ਪੜਚੋਲ ਕਰੋ

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

Canada Immigration: ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਐਲਾਨ ਕੀਤਾ ਹੈ ਕਿ 2025 ਤੋਂ ਐਕਸਪ੍ਰੈਸ ਐਂਟਰੀ ਤਹਿਤ ਪਰਮਾਨੈਂਟ ਰੈਜ਼ੀਡੈਂਸੀ (PR) ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੇ ਆਫਰ 'ਤੇ ਵਾਧੂ 50 ਤੋਂ 200 ਅੰਕਾਂ ਦਾ ਲਾਭ ਨਹੀਂ ਮਿਲੇਗਾ।

Canada Immigration: ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਐਲਾਨ ਕੀਤਾ ਹੈ ਕਿ 2025 ਤੋਂ ਐਕਸਪ੍ਰੈਸ ਐਂਟਰੀ ਤਹਿਤ ਪਰਮਾਨੈਂਟ ਰੈਜ਼ੀਡੈਂਸੀ (PR) ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੇ ਆਫਰ 'ਤੇ ਵਾਧੂ 50 ਤੋਂ 200 ਅੰਕਾਂ ਦਾ ਲਾਭ ਨਹੀਂ ਮਿਲੇਗਾ। ਸਰਕਾਰ ਦਾ ਦਾਅਵਾ ਹੈ ਕਿ ਇਹ ਬਦਲਾਅ ਸਿਸਟਮ 'ਚ ਧੋਖਾਧੜੀ ਨੂੰ ਰੋਕਣ ਲਈ ਕੀਤਾ ਗਿਆ ਹੈ। ਇਸ ਨਾਲ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ।

ਇਮੀਗ੍ਰੇਸ਼ਨ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਦਾ ਸਭ ਤੋਂ ਵੱਡਾ ਝਟਕਾ ਉਨ੍ਹਾਂ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਲੱਗਗਾ ਜਿਨ੍ਹਾਂ ਨੇ ਜੌਬ ਆਫਰ ਲਾ ਕੇ ਪੀਆਰ ਲਈ ਅਪਲਾਈ ਕੀਤਾ ਹੈ। ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਹੈ ਕਿ ਇਹ ਕਦਮ ਉਨ੍ਹਾਂ ਉਮੀਦਵਾਰਾਂ 'ਤੇ ਲਾਗੂ ਹੋਵੇਗਾ ਜੋ ਐਕਸਪ੍ਰੈਸ ਐਂਟਰੀ ਰਾਹੀਂ ਪੀਆਰ ਪ੍ਰਾਪਤ ਕਰਨ ਦੀ ਯੋਜਨਾ ਬਣਾ ਰਹੇ ਹਨ। ਕੈਨੇਡਾ ਸਰਕਾਰ ਇਸ ਤੋਂ ਪਹਿਲਾਂ ਵੀ ਪਰਵਾਸੀਆਂ ਨੂੰ ਕਈ ਝਟਕੇ ਦੇ ਚੁੱਕੀ ਹੈ।

ਉਧਰ, ਮਾਹਰਾਂ ਨੇ ਬੇਸ਼ੱਕ ਇਸ ਕਦਮ ਨੂੰ ਧੋਖਾਧੜੀ ਰੋਕਣ ਲਈ ਪ੍ਰਭਾਵਸ਼ਾਲੀ ਦੱਸਿਆ ਹੈ, ਪਰ ਨਾਲ ਹੀ ਕਿਹਾ ਹੈ ਕਿ ਇਹ ਅਸਲ ਹੁਨਰ ਵਾਲੇ ਬਿਨੈਕਾਰਾਂ ਤੇ ਉਨ੍ਹਾਂ ਦੇ ਮਾਲਕਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਨੇ ਸੁਝਾਅ ਦਿੱਤਾ ਹੈ ਕਿ ਸਰਕਾਰ ਨੂੰ ਇੱਕ ਬਿਹਤਰ ਸਕ੍ਰੀਨਿੰਗ ਪ੍ਰਕਿਰਿਆ ਅਪਣਾਉਣੀ ਚਾਹੀਦੀ ਹੈ ਤੇ ਨਾ ਕਿ ਸਿੱਧਾ ਜੌਬ ਆਫਰ ਵਾਲਿਆਂ ਦੇ ਨੰਬਰ ਖਤਮ ਕੀਤੇ ਜਾਣੇ ਚਾਹੀਦੇ ਹਨ। ਵਰਤਮਾਨ ਵਿੱਚ ਲਗਪਗ 1 ਲੱਖ 35 ਹਜ਼ਾਰ ਪੀਆਰ ਅਰਜ਼ੀਆਂ ਲੱਗੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਜੌਬ ਆਫਰ ਲੱਗੀ ਹੋਈ ਹੈ।

ਮੌਜੂਦਾ ਸਮੇਂ ਵਿੱਚ ਇੱਕ ਵੈਧ ਨੌਕਰੀ ਦੀ ਪੇਸ਼ਕਸ਼ ਵਾਲੇ ਐਕਸਪ੍ਰੈਸ ਐਂਟਰੀ ਉਮੀਦਵਾਰ ਵਾਧੂ 50 ਤੋਂ ਲੈ ਕੇ 200 ਤੱਕ ਵਿਆਪਕ ਰੈਂਕਿੰਗ ਸਿਸਟਮ (CRS) ਅੰਕ ਪ੍ਰਾਪਤ ਕਰ ਸਕਦੇ ਹਨ। ਇਹ ਵਾਧੂ ਅੰਕ ਕਿਸੇ ਉਮੀਦਵਾਰ ਨੂੰ ਸਥਾਈ ਨਿਵਾਸ ਲਈ ਬਿਨੈ ਕਰਨ ਲਈ ਸੱਦਾ ਪ੍ਰਾਪਤ ਕਰਨ ਜਾਂ ਬਿੱਲਕੁਲ ਹੀ ਸੱਦਾ ਪ੍ਰਾਪਤ ਨਾ ਕਰਨ ਵਾਲੇ ਉਮੀਦਵਾਰ ਵਿੱਚ ਆਸਾਨੀ ਨਾਲ ਫਰਕ ਕਰ ਸਕਦੇ ਹਨ। ਇਮੀਗ੍ਰੇਸ਼ਨ ਵਿਭਾਗ ਨੇ ਅੱਗੇ ਸਪੱਸ਼ਟ ਕੀਤਾ ਕਿ ਵੈਧ ਨੌਕਰੀ ਦੀ ਪੇਸ਼ਕਸ਼ ਲਈ ਵਾਧੂ ਪੁਆਇੰਟਾਂ ਨੂੰ ਹਟਾਉਣਾ ਇੱਕ ਅਸਥਾਈ ਉਪਾਅ ਹੈ ਪਰ ਇਸ ਸਮੇਂ ਇਹ ਨਹੀਂ ਦੱਸਿਆ ਗਿਆ ਕਿ ਇਹ ਕਦੋਂ ਖਤਮ ਹੋਵੇਗਾ।

ਦੱਸ ਦਈਏ ਕਿ ਜਦੋਂ ਇੱਕ ਵਾਰ ਨੌਕਰੀ ਦੀ ਪੇਸ਼ਕਸ਼ ਲਈ ਵਿਆਪਕ ਰੈਂਕਿੰਗ ਸਿਸਟਮ ਪੁਆਇੰਟਾਂ ਨੂੰ ਹਟਾ ਦਿੱਤਾ ਜਾਂਦਾ ਹੈ ਤਾਂ ਇਹ ਐਕਸਪ੍ਰੈਸ ਐਂਟਰੀ ਪੂਲ ਵਿੱਚ ਸਾਰੇ ਨਵੇਂ ਤੇ ਮੌਜੂਦਾ ਉਮੀਦਵਾਰਾਂ 'ਤੇ ਲਾਗੂ ਹੋਵੇਗਾ। ਇਸ ਵਿੱਚ ਪਹਿਲਾਂ ਹੀ "ਕੈਨੇਡਾ ਵਿੱਚ ਅਸਥਾਈ ਤੌਰ 'ਤੇ ਕੰਮ ਕਰ ਰਹੇ ਉਮੀਦਵਾਰ ਵੀ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Embed widget