Earthquake In Chile : ਚਿਲੀ 'ਚ ਵੀਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। AFP ਖਬਰਾਂ ਮੁਤਾਬਕ ਭੂਚਾਲ ਦੀ ਤੀਬਰਤਾ 7.3 ਮਾਪੀ ਗਈ। ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ ਨੇ ਇਹ ਜਾਣਕਾਰੀ ਦਿੱਤੀ ਹੈ। ਯੂਐਸਜੀਐਸ ਨੇ ਕਿਹਾ ਕਿ ਭੂਚਾਲ ਦੇ ਇਹ ਝਟਕੇ ਚਿਲੀ ਦੇ ਐਂਟੋਫਗਾਸਟਾ ਵਿੱਚ ਮਹਿਸੂਸ ਕੀਤੇ ਗਏ। ਭੂਚਾਲ ਸੈਨ ਪੇਡਰੋ ਡੇ ਅਟਾਕਾਮਾ ਸ਼ਹਿਰ ਤੋਂ 41 ਕਿਲੋਮੀਟਰ ਦੱਖਣ-ਪੂਰਬ ਵਿਚ 128 ਕਿਲੋਮੀਟਰ ਦੀ ਡੂੰਘਾਈ ਵਿਚ ਆਇਆ। ਭੂਚਾਲ ਤੋਂ ਬਾਅਦ ਲੋਕ ਡਰ ਗਏ। ਹਾਲਾਂਕਿ ਹੁਣ ਤੱਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਤੋਂ ਪਹਿਲਾਂ 29 ਜੂਨ ਨੂੰ ਵੀ ਇੱਥੇ ਭੂਚਾਲ ਆਇਆ ਸੀ। ਉਦੋਂ ਇਸ ਦੀ ਤੀਬਰਤਾ 5.2 ਸੀ।


ਏਐਫਪੀ ਮੁਤਾਬਕ ਅਜੇ ਤੱਕ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਜਨਵਰੀ ਵਿਚ ਵੀ ਉੱਤਰੀ ਚਿਲੀ ਦੇ ਤਾਰਾਪਾਕਾ ਖੇਤਰ ਵਿਚ 118 ਕਿਲੋਮੀਟਰ ਦੀ ਡੂੰਘਾਈ ਵਿਚ 5.3 ਤੀਬਰਤਾ ਦਾ ਭੂਚਾਲ ਆਇਆ ਸੀ। ਉਸ ਸਮੇਂ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਸੀ। ਚਿਲੀ ਦੁਨੀਆ ਦੇ ਸਭ ਤੋਂ ਵੱਧ ਭੂਚਾਲ ਆਉਣ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ। ਇਹ ਪ੍ਰਸ਼ਾਂਤ ਮਹਾਸਾਗਰ ਦੇ ਰਿੰਗ ਆਫ਼ ਫਾਇਰ 'ਤੇ ਸਥਿਤ ਹੈ, ਜਿੱਥੇ ਧਰਤੀ ਦੇ ਬਹੁਤ ਸਾਰੇ ਜਵਾਲਾਮੁਖੀ ਫਟਦੇ ਹਨ ਅਤੇ ਭੂਚਾਲ ਆਉਂਦੇ ਹਨ। 2010 ਵਿੱਚ 8.8 ਤੀਬਰਤਾ ਨਾਲ ਭੂਚਾਲ ਆਇਆ ਅਤੇ ਬਾਅਦ ਵਿੱਚ ਸੁਨਾਮੀ ਵਿੱਚ 500 ਤੋਂ ਵੱਧ ਲੋਕ ਮਾਰੇ ਗਏ ਸਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।