ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਹਿਯੂਸਟਨ ‘ਚ ‘ਹਾਉਡੀ ਮੋਦੀ’ ਪ੍ਰੋਗ੍ਰਾਮ ‘ਚ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਸ਼ਾਮਲ ਹੋਣ ਤੋਂ ਇੱਕ ਦਿਨ ਬਾਅਦ ਸੋਮਵਾਰ ਨੂੰ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ ਕਰਨਗੇ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਟਰੰਪ ਮੰਗਲਵਾਰ ਨੂੰ ਨਿਊਯਾਰਕ ‘ਚ ਮੋਦੀ ਨਾਲ ਦੁਬਾਰਾ ਮੁਲਾਕਾਤ ਕਰਨਗੇ।

ਇਸ ਸਾਲ 17 ਸਤੰਬਰ ਨੂੰ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਸੀ ਕਿ ਮੈਂ ਜਲਦੀ ਹੀ ਪੀਐਮ ਮੋਦੀ ਅਤੇ ਪਾਕਿ ਪੀਐਮ ਇਮਰਾਨ ਖ਼ਾਨ ਨਾਲ ਮੁਲਾਕਾਤ ਕਰਾਂਗਾ। ਉਨ੍ਹਾਂ ਕਿਹਾ ਸੀ ਕਿ ਦੋਵੇਂ ਦੇਸ਼ਾਂ ‘ਚ ਤਣਾਅ ਕਾਫੀ ਘੱਟ ਹੋਇਆ ਹੈ। ਅਧਿਕਾਰੀ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਦੇ ਨੇਤਾਵਾਂ ਨਾਲ ਇਹ ਬੈਠਕ ਸੰਯੁਕਤ ਰਾਸ਼ਟਰ ਮਹਾਸਭਾ ਦੇ 74ਵੇਂ ਸੈਸ਼ਨ ‘ਚ ਨਿਊ-ਯਾਰਕ ‘ਚ ਹੋਵੇਗੀ।

ਹਾਉਡੀ ਮੋਦੀ’ ‘ਚ ਸ਼ਿਰਕਤ ਕਰਨ ਤੋਂ ਬਾਅਦ ਟਰੰਪ ਓਹਿਯੋ ਜਾਣਗੇ ਜਿੱਥੇ ਉਹ ਆਸਟ੍ਰੇਲੀਅਨ ਪ੍ਰਧਾਨ ਮੰਤਰੀ ਸਕਾਟ ਮਾਰੀਸਨ ਨਾਲ ਮਿਲਣਗੇ। ਦੋਵੇਂ ਪ੍ਰੈਟ ਉਦਯੋਗ ਦਾ ਦੌਰਾ ਕਰਨਗੇ। ਇਸ ਦੇ ਨਾਲ ਹੀ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ਦਾ ਜਸ਼ਨ ਵੀ ਮਨਾਉਣਗੇ।