ਪੜਚੋਲ ਕਰੋ
Advertisement
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਪਤਨੀ ਮੇਲਾਨੀਆ ਕੋਰੋਨਾ ਪੌਜ਼ੇਟਿਵ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਪਹਿਲੀ ਮਹਿਲਾ ਮੇਲਾਨੀਆ ਟਰੰਪ ਕੋਰੋਨਾਵਾਇਰਸ ਪੌਜ਼ੇਟਿਵ ਆਏ ਹਨ। ਡੋਨਾਲਡ ਟਰੰਪ ਨੇ ਖ਼ੁਦ ਸ਼ੁੱਕਰਵਾਰ ਸਵੇਰੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।
ਵਾਸ਼ਿੰਗਟਨ: ਅਮਰੀਕਾ ਸਭ ਤੋਂ ਜ਼ਿਆਦਾ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਹੈ। ਹੁਣ ਇਸ ਦੀ ਚਪੇਟ 'ਚ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਆ ਗਏ ਹਨ। ਸ਼ੁੱਕਰਵਾਰ ਸਵੇਰੇ ਡੋਨਾਲਡ ਟਰੰਪ ਨੇ ਟਵੀਟ ਕੀਤਾ ਕਿ ਉਹ ਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਕੋਰੋਨਾਵਾਇਰਸ ਪੌਜ਼ੇਟਿਵ ਪਾਏ ਗਏ ਹਨ। ਟੈਸਟ ਦੇ ਨਤੀਜੇ ਤੋਂ ਬਾਅਦ, ਦੋਵਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਵ੍ਹਾਈਟ ਹਾਊਸ ਵਿੱਚ ਡੋਨਾਲਡ ਟਰੰਪ ਦੀ ਨਿੱਜੀ ਸਲਾਹਕਾਰ ਹੋਪ ਹਿਕਸ ਨੇ ਵੀ ਸ਼ੁੱਕਰਵਾਰ ਨੂੰ ਕੋਰੋਨਾ ਨੇ ਆਪਣਾ ਸ਼ਿਕਾਰ ਬਣਾਇਆ ਸੀ। ਇਸ ਤੋਂ ਬਾਅਦ, ਡੋਨਾਲਡ ਟਰੰਪ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਹੋਪ ਹਿਕਸ ਦੇ ਕੋਰਨਾ ਹੋ ਜਾਣ ਤੋਂ ਬਾਅਦ ਹੁਣ ਮੈਂ ਤੇ ਮੇਲਾਨੀਆ ਨੇ ਵੀ ਟੈਸਟ ਕਰਵਾਇਆ ਹੈ।
ਹੁਣ ਡੌਨਲਡ ਟਰੰਪ ਤੇ ਮੇਲਾਨਿਆ ਨੂੰ ਅਗਲੇ 14 ਦਿਨਾਂ ਲਈ ਅਲੱਗ ਰਹਿਣਾ ਪਏਗਾ, ਉਨ੍ਹਾਂ ਦਾ ਇੱਕ ਹਫਤੇ ਬਾਅਦ ਮੁੜ ਕੋਰੋਨਾ ਟੈਸਟ ਕੀਤਾ ਜਾਵੇਗਾ। ਡੋਨਾਲਡ ਟਰੰਪ ਨੇ ਜਿਸ ਤਰ੍ਹਾਂ ਕੋਰੋਨਾਵਾਇਰਸ ਨੂੰ ਅਮਰੀਕਾ ਹੈਂਡਲ ਕੀਤਾ, ਉਸ ਦੀ ਕਾਫੀ ਆਲੋਚਨਾ ਹੋ ਰਹੀ ਹੈ। ਡੋਨਾਲਡ ਟਰੰਪ ਨੇ ਖ਼ੁਦ ਜ਼ਿਆਦਾ ਸਮੇਂ ਤਕ ਮਾਸਕ ਨਹੀਂ ਪਾਇਆ ਸੀ, ਜਿਸ ਦੀ ਬਹੁਤ ਆਲੋਚਨਾ ਹੋਈ ਸੀ। ਇਸ ਦੇ ਨਾਲ ਹੀ ਇਸ ਸਮੇਂ ਅਮਰੀਕਾ 'ਚ ਚੋਣਾਂ ਦਾ ਮਾਹੌਲ ਹੈ। ਹਾਲ ਹੀ 'ਚ ਟਰੰਪ ਨੇ ਰਾਸ਼ਟਰਪਤੀ ਚੋਣਾਂ ਦੀ ਪਹਿਲੀ ਬਹਿਸ 'ਚ ਹਿੱਸਾ ਲਿਆ ਸੀ। ਅਮਰੀਕੀ ਚੋਣਾਂ ਲਈ ਕੋਰੋਨਾ ਅਹਿਮ ਮੁੱਦਾ ਬਣਿਆ ਹੋਇਆ ਹੈ। ਟਰੰਪ ਦੀ ਨਿੱਜੀ ਸਲਾਹਕਾਰ ਨੂੰ ਕੋਰੋਨਾ, ਯੂਐਸ ਦੇ ਰਾਸ਼ਟਰਪਤੀ ਨੇ ਡੋਨਾਲਡ ਨੇ ਖੁਦ ਨੂੰ ਕੀਤਾ ਕੁਆਰੰਟੀਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Tonight, @FLOTUS and I tested positive for COVID-19. We will begin our quarantine and recovery process immediately. We will get through this TOGETHER!
— Donald J. Trump (@realDonaldTrump) October 2, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਲੁਧਿਆਣਾ
ਦੇਸ਼
Advertisement