ਮੈਕਸੀਕੋ: ਕੋਰੋਨਾ ਸੰਕਟ ਦੌਰਾਨ ਮੈਕੀਸੀਕੋ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂ ਕੀਤੇ ਗਏ। ਇਸ ਦੌਰਾਨ ਪੰਜ ਲੋਕਾਂ ਦੀ ਮੌਤ ਨਾਲ 30 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.1 ਮਾਪੀ ਗਈ।


ਭੂਚਾਲ ਦਾ ਕੇਂਦਰ ਓਕਸਾਸਾ ਸੂਬਾ ਰਿਹਾ ਤੇ ਇੱਥੇ ਹੀ ਪੰਜ ਮੌਤਾਂ ਹੋਈਆਂ ਹਨ। ਮੈਕੀਸੀਕੋ 'ਚ ਆਏ ਭੂਚਾਲ ਦੇ ਝਟਕੇ 11 ਸੂਬਿਆਂ 'ਚ ਮਹਿਸੂਸ ਕੀਤੇ ਗਏ। ਸਥਾਨਕ ਸਮੇਂ ਮੁਤਾਬਕ ਸਵੇਰ ਸਾਢੇ 10 ਵਜੇ ਭੂਚਾਲ ਦੇ ਝਟਕੇ ਲੱਗੇ। ਇਸ ਦੌਰਾਨ ਲੋਕਾਂ 'ਚ ਹਫੜਾ ਦਫੜੀ ਮੱਚ ਗਈ। ਸਹਿਮ ਦੇ ਮਾਰੇ ਲੋਕ ਘਰਾਂ ਤੋਂ ਬਾਹਰ ਨਿੱਕਲ ਗਏ।


ਮੈਕਸੀਕੋ 'ਚ ਆਏ ਇਸ ਭੂਚਾਲ 'ਚ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਕਈ ਘਰਾਂ ਤੇ ਦੁਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ। ਇੱਥੋਂ ਤਕ ਕਿ ਦੇਸ਼ 'ਚ ਕਈ ਹਸਪਤਾਲ ਵੀ ਪ੍ਰਭਾਵਿਤ ਹੋਏ ਹਨ। ਭੂਚਾਲ ਦੇ ਝਟਕੇ ਏਨੇ ਤੇਜ਼ ਸਨ ਕਿ ਜਾਨ ਬਚਾਉਣ ਲਈ ਲੋਕ ਇੱਥੋਂ ਵੀ ਬਾਹਰ ਆ ਗਏ। ਇਸ ਤੋਂ ਪਹਿਲਾਂ ਮੈਕਸੀਕੋ ਚ 2017 'ਚ ਜ਼ਬਰਦਸਤ ਭੂਚਾਲ ਆਇਆ ਸੀ ਜਿਸ 'ਚ 250 ਤੋਂ ਵੱਧ ਲੋਕਾਂ ਦੀ ਜਾਨ ਗਈ ਸੀ।



ਇਹ ਵੀ ਪੜ੍ਹੋ:

ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ, ਸਵਾ ਲੱਖ ਲੋਕਾਂ ਦੀ ਮੌਤ


WHO ਦੀ ਚਿੰਤਾ ਵਧੀ, ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੀ ਦੱਸੀ ਵਜ੍ਹਾ


ਪਤੰਜਲੀ ਦਾ ਦਾਅਵਾ ਕੋਰੋਨਾ ਦੀ ਤਿਆਰ ਕੀਤੀ ਦਵਾਈ ਸਹੀ, ਸਰਕਾਰ ਵੱਲੋਂ ਵਿਗਿਆਪਨ 'ਤੇ ਰੋਕ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ