਹਾਜ਼ ਨੇ ਕੰਟਰੋਲ ਗੁਆ ਦਿੱਤਾ ਅਤੇ ਪਲਟ ਗਿਆ। ਐਮਰਜੈਂਸੀ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਹਾਦਸੇ ਵਿੱਚ 15 ਲੋਕ ਜ਼ਖ਼ਮੀ
ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਪਰ ਘਟਨਾ ਵਿੱਚ 15 ਲੋਕ ਜ਼ਖ਼ਮੀ ਹੋ ਗਏ, ਜ਼ਖ਼ਮੀਆਂ ਵਿੱਚ ਇੱਕ ਬੱਚਾ ਅਤੇ 2 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਸ਼ਾਮਲ ਸਨ। ਗੰਭੀਰ ਰੂਪ ਤੋਂ ਜ਼ਖ਼ਮੀ ਇੱਕ 60 ਸਾਲ ਵਿਅਕਤੀ ਸੈਂਟ ਮਾਈਕਲਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਦਕਿ ਇੱਕ ਹੋਰ ਵਿਅਕਤੀ ਨੂੰ ਸਨੀਬ੍ਰੁਕ ਹੈਲਥ ਸਾਇੰਸ ਸੈਂਟਰ ਵਿੱਚ ਟਰਾਂਸਫਰ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।