ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਕਤਲ ਤੇ ਜ਼ਹਿਰ ਦੇਣ ਦੀਆਂ ਘਟਨਾਵਾਂ ਵਿੱਚ ਸ਼ਾਮਲ ਹੋ ਸਕਦੇ ਹਨ, ਪਰ ਇਹ ਮਾਮਲੇ ਅਮਰੀਕਾ ਦੇ ਨਹੀਂ। ਆਪਣੀ ਪਤਨੀ ਤੇ ਮੇਲਾਨੀਆ ਟਰੰਪ ਦੇ ਵ੍ਹਾਈਟ ਹਾਊਸ ਵਿੱਚ ਅਵਿਸ਼ਵਾਸਯੋਗ ਸਹਿਯੋਗੀਆਂ ਦੇ ਮੌਜੂਦ ਹੋਣ ਬਾਰੇ ਉਨ੍ਹਾਂ ਕਿਹਾ ਕਿ ਵ੍ਹਾਈਟ ਹਾਊਸ ਵਿੱਚ ਉਹ ਕਿਸੇ 'ਤੇ ਵਿਸ਼ਵਾਸ ਨਹੀਂ ਕਰਦੇ।

ਐਤਵਾਰ ਦੀ ਰਾਤ ਨੂੰ ਸੀਬੀਐਸ ਨਿਊਜ਼ ਦੀ ਇੰਟਰਵਿਊ ਵਿੱਚ ਉਨ੍ਹਾਂ ਨੇ ਉੱਤਰੀ ਕੋਰੀਆ, ਚੀਨ, ਰੂਸ ਤੇ ਉਨ੍ਹਾਂ ਦੇ ਆਪਣੇ ਪੱਛਮ ਵਿੰਗ ਦੇ ਸਟਾਫ ਤੇ ਕੈਬਨਿਟ ਨਾਲ ਆਪਣੇ ਸਬੰਧਾਂ ਬਾਰੇ ਚਰਚਾ ਕੀਤੀ। ਪੁਤਿਨ ਦੀ ਆਲੋਚਨਾ ਸਬੰਧੀ ਲੱਗ ਰਹੇ ਇਲਜ਼ਾਮਾਂ ਬਾਰੇ ਟਰੰਪ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਉਨ੍ਹਾਂ ਨਾਲ ਸਖ਼ਤ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪੁਤਿਨ ਨਾਲ ਮੀਟਿੰਗ ਹੋਈ ਸੀ ਪਰ ਬਿਹਤਰ ਰਹੀ।

ਇਹ ਪੁੱਛਣ 'ਤੇ ਕਿ ਕੀ ਉਹ ਸੋਚਦਾ ਹਨ ਕਿ ਰੂਸ ਨੇ 2016 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਦਖ਼ਲ ਦਿੱਤਾ ਸੀ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਇਸ ਵਿੱਚ ਸਿਰਫ ਰੂਸ ਦਾ ਹੱਥ ਸੀ, ਇਸ ਵਿੱਚ ਹੋਰ ਦੇਸ਼ ਵੀ ਸ਼ਾਮਲ ਹਨ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ, ਪਰ ਲੱਗਦਾ ਕਿ ਇਹ ਚੀਜ਼ ਇਵੇਂ ਜਾਰੀ ਰਹੇਗੀ। ਉੱਤਰੀ ਕੋਰੀਆ ਬਾਰੇ ਟਰੰਪ ਨੇ ਕਿਹਾ ਕਿ ਕਿਮ ਜੋਂਗ ਉਨ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਭ ਜਾਣਦੇ ਹਨ, ਪਰ ਉਨ੍ਹਾਂ ਦੇ ਯਤਨਾਂ ਨਾਲ ਅਮਰੀਕਾ ਦੇ ਸਾਹਮਣੇ ਖ਼ਤਰੇ ਘਟੇ ਹਨ।