ਪੜਚੋਲ ਕਰੋ

Air Strike: ਭਾਰਤ ਨੇ ਪਾਕਿਸਤਾਨ ਦੇ ਸ਼ਹਿਰਾਂ ਲਾਹੌਰ, ਕਰਾਚੀ ਤੇ ਰਾਵਲਪਿੰਡੀ 'ਚ ਮਚਾਈ ਤਬਾਹੀ

ਭਾਰਤ ਨੇ ਪਾਕਿਸਤਾਨ ਦੇ ਤਿੰਨ ਵੱਡੇ ਸ਼ਹਿਰਾਂ ਲਾਹੌਰ, ਕਰਾਚੀ ਤੇ ਰਾਵਲਪਿੰਡੀ ਵਿੱਚ ਸਥਾਪਤ HQ-9 ਹਵਾਈ ਰੱਖਿਆ ਪ੍ਰਣਾਲੀਆਂ ਨੂੰ ਤਬਾਹ ਕਰ ਦਿੱਤਾ।

India Air Strike Operation: ਭਾਰਤ ਨੇ ਆਪ੍ਰੇਸ਼ਨ ਸਿੰਦੂਰ ਤਹਿਤ ਦੂਜੇ ਦਿਨ ਪਾਕਿਸਤਾਨ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਵੀਰਵਾਰ ਸਵੇਰੇ ਭਾਰਤ ਨੇ ਪਾਕਿਸਤਾਨ ਦੇ ਤਿੰਨ ਵੱਡੇ ਸ਼ਹਿਰਾਂ ਲਾਹੌਰ, ਕਰਾਚੀ ਤੇ ਰਾਵਲਪਿੰਡੀ ਵਿੱਚ ਸਥਾਪਤ HQ-9 ਹਵਾਈ ਰੱਖਿਆ ਪ੍ਰਣਾਲੀਆਂ ਨੂੰ ਤਬਾਹ ਕਰ ਦਿੱਤਾ। ਨਿਊਜ਼ ਏਜੰਸੀ ANI ਨੇ ਇਹ ਜਾਣਕਾਰੀ ਦਿੱਤੀ ਹੈ। ਭਾਰਤ ਨੇ ਹਮਲੇ ਲਈ ਇਜ਼ਰਾਈਲੀ ਹਾਰਪੀ ਡ੍ਰੋਨਾਂ ਦੀ ਵਰਤੋਂ ਕੀਤੀ।

ਪਾਕਿਸਤਾਨ ਫੌਜ ਦੇ ਬੁਲਾਰੇ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਚੌਧਰੀ ਨੇ ਵੀਰਵਾਰ ਦੁਪਹਿਰ ਨੂੰ ਕਿਹਾ  ਕਿ ਭਾਰਤ ਨੇ ਪਾਕਿਸਤਾਨ ਦੇ 9 ਸ਼ਹਿਰਾਂ ਵਿੱਚ ਡ੍ਰੋਨ ਹਮਲੇ ਕੀਤੇ। ਪਾਕਿਸਤਾਨੀ ਫੌਜ ਨੇ ਘੱਟੋ-ਘੱਟ 50 ਡ੍ਰੋਨਾਂ ਨੂੰ ਡੇਗਣ ਵਿੱਚ ਕਾਮਯਾਬੀ ਹਾਸਲ ਕੀਤੀ। ਸ਼ਰੀਫ ਨੇ ਮੰਨਿਆ ਕਿ ਇੱਕ ਡ੍ਰੋਨ ਨੁਕਸਾਨ ਪਹੁੰਚਾਉਣ ਵਿੱਚ ਕਾਮਯਾਬ ਰਿਹਾ। ਲਾਹੌਰ ਵਿੱਚ 4 ਪਾਕਿਸਤਾਨੀ ਫੌਜ ਦੇ ਜਵਾਨ ਜ਼ਖਮੀ ਹੋਏ ਤੇ ਮਿਆਨੋ ਵਿੱਚ 2 ਲੋਕਾਂ ਦੀ ਮੌਤ ਹੋ ਗਈ।

ਉਧਰ, ਅਲ ਜਜ਼ੀਰਾ ਦੀ ਰਿਪੋਰਟ ਅਨੁਸਾਰ ਰਾਵਲਪਿੰਡੀ ਕ੍ਰਿਕਟ ਸਟੇਡੀਅਮ ਦੇ ਅਹਾਤੇ ਵਿੱਚ ਇੱਕ ਡ੍ਰੋਨ ਹਮਲਾ ਹੋਇਆ। ਇਸ ਵਿੱਚ ਫੂਡ ਵੈਂਡਰਾਂ ਨੂੰ ਨੁਕਸਾਨ ਪਹੁੰਚਿਆ ਹੈ। ਰਾਵਲਪਿੰਡੀ ਕ੍ਰਿਕਟ ਸਟੇਡੀਅਮ ਵਿੱਚ ਇਸ ਸਮੇਂ ਪਾਕਿਸਤਾਨ ਸੁਪਰ ਲੀਗ (PSL) ਦੇ ਮੈਚ ਚੱਲ ਰਹੇ ਹਨ। ਕੱਲ੍ਹ ਭਾਰਤ ਦੇ ਹਵਾਈ ਹਮਲੇ ਤੋਂ ਬਾਅਦ PSL ਦਾ ਇੱਕ ਮੈਚ ਰੱਦ ਕਰ ਦਿੱਤਾ ਗਿਆ ਸੀ।

ਪਾਕਿਸਤਾਨ ਨੇ ਦੋਸ਼ ਲਗਾਇਆ ਹੈ ਕਿ ਭਾਰਤ ਨੇ ਨੀਲਮ-ਜੇਹਲਮ ਪਣ-ਬਿਜਲੀ ਪ੍ਰੋਜੈਕਟ ਨੂੰ ਨਿਸ਼ਾਨਾ ਬਣਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਲੇ-ਦੁਆਲੇ ਦੀਆਂ ਬਸਤੀਆਂ ਵਿੱਚ ਰਹਿਣ ਵਾਲੇ ਨਾਗਰਿਕਾਂ ਨੂੰ ਮਾਰਨ ਦੀ ਵੀ ਕੋਸ਼ਿਸ਼ ਕੀਤੀ ਹੈ। ਇਹ ਹਮਲਾ ਅੱਧੀ ਰਾਤ ਤੋਂ ਸਵੇਰੇ 7 ਵਜੇ ਤੱਕ ਚੱਲਿਆ। ਗੁਆਂਢੀ ਦੇਸ਼ ਨੇ ਕਿਹਾ ਕਿ ਇਹ ਅੰਤਰਰਾਸ਼ਟਰੀ ਨਿਯਮਾਂ ਦੀ ਉਲੰਘਣਾ ਹੈ। ਪਣ-ਬਿਜਲੀ ਪ੍ਰੋਜੈਕਟ ਦੇ ਚੇਅਰਮੈਨ ਨੇ ਕਿਹਾ ਕਿ ਉਨ੍ਹਾਂ ਦੀਆਂ ਤਕਨੀਕੀ ਟੀਮਾਂ ਇਸ ਸਮੇਂ ਨੁਕਸਾਨ ਦਾ ਮੁਲਾਂਕਣ ਕਰ ਰਹੀਆਂ ਹਨ।

ਉਧਰ, ਅਮਰੀਕਾ ਨੇ ਲਾਹੌਰ ਦੂਤਾਵਾਸ ਦੇ ਸਟਾਫ ਨੂੰ ਸੁਰੱਖਿਅਤ ਥਾਂ 'ਤੇ ਜਾਣ ਲਈ ਕਿਹਾ ਹੈ। ਅਮਰੀਕਾ ਨੇ ਲਾਹੌਰ ਕੌਂਸਲੇਟ ਵਿੱਚ ਰਹਿਣ ਵਾਲੇ ਆਪਣੇ ਕਰਮਚਾਰੀਆਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਜਾਣ ਦਾ ਆਦੇਸ਼ ਦਿੱਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਨਿਰਦੇਸ਼ਾਂ ਵਿੱਚ ਕਿਹਾ ਹੈ ਕਿ ਡ੍ਰੋਨ ਵਿਸਫੋਟਾਂ ਤੇ ਸੰਭਾਵੀ ਹਵਾਈ ਹਮਲਿਆਂ ਦੀਆਂ ਰਿਪੋਰਟਾਂ ਦੇ ਵਿਚਕਾਰ ਕਰਮਚਾਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਨਾਹ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ।

ਭਾਰਤ ਤੇ ਪਾਕਿਸਤਾਨ ਵਿਚਕਾਰ ਟਕਰਾਅ ਵਿੱਚ ਚੀਨੀ ਲੜਾਕੂ ਜਹਾਜ਼ਾਂ ਦੇ ਸ਼ਾਮਲ ਹੋਣ ਦੀਆਂ ਖ਼ਬਰਾਂ ਦੇ ਸਬੰਧ ਵਿੱਚ ਚੀਨੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨ 'ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਨੇ ਜਵਾਬੀ ਕਾਰਵਾਈ ਵਿੱਚ ਚੀਨੀ ਲੜਾਕੂ ਜਹਾਜ਼ਾਂ ਦੀ ਵਰਤੋਂ ਕੀਤੀ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget