Donald Trump Injured in Shooting: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚੋਣ ਰੈਲੀ 'ਚ ਗੋਲੀਬਾਰੀ ਹੋਈ ਹੈ, ਜਿਸ 'ਚ ਉਹ ਜ਼ਖਮੀ ਹੋ ਗਏ ਹਨ। ਸਥਾਨਕ ਸਮੇਂ ਮੁਤਾਬਕ ਉਹ ਸ਼ਨੀਵਾਰ (13 ਜੁਲਾਈ) ਨੂੰ ਪੈਨਸਿਲਵੇਨੀਆ ਦੇ ਬਟਲਰ ਸ਼ਹਿਰ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ, ਜਿਸ ਵੇਲੇ ਉੱਥੇ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਕਾਰਨ ਸਾਬਕਾ ਰਾਸ਼ਟਰਪਤੀ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਉਨ੍ਹਾਂ ਦੇ ਚਿਹਰੇ 'ਤੇ ਖੂਨ ਲੱਗਿਆ ਹੋਇਆ ਹੈ। ਸਿਕਿਊਰਿਟੀ ਨ ਉਨ੍ਹਾਂ ਨੂੰ ਤੁਰੰਤ ਸਟੇਜ ਤੋਂ ਉਤਾਰਿਆ।
ਟਰੰਪ ਦੀ ਚੋਣ ਰੈਲੀ 'ਚ ਗੋਲੀਬਾਰੀ ਤੋਂ ਬਾਅਦ ਇਕ ਵੀਡੀਓ ਵੀ ਸਾਹਮਣੇ ਆਇਆ
ਡੋਨਾਲਡ ਟਰੰਪ ਦੀ ਚੋਣ ਰੈਲੀ 'ਚ ਗੋਲੀਬਾਰੀ ਤੋਂ ਬਾਅਦ ਇਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ 'ਚ ਟਰੰਪ ਦੇ ਕੰਨ ਦੇ ਨੇੜੇ ਤੋਂ ਖੂਨ ਨਿਕਲਦਾ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਸੀਕਰੇਟ ਸਰਵਿਸ ਦੇ ਕਰਮਚਾਰੀ ਉਨ੍ਹਾਂ ਨੂੰ ਸਟੇਜ ਤੋਂ ਸੁਰੱਖਿਅਤ ਹੇਠਾਂ ਉਤਾਰ ਰਹੇ ਹਨ। ਟਰੰਪ ਦੇ ਬੁਲਾਰੇ ਨੇ ਕਿਹਾ, "ਡੋਨਾਲਡ ਟਰੰਪ ਨੇ ਇਸ ਘਿਨਾਉਣੇ ਹਮਲੇ ਦੌਰਾਨ ਤੁਰੰਤ ਕਾਰਵਾਈ ਕਰਨ ਲਈ ਲਾਅ ਇਨਫੋਰਸਮੈਂਟ ਅਤੇ ਸਭ ਤੋਂ ਪਹਿਲਾਂ ਮਦਦ ਕਰਨ ਵਾਲੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਹ ਠੀਕ ਹਨ ਅਤੇ ਸਥਾਨਕ ਮੈਡੀਕਲ ਫੈਸੀਲਿਟੀ ਵਿੱਚ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।"
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।