ਨਵੀਂ ਦਿੱਲੀ: ਅਮਰੀਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੋਟਬੰਦੀ ਦੀ ਤਾਰੀਫ਼ ਕੀਤੀ ਹੈ। ਅਮਰੀਕਾ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਲਈ ਨੋਟਬੰਦੀ ਨੂੰ ਜ਼ਰੂਰੀ ਦੱਸਿਆ ਹੈ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਮਾਰਚ ਟੋਨਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਰਥਨ ਕਰਦਿਆਂ ਆਖਿਆ ਹੈ ਕਿ ਇਸ ਨੂੰ ਭ੍ਰਿਸ਼ਟਾਚਾਰ ਤੇ ਟੈਕਸ ਚੋਰੀ ਉੱਤੇ ਰੋਕ ਲਾਉਣ ਦੇ ਖੇਤਰ ਵਿੱਚ ਅਹਿਮ ਤੇ ਜ਼ਰੂਰੀ ਕਦਮ ਦੱਸਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟੋਨਰ ਨੇ ਆਖਿਆ ਕਿ ਭਾਰਤ ਸਰਕਾਰ ਨੇ ਇਹ ਕਦਮ ਭ੍ਰਿਸ਼ਟਾਚਾਰ ਤੇ ਟੈਕਸ ਚੋਰੀ ਤੋਂ ਇਕੱਠੇ ਕੀਤੇ ਗਏ ਗੈਰ ਕਾਨੂੰਨੀ ਧਨ ਉੱਤੇ ਲਗਾਮ ਲਾਉਣ ਲਈ ਚੁੱਕਿਆ ਗਿਆ ਕਦਮ ਕਰਾਰ ਦਿੱਤਾ ਹੈ।

ਟੋਨਰ ਅਨੁਸਾਰ ਅਸੀਂ ਜਾਣਦੇ ਹਾਂ ਕਿ ਨੋਟਬੰਦੀ ਦਾ ਫ਼ੈਸਲਾ ਇਸ ਤਰ੍ਹਾਂ ਦੇ ਗ਼ੈਰਕਾਨੂੰਨੀ ਜਾਂ ਗ਼ਲਤ ਕੰਮਾਂ ਖ਼ਿਲਾਫ਼ ਚੁੱਕਿਆ ਗਿਆ ਮਹੱਤਵਪੂਰਨ ਤੇ ਜ਼ਰੂਰੀ ਕਦਮ ਹੈ। ਉਨ੍ਹਾਂ ਆਖਿਆ ਕਿ ਇਸ ਕਦਮ ਨਾਲ ਹਾਲਾਂਕਿ ਭਾਰਤੀਆਂ ਤੇ ਭਾਰਤ ਵਿੱਚ ਰਹਿ ਰਹੇ ਅਮਰੀਕੀ ਨਾਗਰਿਕਾਂ ਨੂੰ ਥੋੜ੍ਹੀ ਅਸੁਵਿਧਾ ਜ਼ਰੂਰ ਹੋਈ ਹੈ ਪਰ ਇਹ ਕਦਮ ਦੇਸ਼ ਹਿੱਤ ਵਿੱਚ ਹੈ।