General Ayub Khan: ਪਾਕਿਸਤਾਨ 'ਚ ਸਾਬਕਾ ਤਾਨਾਸ਼ਾਹ ਰਾਸ਼ਟਰਪਤੀ ਅਯੂਬ ਖ਼ਾਨ(Ayub Khan) ਦੀ ਲਾਸ਼ ਨੂੰ ਬਾਹਰ ਕੱਢ ਕੇ ਉਸ ਨੂੰ ਫਾਂਸੀ ਦੇਣ ਦੀ ਮੰਗ ਉੱਠੀ ਹੈ। ਇਹ ਮੰਗ ਕਿਸੇ ਹੋਰ ਨੇ ਨਹੀਂ ਸਗੋਂ ਦੇਸ਼ ਦੇ ਰੱਖਿਆ ਮੰਤਰੀ ਖਵਾਜਾ ਆਸਿਫ (khawaja asif)ਨੇ ਚੁੱਕੀ ਹੈ।  ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਗਰਮ ਬਹਿਸ ਦੌਰਾਨ, ਉਸਨੇ ਮੰਗ ਕੀਤੀ ਕਿ ਸੰਵਿਧਾਨ ਨੂੰ ਖ਼ਤਮ ਕਰਨ ਲਈ ਸਾਬਕਾ ਫ਼ੌਜੀ ਤਾਨਾਸ਼ਾਹ ਅਯੂਬ ਖਾਨ ਦੀ ਲਾਸ਼ ਨੂੰ ਬਾਹਰ ਕੱਢਿਆ ਜਾਵੇ ਅਤੇ ਫਾਂਸੀ ਦਿੱਤੀ ਜਾਵੇ। 


ਇਹ ਸਾਰਾ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਸੋਮਵਾਰ ਨੂੰ ਅਯੂਬ ਖ਼ਾਨ ਦੇ ਪੋਤੇ ਅਤੇ ਵਿਰੋਧੀ ਧਿਰ ਦੇ ਨੇਤਾ ਉਮਰ ਅਯੂਬ ਖ਼ਾਨ ਨੇ ਫ਼ੌਜ ਦੇ ਬੁਲਾਰੇ ਮੇਜਰ-ਜਨਰਲ ਅਹਿਮਦ ਸ਼ਰੀਫ਼ ਚੌਧਰੀ ਵੱਲੋਂ ਪਿਛਲੇ ਹਫ਼ਤੇ ਕੀਤੀ ਪ੍ਰੈਸ ਕਾਨਫਰੰਸ 'ਤੇ ਸਖ਼ਤ ਇਤਰਾਜ਼ ਕਰਦਿਆਂ ਇਸ ਨੂੰ ਫ਼ੌਜ ਦੀ ਸਿਆਸਤ 'ਚ ਦਖ਼ਲਅੰਦਾਜ਼ੀ ਕਰਾਰ ਦਿੱਤਾ। ਉਮਰ ਅਯੂਬ ਖਾਨ ਨੇ ਕਿਹਾ, 'ਸੰਵਿਧਾਨ ਦੇ ਮੁਤਾਬਕ ਸੁਰੱਖਿਆ ਏਜੰਸੀਆਂ ਰਾਜਨੀਤੀ 'ਚ ਸ਼ਾਮਲ ਨਹੀਂ ਹੋ ਸਕਦੀਆਂ।' ਉਨ੍ਹਾਂ ਸੰਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਫ਼ੌਜੀ ਅਫ਼ਸਰਾਂ ਦੀ ਸਹੁੰ ਉਨ੍ਹਾਂ ਨੂੰ ਸਿਆਸਤ ਵਿੱਚ ਦਖ਼ਲ ਨਹੀਂ ਦੇਣ ਦਿੰਦੀ। ਉਨ੍ਹਾਂ ਨੇ ਧਾਰਾ ਛੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੰਵਿਧਾਨ ਨੂੰ ਰੱਦ ਕਰਨਾ ਦੇਸ਼ਧ੍ਰੋਹ ਹੈ ਜਿਸ ਲਈ ਮੌਤ ਦੀ ਸਜ਼ਾ ਤੈਅ ਹੈ। 


ਰੱਖਿਆ ਮੰਤਰੀ ਆਸਿਫ ਨੇ ਕਿਹਾ ਕਿ ਅਯੂਬ ਖਾਨ ਸੰਵਿਧਾਨ ਦੀ ਉਲੰਘਣਾ ਕਰਨ ਵਾਲੇ ਪਹਿਲੇ ਵਿਅਕਤੀ ਸਨ ਅਤੇ ਉਨ੍ਹਾਂ ਨੂੰ ਧਾਰਾ ਛੇ ਦਾ ਸਾਹਮਣਾ ਕਰਨ ਵਾਲਾ ਵੀ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ। ਆਸਿਫ਼ ਨੇ ਕਿਹਾ, 'ਦੇਸ਼ ਵਿੱਚ ਪਹਿਲਾ ਮਾਰਸ਼ਲ ਲਾਅ ਲਗਾਉਣ ਵਾਲੇ ਝੂਠੇ ਫੀਲਡ ਮਾਰਸ਼ਲ ਅਯੂਬ ਖ਼ਾਨ ਦੀ ਲਾਸ਼ ਨੂੰ ਵੀ (ਧਾਰਾ 6 ਅਨੁਸਾਰ) ਕੱਢ ਕੇ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ।'


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।