Dhaka Fire: ਬੰਗਲਾਦੇਸ਼ ਦੀ ਰਾਜਧਾਨੀ ਢਾਕਾ 'ਚ ਵੀਰਵਾਰ ਯਾਨੀਕਿ 29 ਫਰਵਰੀ ਦੀ ਰਾਤ ਨੂੰ ਅੱਗ ਦਾ ਤਾਂਡਵ ਦੇਖਣ ਨੂੰ ਮਿਲਿਆ। ਰਾਜਧਾਨੀ ਦੇ ਇੱਕ ਛੇ ਮੰਜ਼ਿਲਾ ਸ਼ਾਪਿੰਗ ਮਾਲ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 43 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ। ਸਿਹਤ ਮੰਤਰੀ ਸਮੰਥਾ ਲਾਲ ਸੇਨ ਨੇ ਦੱਸਿਆ ਕਿ ਵੀਰਵਾਰ ਰਾਤ ਨੂੰ ਢਾਕਾ ਦੇ ਡਾਊਨਟਾਊਨ ਇਲਾਕੇ 'ਚ ਅੱਗ ਲੱਗੀ। ਫਾਇਰਫਾਈਟਰਜ਼ ਨੇ ਬਚੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਇਸ ਘਟਨਾ 'ਚ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 22 ਲੋਕਾਂ ਦਾ ਇਲਾਜ ਚੱਲ ਰਿਹਾ ਹੈ।



ਸਿਹਤ ਮੰਤਰੀ ਨੇ ਦੱਸਿਆ ਕਿ ਅੱਗ ਬੁਝਾਊ ਅਮਲੇ ਨੇ ਸ਼ਾਪਿੰਗ ਮਾਲ ਦੇ ਅੰਦਰੋਂ ਸੜੀਆਂ ਹੋਈਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ। ਮੰਤਰੀ ਸਮੰਤਾ ਲਾਲ ਸੇਨ ਨੇ ਦੱਸਿਆ ਕਿ ਢਾਕਾ ਮੈਡੀਕਲ ਕਾਲਜ ਹਸਪਤਾਲ 'ਚ ਔਰਤਾਂ ਅਤੇ ਬੱਚਿਆਂ ਸਮੇਤ 33 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ 10 ਨੂੰ ਸ਼ੇਖ ਹਸੀਨਾ ਨੈਸ਼ਨਲ ਇੰਸਟੀਚਿਊਟ ਆਫ ਬਰਨ ਐਂਡ ਪਲਾਸਟਿਕ ਸਰਜਰੀ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਵੀ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅੱਗ ਲੱਗਣ ਦੀ ਇਹ ਘਟਨਾ ਬੇਲੀ ਰੋਡ ਇਲਾਕੇ ਦੇ ਸ਼ਾਪਿੰਗ ਮਾਲ ਵਿੱਚ ਵਾਪਰੀ, ਜਿੱਥੇ ਕਈ ਰੈਸਟੋਰੈਂਟ ਹਨ।


 






 






 


 


ਅੱਗ ਕਿਵੇਂ ਲੱਗੀ?


ਫਾਇਰਫਾਈਟਰਜ਼ ਨੇ ਦੱਸਿਆ ਕਿ ਅੱਗ ਸ਼ਾਪਿੰਗ ਮਾਲ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਇਕ ਮਸ਼ਹੂਰ ਰੈਸਟੋਰੈਂਟ ਤੋਂ ਸ਼ੁਰੂ ਹੋਈ। ਇਸ ਤੋਂ ਬਾਅਦ ਕੁੱਝ ਹੀ ਸਮੇਂ 'ਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ 'ਚ ਲੈ ਲਿਆ। ਅੱਗ ਇਸ ਲਈ ਵੀ ਤੇਜ਼ੀ ਨਾਲ ਫੈਲ ਗਈ ਕਿਉਂਕਿ ਕਈ ਰੈਸਟੋਰੈਂਟਾਂ ਵਿੱਚ ਗੈਸ ਸਿਲੰਡਰ ਮੌਜੂਦ ਸਨ।


ਅੱਗ ਲੱਗਣ ਕਾਰਨ ਕਈ ਲੋਕ ਇਮਾਰਤ ਦੇ ਅੰਦਰ ਹੀ ਫਸ ਗਏ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸ਼ਾਪਿੰਗ ਮਾਲ ਵਿੱਚ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਲਈ ਫਾਇਰ ਵਿਭਾਗ ਨੇ ਇੱਕ ਟੀਮ ਦਾ ਗਠਨ ਕੀਤਾ ਹੈ।


 


ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ


ਸਮਾਚਾਰ ਏਜੰਸੀ ਏਪੀ ਮੁਤਾਬਕ ਫਾਇਰ ਸਰਵਿਸ ਅਤੇ ਸਿਵਲ ਡਿਫੈਂਸ ਦੇ ਡਾਇਰੈਕਟਰ ਜਨਰਲ ਬ੍ਰਿਗੇਡੀਅਰ ਐਮ.ਡੀ. ਮੈਨੂਦੀਨ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।


ਫਾਇਰਫਾਈਟਰਜ਼ ਨੇ ਦੱਸਿਆ ਕਿ ਸ਼ਾਪਿੰਗ ਮਾਲ ਦੇ ਅੰਦਰੋਂ ਘੱਟੋ-ਘੱਟ 75 ਲੋਕਾਂ ਨੂੰ ਬਚਾਇਆ ਗਿਆ ਸੀ, ਜਿਨ੍ਹਾਂ ਵਿੱਚੋਂ 42 ਨੂੰ ਬੇਹੋਸ਼ੀ ਦੀ ਹਾਲਤ ਵਿੱਚ ਬਾਹਰ ਕੱਢਿਆ ਗਿਆ ਸੀ। ਇਨ੍ਹਾਂ ਵਿਚੋਂ ਜ਼ਿਆਦਾਤਰ ਧੂੰਏਂ ਕਾਰਨ ਬੇਹੋਸ਼ ਹੋ ਗਏ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।