ਕੋਰੋਨਾ ਵਾਇਰਸ ਤੋਂ ਇਨਫੈਕਟਡ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਹੁਣ ਕਾਫੀ ਬਿਹਤਰ ਮਹਿਸੂਸ ਹੋ ਰਿਹਾ ਹੈ। ਟਰੰਪ ਨੇ ਹਸਪਤਾਲ ਤੋਂ ਟਵੀਟ ਕੀਤਾ ਕਿ ਵਾਪਸੀ ਲਈ ਮੈਂ ਸਖਤ ਮਿਹਨਤ ਕਰ ਰਿਹਾ ਹਾਂ। ਮੈਨੂੰ ਵਾਪਸ ਆਉਣਾ ਹੋਵੇਗਾ ਕਿਉਂਕਿ ਅਸੀਂ ਅਮਰੀਕਾ ਨੂੰ ਫਿਰ ਤੋਂ ਮਹਾਨ ਬਣਾਉਣਾ ਹੈ।
ਸ਼ੁੱਕਰਵਾਰ ਟਰੰਪ ਨੇ ਖੁਦ ਟਵੀਟ ਕਰਦਿਆਂ ਕੋਰੋਨਾ ਪੌਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਉਹ ਤੇ ਉਨ੍ਹਾਂ ਦੀ ਪਤਨੀ ਮੇਲਾਨਿਆ ਟਰੰਪ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਇਸ ਤੋਂ ਬਾਅਦ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਟਰੰਪ ਤੇ ਉਨ੍ਹਾਂ ਦੀ ਪਤਨੀ ਮੇਲਾਨਿਆ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤਾ। ਮੋਦੀ ਨੇ ਟਵੀਟ ਕਰਦਿਆਂ ਕਿਹਾ, 'ਮੈਂ ਆਪਣੇ ਮਿੱਤਰ ਰਾਸ਼ਟਰਪਤੀ ਡੌਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨਿਆ ਦੇ ਜਲਦ ਤੋਂ ਜਲਦ ਸਿਹਤਮੰਦ ਹੋਣ ਅਤੇ ਉਨ੍ਹਾਂ ਦੀ ਉੱਤਮ ਸਿਹਤ ਦੀ ਕਾਮਨਾ ਕਰਦਾ ਹਾਂ।
ਕੋਰੋਨਾ ਵਾਇਰਸ ਦੀ ਸਥਿਤੀ ਮੁਤਾਬਕ ਹੀ ਭਾਰਤ ਵੱਲੋਂ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ