ਕੋਰੋਨਾ ਤੋਂ ਪੌਜ਼ੇਟਿਵ ਹੋਣ ਮਗਰੋਂ ਬੋਲੇ ਟਰੰਪ, ਅਮਰੀਕਾ ਨੂੰ ਮਹਾਨ ਬਣਾਉਣ ਲਈ ਮੇਰਾ ਵਾਪਸ ਆਉਣਾ ਜ਼ਰੂਰੀ
ਟਰੰਪ ਨੇ ਹਸਪਤਾਲ ਤੋਂ ਟਵੀਟ ਕੀਤਾ ਕਿ ਵਾਪਸੀ ਲਈ ਮੈਂ ਸਖਤ ਮਿਹਨਤ ਕਰ ਰਿਹਾ ਹਾਂ। ਮੈਨੂੰ ਵਾਪਸ ਆਉਣਾ ਹੋਵੇਗਾ ਕਿਉਂਕਿ ਅਸੀਂ ਅਮਰੀਕਾ ਨੂੰ ਫਿਰ ਤੋਂ ਮਹਾਨ ਬਣਾਉਣਾ ਹੈ।
ਕੋਰੋਨਾ ਵਾਇਰਸ ਤੋਂ ਇਨਫੈਕਟਡ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਹੁਣ ਕਾਫੀ ਬਿਹਤਰ ਮਹਿਸੂਸ ਹੋ ਰਿਹਾ ਹੈ। ਟਰੰਪ ਨੇ ਹਸਪਤਾਲ ਤੋਂ ਟਵੀਟ ਕੀਤਾ ਕਿ ਵਾਪਸੀ ਲਈ ਮੈਂ ਸਖਤ ਮਿਹਨਤ ਕਰ ਰਿਹਾ ਹਾਂ। ਮੈਨੂੰ ਵਾਪਸ ਆਉਣਾ ਹੋਵੇਗਾ ਕਿਉਂਕਿ ਅਸੀਂ ਅਮਰੀਕਾ ਨੂੰ ਫਿਰ ਤੋਂ ਮਹਾਨ ਬਣਾਉਣਾ ਹੈ।
Doctors, Nurses and ALL at the GREAT Walter Reed Medical Center, and others from likewise incredible institutions who have joined them, are AMAZING!!!Tremendous progress has been made over the last 6 months in fighting this PLAGUE. With their help, I am feeling well!
— Donald J. Trump (@realDonaldTrump) October 3, 2020
OUR GREAT USA WANTS & NEEDS STIMULUS. WORK TOGETHER AND GET IT DONE. Thank you!
— Donald J. Trump (@realDonaldTrump) October 3, 2020
ਸ਼ੁੱਕਰਵਾਰ ਟਰੰਪ ਨੇ ਖੁਦ ਟਵੀਟ ਕਰਦਿਆਂ ਕੋਰੋਨਾ ਪੌਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਉਹ ਤੇ ਉਨ੍ਹਾਂ ਦੀ ਪਤਨੀ ਮੇਲਾਨਿਆ ਟਰੰਪ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਇਸ ਤੋਂ ਬਾਅਦ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਟਰੰਪ ਤੇ ਉਨ੍ਹਾਂ ਦੀ ਪਤਨੀ ਮੇਲਾਨਿਆ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤਾ। ਮੋਦੀ ਨੇ ਟਵੀਟ ਕਰਦਿਆਂ ਕਿਹਾ, 'ਮੈਂ ਆਪਣੇ ਮਿੱਤਰ ਰਾਸ਼ਟਰਪਤੀ ਡੌਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨਿਆ ਦੇ ਜਲਦ ਤੋਂ ਜਲਦ ਸਿਹਤਮੰਦ ਹੋਣ ਅਤੇ ਉਨ੍ਹਾਂ ਦੀ ਉੱਤਮ ਸਿਹਤ ਦੀ ਕਾਮਨਾ ਕਰਦਾ ਹਾਂ।
ਕੋਰੋਨਾ ਵਾਇਰਸ ਦੀ ਸਥਿਤੀ ਮੁਤਾਬਕ ਹੀ ਭਾਰਤ ਵੱਲੋਂ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ