ਚੰਡੀਗੜ੍ਹ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫੇਰ ਕਿਹਾ ਹੈ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਦੇ ਹੱਕ ਵਿੱਚ ਹਮੇਸ਼ਾ ਖੇੜੇ ਰਹਿਣਗੇ।ਉਹਨਾਂ ਇੱਕ ਪ੍ਰੈਸ ਕਾਂਨਫਰੰਸ ਨੂੰ ਸੰਬੋਧਿਤ ਕਰੇਦ ਹੋਏ ਬਿਆਨ ਦਿੱਤਾ ਕਿ ਦੁਨੀਆ ਵਿੱਚ ਕੀਤੇ ਵੀ ਜੇ ਸ਼ਾਂਤਮਈ ਅੰਦੋਲਨ ਹੁੰਦਾ ਹੈ ਤਾਂ ਕੈਨੇਡਾ ਹਮੇਸ਼ਾ ਉਸਦੀ ਹਿਮਾਇਤ ਕਰੇਗਾ।
ਦੱਸ ਦੇਈਏ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਅੰਦੋਲਨ ਸਬੰਧੀ ਕੀਤੀ ਟਿੱਪਣੀ ਤੇ ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰਾਲੇ ਨੇ ਤਲਬ ਕੀਤਾ ਸੀ।ਟਰੂਡੋ ਨੇ ਕਿਹਾ ਕੈਨੇਡਾ ਪੂਰੀ ਦੁਨੀਆ ਵਿੱਚ ਮਨੁਖੀ ਅਧਿਕਾਰਾਂ ਅਤੇ ਸ਼ਾਂਤਮਈ ਪ੍ਰਦਰਸ਼ਨ ਲਈ ਹਮੇਸ਼ਾ ਖੜਾ ਰਹੇਗਾ।
ਮੰਤਰਾਲੇ ਨੇ ਹਾਈ ਕਮਿਸ਼ਨਰ ਨੂੰ ਕਿਹਾ ਸੀ ਕਿ ਭਾਰਤੀ ਕਿਸਾਨਾਂ ਨਾਲ ਜੁੜੇ ਮੁੱਦਿਆਂ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ, ਕੁਝ ਕੈਬਨਿਟ ਮੰਤਰੀਆਂ ਤੇ ਸੰਸਦ ਮੈਂਬਰਾਂ ਦੀਆਂ ਟਿੱਪਣੀਆਂ ਸਾਡੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਹੈ, ਇਸ ਨੂੰ ਬਿਲਕੁਲ ਸਵੀਕਾਰ ਨਹੀਂ ਕੀਤਾ ਜਾਵੇਗਾ।
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਕਿਸਾਨਾਂ ਦੀ ਕਾਰਗੁਜ਼ਾਰੀ 'ਤੇ ਟਿੱਪਣੀ ਕੀਤੀ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਨੈਡਾ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਖੜ੍ਹਾ ਰਹੇਗਾ। ਉਨ੍ਹਾਂ ਆਪਣੇ ਬਿਆਨ ਵਿੱਚ ਭਾਰਤੀ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਥਿਤੀ ਚਿੰਤਾਜਨਕ ਹੈ।ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਮਗਰੋਂ ਭਾਰਤ ਸਰਕਾਰ ਨੇ ਇਤਰਾਜ਼ ਜਤਾਇਆ ਸੀ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, "ਅਸੀਂ ਭਾਰਤ ਦੇ ਕਿਸਾਨਾਂ ਨਾਲ ਸਬੰਧਤ ਕੈਨੇਡੀਅਨ ਨੇਤਾਵਾਂ ਦੀਆਂ ਕੁਝ ਗਲਤ ਜਾਣਕਾਰੀ ਵਾਲੀਆਂ ਟਿੱਪਣੀਆਂ ਵੇਖੀਆਂ ਹਨ। ਇਹ ਅਣਅਧਿਕਾਰਤ ਹਨ ਖ਼ਾਸਕਰ ਜਦੋਂ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਹੋਣ ਖਾਸਕਰ ਇੱਕ ਲੋਕਤੰਤਰੀ ਦੇਸ਼ ਲਈ। ਇਹ ਚੰਗਾ ਹੈ ਕਿ ਰਾਜਨੀਤਕ ਉਦੇਸ਼ਾਂ ਲਈ ਕੂਟਨੀਤਕ ਗੱਲਬਾਤ ਨੂੰ ਗਲ਼ਤ ਢੰਗ ਨਾਲ ਪੇਸ਼ ਨਾ ਕੀਤਾ ਜਾਵੇ।"