ਟਰੰਪ ਵੱਲੋਂ ਵੱਡਾ ਐਲਾਨ! ਹਾਰਵਰਡ ਯੂਨੀਵਰਸਿਟੀ 'ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ 'ਤੇ ਲਗਾਈ ਰੋਕ, ਭਾਰਤੀ ਵਿਦਿਆਰਥੀਆਂ 'ਚ ਮੱਚੀ ਖਲਬਲੀ, ਜਾਣੋ ਹੁਣ ਕੀ ਹੋਵੇਗਾ?
ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਮੁੜ ਤੋਂ ਹੈਰਾਨ ਕਰਨ ਵਾਲਾ ਐਲਾਨ ਕਰ ਦਿੱਤਾ ਹੈ। ਜੀ ਹਾਂ ਹੁਣ ਤੋਂ ਹਾਰਵਰਡ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਫਿਲਹਾਲ ਦਾਖਲਾ ਨਹੀਂ ਮਿਲ ਸਕੇਗਾ। ਟਰੰਪ ਸਰਕਾਰ ਨੇ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ..

Donald Trump Blocks International Students at Harvard: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਹਾਰਵਰਡ ਯੂਨੀਵਰਸਿਟੀ ਵਿਚਕਾਰ ਚੱਲ ਰਿਹਾ ਤਣਾਅ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਦੌਰਾਨ ਟਰੰਪ ਸਰਕਾਰ ਨੇ ਇੱਕ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ। ਹਾਰਵਰਡ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਫਿਲਹਾਲ ਦਾਖਲਾ ਨਹੀਂ ਮਿਲ ਸਕੇਗਾ। ਟਰੰਪ ਸਰਕਾਰ ਨੇ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਇਸ ਨਾਲ ਭਾਰਤ ਅਤੇ ਦੁਨੀਆ ਦੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਨਿਊਯਾਰਕ ਟਾਈਮਜ਼ ਨੇ ਅਮਰੀਕੀ ਹੋਮਲੈਂਡ ਸੁਰੱਖਿਆ ਵਿਭਾਗ (ਡੀਏਚਐਸ) ਦੀ ਸਕੱਤਰ ਕ੍ਰਿਸਟੀ ਨੋਏਮ ਵੱਲੋਂ ਹਾਰਵਰਡ ਯੂਨੀਵਰਸਿਟੀ ਨੂੰ ਭੇਜੇ ਗਏ ਪੱਤਰ ਦੇ ਹਵਾਲੇ ਨਾਲ ਇਹ ਖਬਰ ਦਿੱਤੀ ਹੈ। ਨੋਏਮ ਨੇ ਪੱਤਰ ਵਿੱਚ ਲਿਖਿਆ, "ਮੈਂ ਤੁਹਾਨੂੰ ਸੂਚਿਤ ਕਰਨ ਲਈ ਲਿਖ ਰਹੀ ਹਾਂ ਕਿ ਹਾਰਵਰਡ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਅਕਾਦਮਿਕ ਐਕਸਚੇਂਜ ਪ੍ਰੋਗਰਾਮ ਦਾ ਪ੍ਰਮਾਣੀਕਰਨ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ।"
788 ਭਾਰਤੀ ਵਿਦਿਆਰਥੀਆਂ ਦਾ ਕੀ ਹੋਵੇਗਾ?
ਮੌਜੂਦਾ ਵਿਦਿਆਰਥੀ: ਜੋ ਵਿਦਿਆਰਥੀ ਪਹਿਲਾਂ ਹੀ ਹਾਰਵਰਡ ਵਿੱਚ ਪੜ੍ਹ ਰਹੇ ਹਨ, ਉਨ੍ਹਾਂ ਨੂੰ ਦੂਜੀਆਂ ਯੂਨੀਵਰਸਿਟੀਆਂ ਵਿੱਚ ਟਰਾਂਸਫਰ ਕਰਨਾ ਪੈ ਸਕਦਾ ਹੈ, ਨਹੀਂ ਤਾਂ ਉਨ੍ਹਾਂ ਦਾ ਕਾਨੂੰਨੀ ਸਟੇਟਸ ਖਤਰੇ ਵਿੱਚ ਹੋ ਸਕਦਾ ਹੈ।
ਨਵੇਂ ਦਾਖਲੇ: ਨਵੇਂ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ਪੂਰੀ ਤਰ੍ਹਾਂ ਬੰਦ ਹਨ, ਜਿਸ ਨਾਲ ਭਾਰਤੀ ਵਿਦਿਆਰਥੀਆਂ ਨੂੰ ਅਮਰੀਕਾ ਦੀਆਂ ਹੋਰ ਯੂਨੀਵਰਸਿਟੀਆਂ ਜਾਂ ਕੈਨੇਡਾ, ਆਸਟਰੇਲੀਆ, ਯੂਰਪ ਵਰਗੇ ਦੇਸ਼ਾਂ ਦੀਆਂ ਯੂਨੀਵਰਸਿਟੀਆਂ ਦੀ ਚੋਣ ਕਰਨੀ ਪਵੇਗੀ।
ਭਾਰਤ ਸਰਕਾਰ ਦੀ ਭੂਮਿਕਾ: ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰੰਪ ਪ੍ਰਸ਼ਾਸਨ ਵਿਚਕਾਰ ਗੱਲਬਾਤ ਜਾਰੀ ਹੈ। ਭਾਰਤ ਸਰਕਾਰ ਇਨ੍ਹਾਂ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕੁਝ ਹੱਲ ਲੱਭਣ ਦੀ ਕੋਸ਼ਿਸ਼ ਕਰ ਸਕਦੀ ਹੈ।
ਹੋਰ ਵਿਕਲਪ: ਵਿਦਿਆਰਥੀਆਂ ਲਈ ਕੈਨੇਡਾ, ਆਸਟਰੇਲੀਆ, ਜਾਂ ਯੂਰਪ ਦੀਆਂ ਯੂਨੀਵਰਸਿਟੀਆਂ ਵਿਕਲਪ ਹੋ ਸਕਦੀਆਂ ਹਨ, ਜਿੱਥੇ ਵਿਦੇਸ਼ੀ ਵਿਦਿਆਰਥੀਆਂ ਲਈ ਨੀਤੀਆਂ ਅਨੁਕੂਲ ਹਨ। Y-Axis ਵਰਗੀਆਂ ਸੰਸਥਾਵਾਂ ਵਿਦੇਸ਼ੀ ਅਧਿਐਨ ਲਈ ਮਾਰਗਦਰਸ਼ਨ ਪ੍ਰਦਾਨ ਕਰ ਸਕਦੀਆਂ ਹਨ।
ਇਹ ਫੈਸਲਾ ਵਿਦਿਆਰਥੀਆਂ ਅਤੇ ਅਕਾਦਮਿਕ ਖੇਤਰ ਲਈ ਵੱਡੀ ਚੁਣੌਤੀ ਬਣ ਸਕਦਾ ਹੈ, ਅਤੇ ਇਸ ਦੇ ਦੂਰਗਾਮੀ ਪ੍ਰਭਾਵ ਹੋਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















