ਪੜਚੋਲ ਕਰੋ

ਕੋਰੀਆ ਪ੍ਰਾਇਦੀਪ 'ਚ ਫਿਰ ਵਿਗੜੇ ਹਾਲਾਤ, ਤਾਨਾਸ਼ਾਹ ਕਿਮ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ

ਪਿਛਲੇ ਕੁਝ ਸਮੇਂ ਤੋਂ ਉੱਤਰੀ ਕੋਰੀਆ ਦੀ ਸਰਹੱਦ 'ਤੇ ਕਿਮ ਵਿਰੋਧੀ ਸਮੂਹ ਗੁਬਾਰੇ ਤੇ ਬੈਨਰਾਂ ਰਾਹੀਂ ਸਰਕਾਰ ਵਿਰੋਧੀ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਕਿਮ ਜੌਂਗ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ ਵੀ ਲਾ ਰਹੇ ਹਨ।

ਸਿਓਲ: ਕੋਰੀਅਨ ਪ੍ਰਾਇਦੀਪ ਵਿੱਚ ਇੱਕ ਵਾਰ ਫਿਰ ਤੋਂ ਹਾਲਾਤ ਵਿਗੜਦੇ ਜਾ ਰਹੇ ਹਨ। ਉੱਤਰੀ ਕੋਰੀਆ ਲਗਾਤਾਰ ਕਿਮ ਵਿਰੋਧੀ ਧੜਿਆਂ ਨੂੰ ਕੰਟਰੋਲ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਉਂਦੇ ਹੋਏ ਦੱਖਣੀ ਕੋਰੀਆ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਧਮਕੀ ਦੇ ਰਿਹਾ ਹੈ। ਇਸ ਤਹਿਤ ਇਸ ਨੇ ਦੋਵਾਂ ਦੇਸ਼ਾਂ ਦਰਮਿਆਨ ਕੁਝ ਦਿਨ ਪਹਿਲਾਂ ਸ਼ੁਰੂ ਕੀਤੀ ਗਈ ਹੌਟਲਾਈਨ ਸੇਵਾ ਵੀ ਬੰਦ ਕਰ ਦਿੱਤੀ ਸੀ। ਵਧੇਰੇ ਸਖਤ ਰੁਖ ਅਪਣਾਉਂਦਿਆਂ ਕੋਰੀਆ ਦੀ ਪੀਪਲਜ਼ ਆਰਮੀ (ਕੇਪੀਏ) ਦੇ ਜਨਰਲ ਸਟੈਬਫ ਨੇ ਕਿਹਾ ਹੈ ਕਿ ਜੇ ਉਹ ਸਰਕਾਰ ਵਿਰੋਧੀ ਏਜੰਡੇ ਨਾਲ ਆਪਣੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਦੀ ਫੌਜ ਇਨ੍ਹਾਂ ਵਿਰੋਧੀ ਧੜਿਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੋਰੀਅਨ ਪੀਪਲਜ਼ ਆਰਮੀ ਵੱਲੋਂ ਇਹ ਕਿਹਾ ਗਿਆ ਹੈ ਕਿ ਉਹ ਦੁਬਾਰਾ ਐਂਟਰੀ ਜ਼ੋਨ ‘ਚ ਕਾਰਜ ਯੋਜਨਾ ਤਿਆਰ ਕਰ ਰਹੀ ਹੈ, ਜਿਸ ਨੂੰ ਸਾਲ 2018 ਵਿੱਚ ਹੋਏ ਸਮਝੌਤੇ ਤੋਂ ਬਾਅਦ ਨਾਗਰਿਕ ਖੇਤਰ ਐਲਾਨ ਕੀਤਾ ਗਿਆ ਸੀ। ਕੇਪੀਏ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਸੈਨਾ ਪਾਰਟੀ ਤੇ ਸਰਕਾਰ ਵੱਲੋਂ ਪ੍ਰਾਪਤ ਕਿਸੇ ਵੀ ਹੁਕਮ ਨੂੰ ਤੁਰੰਤ ਲਾਗੂ ਕਰਨ ਲਈ ਤਿਆਰ ਹੈ। ਉੱਤਰ ਕੋਰੀਆ ਦਾ ਇਲਜ਼ਾਮ ਹੈ ਕਿ ਇਹ ਸਭ ਕੁਝ ਨਿਸ਼ਚਤ ਇਰਾਦੇ ਤਹਿਤ ਕੀਤਾ ਜਾ ਰਿਹਾ ਹੈ ਤੇ ਦੱਖਣੀ ਕੋਰੀਆ ਦੀ ਸਰਕਾਰ ਇਸ ਨੂੰ ਰੋਕ ਨਹੀਂ ਰਹੀ। ਇਸ ਕਾਰਨ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ 'ਤੇ ਤਣਾਅ ਇੱਕ ਵਾਰ ਫਿਰ ਵਧ ਰਹੇ ਹਨ। ਦੂਜੇ ਪਾਸੇ ਦੱਖਣੀ ਕੋਰੀਆ ਦੇ ਰੱਖਿਆ ਮੰਤਰਾਲੇ ਨੂੰ ਸਾਲ 2018 ਵਿੱਚ ਹੋਏ ਸਮਝੌਤੇ ਦੀ ਪਾਲਣਾ ਕਰਨ ਦੀ ਪ੍ਰੇਰਣਾ ਦਿੱਤੀ ਜਾ ਰਹੀ ਹੈ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਇਸ ਸਥਿਤੀ ਨੂੰ ਲੈ ਕੇ ਗੰਭੀਰ ਹਾਂ। ਦੱਸ ਦਈਏ ਕਿ ਸ਼ਨੀਵਾਰ ਨੂੰ ਉੱਤਰੀ ਕੋਰੀਆ ਦੇ ਮੁਖੀ ਕਿਮ ਜੋਂਗ ਉਨ (Kim Jong-un) ਦੀ ਭੈਣ ਕਿਮ ਯੋਂਗ-ਜੋਂਗ (Kim Yo-jong) ਨੇ ਅਗਲੇ ਹੁਕਮ ਤੱਕ ਫੌਜ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦਾ ਆਦੇਸ਼ ਦਿੱਤਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget