ਅਮਰੀਕਾ-ਈਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ
US-Iran Peace Deal: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਕਿ ਅਮਰੀਕਾ ਅਤੇ ਈਰਾਨ ਵਿਚਕਾਰ ਪੀਸ ਡੀਲ ਫਾਈਨਲ ਹੋ ਗਈ ਹੈ। ਉਨ੍ਹਾਂ ਨੇ ਹੋਰਮੁਜ਼ ਜਲਡਮਰੂ 'ਤੇ ਲੱਗੀ ਨਾਕਾਬੰਦੀ ਹਟਾਉਣ ਦਾ ਵੀ ਐਲਾਨ ਕੀਤਾ।

US-Iran Peace Deal: ਅਮਰੀਕਾ ਅਤੇ ਈਰਾਨ ਵਿਚਕਾਰ ਸ਼ਾਂਤੀ ਸਮਝੌਤਾ ਪੂਰਾ ਹੋ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ (14 ਜੂਨ) ਨੂੰ ਇਸਦਾ ਐਲਾਨ ਕੀਤਾ। ਇਸ ਨਾਲ ਹੋਰਮੁਜ਼ ਜਲਡਮਰੂ ਖੁੱਲ੍ਹਣ ਦਾ ਰਾਹ ਪੱਧਰਾ ਹੋਇਆ ਹੈ। ਟਰੰਪ ਨੇ ਕਿਹਾ ਕਿ ਹੋਰਮੁਜ਼ ਤੋਂ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਤੁਰੰਤ ਹਟਾ ਦਿੱਤੀ ਜਾਵੇਗੀ। ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕਰਦਿਆਂ ਹੋਇਆਂ ਟਰੰਪ ਨੇ ਲਿਖਿਆ, "ਈਰਾਨ ਨਾਲ ਸਮਝੌਤਾ ਹੁਣ ਪੂਰਾ ਹੋ ਗਿਆ ਹੈ।" ਉਨ੍ਹਾਂ ਨੇ ਇਸ ਵਿੱਚ ਸ਼ਾਮਲ ਸਾਰੀਆਂ ਧਿਰਾਂ ਨੂੰ ਵਧਾਈ ਦਿੱਤੀ।
ਅਮਰੀਕੀ ਰਾਸ਼ਟਰਪਤੀ ਨੇ ਲਿਖਿਆ, "ਈਰਾਨ ਨਾਲ ਸਮਝੌਤਾ ਹੁਣ ਪੂਰਾ ਹੋ ਗਿਆ ਹੈ। ਸਾਰਿਆਂ ਨੂੰ ਵਧਾਈਆਂ! ਮੈਂ ਬਿਨਾਂ ਕਿਸੇ ਟੈਕਸ ਤੋਂ ਹੋਰਮੁਜ਼ ਜਲਡਮਰੂ ਨੂੰ ਪੂਰੀ ਤਰ੍ਹਾਂ ਖੋਲ੍ਹਣ ਅਤੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ ਤੁਰੰਤ ਹਟਾਉਣ ਦੀ ਇਜਾਜ਼ਤ ਦੇ ਰਿਹਾ ਹਾਂ। ਦੁਨੀਆ ਦੇ ਸਾਰੇ ਜਹਾਜ਼ ਆਪਣੇ ਇੰਜਣ ਚਾਲੂ ਕਰਨ। ਤੇਲ ਦੀ ਸਪਲਾਈ ਸ਼ੁਰੂ ਹੋਣ ਦਿਓ!"
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਜਿਨ੍ਹਾਂ ਨੇ ਟਰੰਪ ਤੋਂ ਪਹਿਲਾਂ ਸੌਦੇ ਦੀ ਵਿਚੋਲਗੀ ਕਰਨ ਦਾ ਦਾਅਵਾ ਕੀਤਾ ਸੀ, ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਸੌਦੇ ਦੀ ਪੁਸ਼ਟੀ ਕਰਦੇ ਹੋਏ ਪੋਸਟ ਕੀਤਾ। ਉਨ੍ਹਾਂ ਕਿਹਾ ਕਿ ਸ਼ਾਂਤੀ ਸਮਝੌਤੇ ਵਿੱਚ ਲੇਬਨਾਨ ਵੀ ਸ਼ਾਮਲ ਹੈ। ਸ਼ਾਹਬਾਜ਼ ਨੇ X ਪੋਸਟ ਵਿੱਚ ਲਿਖਿਆ, "ਲੰਬੀ ਗੱਲਬਾਤ ਤੋਂ ਬਾਅਦ, ਸਾਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਮਰੀਕਾ ਅਤੇ ਈਰਾਨ ਵਿਚਕਾਰ ਇੱਕ ਸ਼ਾਂਤੀ ਸਮਝੌਤਾ ਹੋ ਗਿਆ ਹੈ। ਦੋਵਾਂ ਧਿਰਾਂ ਨੇ ਲੇਬਨਾਨ ਸਮੇਤ ਸਾਰੇ ਮੋਰਚਿਆਂ 'ਤੇ ਫੌਜੀ ਕਾਰਵਾਈਆਂ ਦੇ ਅੰਤ ਦਾ ਐਲਾਨ ਕੀਤਾ ਹੈ।" ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਅਨੁਸਾਰ, ਸਮਝੌਤੇ 'ਤੇ 19 ਜੂਨ ਨੂੰ ਸਵਿਟਜ਼ਰਲੈਂਡ ਵਿੱਚ ਦਸਤਖਤ ਕੀਤੇ ਜਾਣਗੇ।
Before You Go
ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਟ੍ਰੈਂਡਿੰਗ ਟੌਪਿਕ




















