ਦੱਸ ਦਈਏ ਕਿ ਵ੍ਹਾਈਟ ਹਾਊਸ ਵਿੱਚ ਡੋਨਾਲਡ ਟਰੰਪ ਦੀ ਨਿੱਜੀ ਸਲਾਹਕਾਰ ਹੋਪ ਹਿਕਸ ਨੇ ਵੀ ਸ਼ੁੱਕਰਵਾਰ ਨੂੰ ਕੋਰੋਨਾ ਨੇ ਆਪਣਾ ਸ਼ਿਕਾਰ ਬਣਾਇਆ ਸੀ। ਇਸ ਤੋਂ ਬਾਅਦ, ਡੋਨਾਲਡ ਟਰੰਪ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਹੋਪ ਹਿਕਸ ਦੇ ਕੋਰਨਾ ਹੋ ਜਾਣ ਤੋਂ ਬਾਅਦ ਹੁਣ ਮੈਂ ਤੇ ਮੇਲਾਨੀਆ ਨੇ ਵੀ ਟੈਸਟ ਕਰਵਾਇਆ ਹੈ।
ਹੁਣ ਡੌਨਲਡ ਟਰੰਪ ਤੇ ਮੇਲਾਨਿਆ ਨੂੰ ਅਗਲੇ 14 ਦਿਨਾਂ ਲਈ ਅਲੱਗ ਰਹਿਣਾ ਪਏਗਾ, ਉਨ੍ਹਾਂ ਦਾ ਇੱਕ ਹਫਤੇ ਬਾਅਦ ਮੁੜ ਕੋਰੋਨਾ ਟੈਸਟ ਕੀਤਾ ਜਾਵੇਗਾ।
ਡੋਨਾਲਡ ਟਰੰਪ ਨੇ ਜਿਸ ਤਰ੍ਹਾਂ ਕੋਰੋਨਾਵਾਇਰਸ ਨੂੰ ਅਮਰੀਕਾ ਹੈਂਡਲ ਕੀਤਾ, ਉਸ ਦੀ ਕਾਫੀ ਆਲੋਚਨਾ ਹੋ ਰਹੀ ਹੈ। ਡੋਨਾਲਡ ਟਰੰਪ ਨੇ ਖ਼ੁਦ ਜ਼ਿਆਦਾ ਸਮੇਂ ਤਕ ਮਾਸਕ ਨਹੀਂ ਪਾਇਆ ਸੀ, ਜਿਸ ਦੀ ਬਹੁਤ ਆਲੋਚਨਾ ਹੋਈ ਸੀ।
ਇਸ ਦੇ ਨਾਲ ਹੀ ਇਸ ਸਮੇਂ ਅਮਰੀਕਾ 'ਚ ਚੋਣਾਂ ਦਾ ਮਾਹੌਲ ਹੈ। ਹਾਲ ਹੀ 'ਚ ਟਰੰਪ ਨੇ ਰਾਸ਼ਟਰਪਤੀ ਚੋਣਾਂ ਦੀ ਪਹਿਲੀ ਬਹਿਸ 'ਚ ਹਿੱਸਾ ਲਿਆ ਸੀ। ਅਮਰੀਕੀ ਚੋਣਾਂ ਲਈ ਕੋਰੋਨਾ ਅਹਿਮ ਮੁੱਦਾ ਬਣਿਆ ਹੋਇਆ ਹੈ।
ਟਰੰਪ ਦੀ ਨਿੱਜੀ ਸਲਾਹਕਾਰ ਨੂੰ ਕੋਰੋਨਾ, ਯੂਐਸ ਦੇ ਰਾਸ਼ਟਰਪਤੀ ਨੇ ਡੋਨਾਲਡ ਨੇ ਖੁਦ ਨੂੰ ਕੀਤਾ ਕੁਆਰੰਟੀਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904