ਪੜਚੋਲ ਕਰੋ
Advertisement
ਟਰੰਪ ਨੇ ਮੋਦੀ ਨੂੰ ਫਿਰ ਵਿਖਾਈਆਂ ਅੱਖਾਂ
ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਵਿੱਚ ਅਮਰੀਕੀ ਉਤਪਾਦਾਂ 'ਤੇ ਲੱਗਣ ਵਾਲੇ ਟੈਰਿਫ ਦੇ ਮੁੱਦੇ 'ਤੇ ਖੁੱਲ੍ਹ ਕੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਿਲਕੁੱਲ ਸਵੀਕਾਰ ਨਹੀਂ।
ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਵਿੱਚ ਅਮਰੀਕੀ ਉਤਪਾਦਾਂ 'ਤੇ ਲੱਗਣ ਵਾਲੇ ਟੈਰਿਫ ਦੇ ਮੁੱਦੇ 'ਤੇ ਖੁੱਲ੍ਹ ਕੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਿਲਕੁੱਲ ਸਵੀਕਾਰ ਨਹੀਂ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਭਾਰਤ ਦਿਨੋਂ-ਦਿਨ ਅਮਰੀਕੀ ਉਤਪਾਦਾਂ 'ਤੇ ਟੈਰਿਫ ਵਿੱਚ ਵਾਧਾ ਕਰ ਰਿਹਾ ਹੈ। ਇਸ ਨੂੰ ਲੰਮੇ ਸਮੇਂ ਤਕ ਸਵੀਕਾਰ ਨਹੀਂ ਕੀਤਾ ਜਾਏਗਾ।
ਇਹ ਪਹਿਲੀ ਵਾਰ ਨਹੀਂ ਜਦੋਂ ਟਰੰਪ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਪਿਛਲੇ ਮਹੀਨੇ ਦੇ ਆਖ਼ੀਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਤੋਂ ਠੀਕ ਪਹਿਲਾਂ ਡੌਨਲਡ ਟਰੰਪ ਨੇ ਕਿਹਾ ਸੀ ਕਿ ਇਸ ਸਬੰਧ ਵਿੱਚ ਉਹ ਪੀਐਮ ਮੋਦੀ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ।India has long had a field day putting Tariffs on American products. No longer acceptable!
— Donald J. Trump (@realDonaldTrump) July 9, 2019
ਅਮਰੀਕਾ ਤੇ ਭਾਰਤ ਵਿਚਾਲੇ ਵਪਾਰ ਨੂੰ ਲੈ ਕੇ ਤਣਾਓ ਵਰਗੀ ਸਥਿਤੀ ਹੈ। ਟਰੰਪ ਸਰਕਾਰ ਨੇ ਪਿਛਲੇ ਦਿਨੀਂ ਭਾਰਤ ਨੂੰ ਜੀਐਸਪੀ ਤੋਂ ਹਟਾ ਦਿੱਤਾ ਸੀ। ਇਸ ਦੇ ਬਾਅਦ ਭਾਰਤ ਨੇ ਵੀ 15 ਜੂਨ ਨੂੰ ਅਮਰੀਕਾ ਤੋਂ ਦਰਾਮਦ ਹੋਣ ਵਾਲੇ ਅਖਰੋਟ ਤੇ ਸੇਬ ਸਮੇਤ ਵੱਖ-ਵੱਖ ਵਸਤੂਆਂ 'ਤੇ ਦਰਾਮਦ ਕਰ ਵਧਾ ਦਿੱਤਾ ਸੀ।I look forward to speaking with Prime Minister Modi about the fact that India, for years having put very high Tariffs against the United States, just recently increased the Tariffs even further. This is unacceptable and the Tariffs must be withdrawn!
— Donald J. Trump (@realDonaldTrump) June 27, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement