ਜੋ ਬਾਇਡਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਟਰੰਪ ਛੱਡ ਦੇਣਗੇ ਵਾਸ਼ਿੰਗਟਨ
ਏਬੀਪੀ ਸਾਂਝਾ | 16 Jan 2021 08:04 AM (IST)
ਰੰਪ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਇਡਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਦੀ ਥਾਂ ਉਪ ਰਾਸ਼ਟਰਪਤੀ ਮਾਇਕ ਪੇਂਸ ਪ੍ਰੋਗਰਾਮ 'ਚ ਹਿੱਸਾ ਲੈਣਗੇ।
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਦੇ ਸਹੁੰ ਚੁੱਕ ਸਮਾਗਮ ਵਾਲੇ ਦਿਨ ਯਾਨੀ ਅਗਲੇ ਬੁੱਧਵਾਰ ਦੀ ਸਵੇਰ ਵਾਸ਼ਿੰਗਟਨ ਛੱਡ ਦੇਣਗੇ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇਕ ਵਿਅਕਤੀ ਨੇ ਨਾਂਅ ਉਜਾਗਰ ਨਾ ਕਰਨ ਦੀ ਸ਼ਰਤ 'ਤੇ ਇਹ ਜਾਣਕਾਰੀ ਦਿੱਤੀ। ਕਿੁਂਕਿ ਇਸ ਫੈਸਲੇ ਨੂੰ ਜਨਤਕ ਨਹੀਂ ਕੀਤਾ ਗਿਆ। ਜੋ ਬਾਇਡਨ ਰਾਸ਼ਟਰਪਤੀ ਵਜੋਂ ਤੇ ਕਮਲਾ ਹੈਰਿਸ ਉਪ ਰਾਸ਼ਟਰਪਤੀ ਵਜੋਂ 20 ਜਨਵਰੀ ਨੂੰ ਹਲਫ਼ ਲੈਣਗੇ। ਵੈਸੇ ਟਰੰਪ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਇਡਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਦੀ ਥਾਂ ਉਪ ਰਾਸ਼ਟਰਪਤੀ ਮਾਇਕ ਪੇਂਸ ਪ੍ਰੋਗਰਾਮ 'ਚ ਹਿੱਸਾ ਲੈਣਗੇ। ਕੁਝ ਸਹਿਯੋਗੀਆਂ ਦੇ ਨਾਲ ਟਰੰਪ ਦੇ ਫਲੋਰਿਡਾ 'ਚ ਰਹਿਣ ਦੀ ਉਮੀਦ ਹੈ। ਹਾਲਾਂਕਿ ਟਰੰਪ ਦਾ ਅਜਿਹਾ ਕਰਨਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਬੇਸ਼ੱਕ ਹੀ ਉਨ੍ਹਾਂ ਨੇ ਸੱਤਾ ਦਾ ਬਦਲਾਅ ਸਵੀਕਾਰ ਕਰ ਲਿਆ ਹੈ ਪਰ ਚੋਣ ਨਤੀਜਿਆਂ ਨੂੰ ਲੈਕੇ ਉਨ੍ਹਾਂ ਦਾ ਵਿਰੋਧ ਅਜੇ ਵੀ ਬਰਕਰਾਰ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ