ਪੜਚੋਲ ਕਰੋ

ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ

Earthquake: ਵੈਨੇਜ਼ੁਏਲਾ ਦੇ ਸ਼ਹਿਰਾਂ ਕਰਾਕਸ ਅਤੇ ਲਾ ਗੁਆਇਰਾ ਵਿੱਚ ਉਸ ਵੇਲੇ ਫਿਰ ਹਫੜਾ-ਦਫੜੀ ਮੱਚ ਗਈ, ਜਦੋਂ ਉੱਥੇ 4.2 ਤੀਬਰਤਾ ਵਾਲਾ ਭੂਚਾਲ ਆਇਆ।

Earthquake: ਵੈਨੇਜ਼ੁਏਲਾ ਦੇ ਸ਼ਹਿਰਾਂ ਕਰਾਕਸ ਅਤੇ ਲਾ ਗੁਆਇਰਾ ਵਿੱਚ ਉਸ ਵੇਲੇ ਫਿਰ ਹਫੜਾ-ਦਫੜੀ ਮੱਚ ਗਈ, ਜਦੋਂ ਉੱਥੇ 4.2 ਤੀਬਰਤਾ ਵਾਲਾ ਭੂਚਾਲ ਆਇਆ। ਇਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ਅਤੇ ਇਮਾਰਤਾਂ ਵਿਚੋਂ ਨਿਕਲ ਕੇ ਖੁੱਲ੍ਹੀਆਂ ਥਾਵਾਂ ਵੱਲ ਭੱਜਣ ਲੱਗ ਪਏ।

ਅਧਿਕਾਰਤ 'ਵੈਨੇਜ਼ੁਏਲਾ ਫਾਊਂਡੇਸ਼ਨ ਫਾਰ ਸੀਸਮੌਲੋਜੀਕਲ ਰਿਸਰਚ' ਦੀ ਇੱਕ ਰਿਪੋਰਟ ਅਨੁਸਾਰ, ਇਸ ਤਾਜ਼ਾ ਭੂਚਾਲ ਦਾ ਕੇਂਦਰ ਕੈਰੇਬੀਅਨ ਸਾਗਰ ਵਿੱਚ ਸਥਿਤ ਸੀ, ਜੋ ਕਿ ਲਾ ਗੁਆਇਰਾ ਰਾਜ ਤੋਂ ਸਿਰਫ 10 ਕਿਲੋਮੀਟਰ ਦੂਰ ਸੀ।

ਤੁਹਾਨੂੰ ਇੱਥੇ ਦੱਸ ਦਈਏ ਕਿ ਲਾ ਗੁਆਇਰਾ ਉਹੀ ਖੇਤਰ ਹੈ ਜਿੱਥੇ ਪਿਛਲੇ ਬੁੱਧਵਾਰ ਨੂੰ ਦੋ ਭਿਆਨਕ 7.2 ਅਤੇ 7.5 ਤੀਬਰਤਾ ਵਾਲੇ ਭੂਚਾਲ ਆਏ ਸੀ। ਐਤਵਾਰ ਨੂੰ ਸੰਸਦ ਦੇ ਪ੍ਰਧਾਨ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਬੁੱਧਵਾਰ ਦੇ ਵਿਨਾਸ਼ਕਾਰੀ ਭੂਚਾਲਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 1,450 ਹੋ ਗਈ ਹੈ। ਇਸ ਤੋਂ ਇਲਾਵਾ ਭੂਚਾਲ ਦੀ ਗਤੀਵਿਧੀ ਕਾਰਨ ਲਗਭਗ 774 ਇਮਾਰਤਾਂ ਜਾਂ ਤਾਂ ਪੂਰੀ ਤਰ੍ਹਾਂ ਢਹਿ ਗਈਆਂ ਹਨ ਜਾਂ ਗੰਭੀਰ ਨੁਕਸਾਨ ਹੋਇਆ ਹੈ।

ਸੋਮਵਾਰ ਨੂੰ ਆਏ ਇਸ ਭੂਚਾਲ (ਆਫਟਰਸ਼ੌਕ) ਤੋਂ ਬਾਅਦ, ਨੈਸ਼ਨਲ ਅਸੈਂਬਲੀ ਦੇ ਪ੍ਰਧਾਨ ਜਾਰਜ ਰੌਡਰਿਗਜ਼ ਨੇ ਇੱਕ ਬਿਆਨ ਜਾਰੀ ਕਰਕੇ ਪੁਸ਼ਟੀ ਕੀਤੀ ਕਿ ਦੇਸ਼ ਵਿੱਚ ਕਿਤੇ ਵੀ ਹੋਰ ਨੁਕਸਾਨ ਦੀ ਤੁਰੰਤ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ, ਪ੍ਰਭਾਵਿਤ ਖੇਤਰਾਂ ਦੇ ਵਸਨੀਕ ਵਾਰ-ਵਾਰ ਆਉਣ ਵਾਲੇ ਭੂਚਾਲਾਂ ਕਾਰਨ ਡਰੇ ਹੋਏ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget