Donald Trump Arrested: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਵੀਰਵਾਰ (24 ਅਗਸਤ 2023) ਨੂੰ 2020 ਵਿੱਚ ਰਾਸ਼ਟਰਪਤੀ ਦੀਆਂ ਚੋਣਾਂ ਨੂੰ ਪਲਟਾਉਣ ਦੀ ਗੈਰ-ਕਾਨੂੰਨੀ ਯੋਜਨਾ ਬਣਾਉਣ ਦੀ ਸਾਜ਼ਿਸ਼ ਅਤੇ ਧੋਖਾਧੜੀ ਦੇ ਦੋਸ਼ਾਂ ਦਰਮਿਆਨ ਗ੍ਰਿਫਤਾਰ ਕੀਤਾ ਗਿਆ ਹੈ।



ਟਰੰਪ ਅਤੇ 18 ਹੋਰਾਂ ਨੂੰ ਪਿਛਲੇ ਹਫ਼ਤੇ ਦੋਸ਼ੀ ਠਹਿਰਾਇਆ ਗਿਆ ਸੀ, ਜਿਨ੍ਹਾਂ 'ਤੇ ਡੈਮੋਕਰੇਟ ਜੋਅ ਬਾਈਡੇਨ ਤੋਂ ਰਾਸ਼ਟਰਪਤੀ ਚੋਣ ਦੀ ਹਾਰ ਨੂੰ ਉਲਟਾਉਣ ਲਈ ਇਕ ਵਿਸ਼ਾਲ ਸਾਜ਼ਿਸ਼ ਵਿਚ ਹਿੱਸਾ ਲੈਣ ਦਾ ਦੋਸ਼ ਲਗਾਇਆ ਗਿਆ ਸੀ। ਫੁਲਟਨ ਕਾਉਂਟੀ ਦਾ ਮੁਕੱਦਮਾ ਮਾਰਚ ਤੋਂ ਬਾਅਦ ਟਰੰਪ ਦੇ ਖਿਲਾਫ ਚੌਥਾ ਅਪਰਾਧਿਕ ਮਾਮਲਾ ਹੈ, ਜਦੋਂ ਉਹ ਯੂ.ਐੱਸ. ਦੇ ਇਤਿਹਾਸ ਵਿੱਚ ਦੋਸ਼ੀ ਠਹਿਰਾਏ ਜਾਣ ਵਾਲੇ ਪਹਿਲੇ ਸਾਬਕਾ ਰਾਸ਼ਟਰਪਤੀ ਬਣੇ ਸਨ। 


ਹੋਰ ਪੜ੍ਹੋ : ਗਰੀਬ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਾਰੀ ਮੀਂਹ ਕਰਕੇ ਕੱਚੇ ਘਰ 'ਤੇ ਡਿੱਗਿਆ ਦਰੱਖਤ, ਡਿੱਗੀ ਛੱਤ



ਉਹ ਦੋਸ਼ਾਂ ਵਿਚ ਆਤਮ ਸਮਰਪਣ ਕਰਨ ਲਈ ਅਟਲਾਂਟਾ ਦੀ ਜੇਲ੍ਹ ਵਿਚ ਪਹੁੰਚੇ। ਇਤਿਹਾਸ ਵਿਚ ਪਹਿਲੀ ਵਾਰ ਸਾਬਕਾ ਅਮਰੀਕੀ ਰਾਸ਼ਰਟਪਤੀ ਦਾ ਮੱਗ ਸ਼ਾਟ (ਗ੍ਰਿਫ਼ਤਾਰੀ ਤੋਂ ਬਾਅਦ ਦੀ ਤਸਵੀਰ) ਵੇਖਣ ਨੂੰ ਮਿਲ ਸਕਦੀ ਹੈ।



ਦੂਜੇ ਸ਼ਹਿਰਾਂ ਵਿਚ ਟਰੰਪ ਨੂੰ ਮੱਗ ਸ਼ਾਟ ਲਈ ਪੋਜ਼ ਦੇਣ ਦੀ ਲੋੜ ਨਹੀਂ ਸੀ, ਪਰ ਫੁਲਟਨ ਕਾਉਂਟੀ ਦੇ ਅਧਿਕਾਰੀਆਂ ਨੇ ਕਿਹਾ ਸੀ ਕਿ ਉਹ ਬਾਕੀ ਬਚਾਅ-ਪੱਖਾਂ ਵਾਂਗ ਬੁਕਿੰਗ ਫੋਟੋ ਲੈਣ ਦੀ ਉਮੀਦ ਕਰਦੇ ਹਨ। ਆਤਮ ਸਮਰਪਣ ਕੀਤੇ ਜਾਣ ਮਗਰੋਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ਹਾਲਾਂਕਿ ਕੁਝ ਹੀ ਮਿੰਟਾਂ ਵਿਚ ਟਰੰਪ ਨੂੰ ਬਾਂਡ 'ਤੇ ਰਿਹਾਅ ਕਰ ਦਿੱਤਾ ਗਿਆ। ਟਰੰਪ ਸਰੰਡਰ ਕਰਨ ਦੇ 20 ਮਿੰਟਾਂ ਬਾਅਦ ਜੇਲ੍ਹ ਤੋਂ ਰਵਾਨਾ ਹੋ ਗਏ।


ਹੋਰ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦੀ ਵਾਧੂ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ