Donald Trump Attack: ਰਾਸ਼ਟਰਪਤੀ ਜੋਅ ਬਿਡੇਨ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹੋਏ ਜਾਨਲੇਵਾ ਹਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਨੇ ਡੋਨਾਲਡ ਟਰੰਪ ਨਾਲ ਗੱਲ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਇਹ ਵੀ ਕਿਹਾ ਕਿ ਹਮਲੇ ਦੇ ਪਿੱਛੇ ਮਕਸਦ ਦਾ ਪਤਾ ਲਗਾਉਣ ਲਈ ਜਾਂਚ ਐਫਬੀਆਈ ਨੂੰ ਸੌਂਪ ਦਿੱਤੀ ਗਈ ਹੈ।


ਉਨ੍ਹਾਂ ਨੇ ਕਿਹਾ, “ਬੀਤੀ ਰਾਤ ਮੈਂ ਡੋਨਾਲਡ ਟਰੰਪ ਨਾਲ ਗੱਲ ਕੀਤੀ। ਮੈਂ ਸ਼ੁਕਰਗੁਜ਼ਾਰ ਹਾਂ ਕਿ ਉਹ ਠੀਕ ਹਨ। ਸਾਡੀ ਬਹੁਤ ਛੋਟੀ ਪਰ ਚੰਗੀ ਗੱਲਬਾਤ ਹੋਈ। ਅਸੀਂ ਉਨ੍ਹਾਂ ਲਈ ਅਤੇ ਉਨ੍ਹਾਂ ਦੇ ਪਰਿਵਾਰ ਲਈ ਪ੍ਰਾਰਥਨਾ ਕਰ ਰਹੇ ਹਾਂ। ਅਸੀਂ ਉਨ੍ਹਾਂ ਪਰਿਵਾਰਾਂ ਲਈ ਵੀ ਸੰਵੇਦਨਾ ਪ੍ਰਗਟ ਕਰਦੇ ਹਾਂ ਜਿਨ੍ਹਾਂ ਨੇ ਕਿਸੇ ਆਪਣੇ ਨੂੰ ਗੁਆਇਆ ਹੈ ਅਤੇ ਜਿਹੜੇ ਜ਼ਖ਼ਮੀ ਹੋਏ ਹਨ। ਅਸੀਂ ਸੀਕ੍ਰੇਟ ਸਰਵਿਸ ਦੇ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਨੂੰ ਖਤਰੇ ਵਿੱਚ ਪਾਇਆ।


'ਅਮਰੀਕਾ 'ਚ ਇਸ ਤਰ੍ਹਾਂ ਦੀ ਹਿੰਸਾ ਦੀ ਕੋਈ ਥਾਂ ਨਹੀਂ ਹੈ'


ਅਮਰੀਕੀ ਰਾਸ਼ਟਰਪਤੀ ਨੇ ਕਿਹਾ, ''ਮੈਂ ਬੀਤੀ ਰਾਤ ਵੀ ਕਿਹਾ ਸੀ ਕਿ ਅਮਰੀਕਾ 'ਚ ਇਸ ਤਰ੍ਹਾਂ ਦੀ ਹਿੰਸਾ ਦੀ ਕੋਈ ਥਾਂ ਨਹੀਂ ਹੈ ਅਤੇ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ। ਸਾਡੇ ਸਾਰਿਆਂ ਵਿੱਚ ਏਕਤਾ ਹੈ ਅਤੇ ਇਹ ਕਦੇ ਵੀ ਬਦਲਣ ਵਾਲੀ ਨਹੀਂ ਹੈ। ਹੁਣ ਐਫਬੀਆਈ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। "ਇਹ ਸਿਰਫ਼ ਸ਼ੁਰੂਆਤ ਹੈ ਅਤੇ ਸਾਡੇ ਕੋਲ ਹਮਲਾਵਰਾਂ ਦੇ ਹਮਲ ਕਰਨ ਦੀ ਵਜ੍ਹਾ ਦੇ ਪਿੱਛੇ ਸਾਡੇ ਕੋਲ ਕੋਈ ਖਾਸ ਜਾਣਕਾਰੀ ਨਹੀਂ ਹੈ।"


ਜੋਅ ਬਿਡੇਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ 


ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਹੋਇਆਂ ਕਿਹਾ, “ਮੈਂ ਜਾਣਦਾ ਹਾਂ ਕਿ ਉਹ ਕੌਣ ਹਨ ਅਤੇ ਮੈਂ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਹਮਲੇ ਦੇ ਕਾਰਨਾਂ ਦਾ ਨਿਰਣਾ ਨਾ ਕਰਨ। ਐਫਬੀਆਈ ਜਾਂਚ ਕਰ ਰਹੀ ਹੈ ਅਤੇ ਜੋ ਵੀ ਸੱਚ ਹੋਵੇਗਾ, ਉਹ ਸਾਹਮਣੇ ਆਵੇਗਾ। ਡੋਨਾਲਡ ਟਰੰਪ ਨੂੰ ਹਾਈ ਲੈਵਲ ਦੀ ਸਿਕਿਊਰਿਟੀ ਮਿਲੀ ਹੋਈ ਹੈ। ”


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।