Earthquake: ਅਫਗਾਨਿਸਤਾਨ 'ਚ ਸੋਮਵਾਰ ਦੇਰ ਰਾਤ ਆਏ ਭੂਚਾਲ ਕਾਰਨ ਧਰਤੀ ਕੰਬ ਗਈ ਅਤੇ ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.7 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਹ ਭੂਚਾਲ ਮੰਗਲਵਾਰ ਨੂੰ ਰਾਤ 12:10 'ਤੇ ਅਫਗਾਨਿਸਤਾਨ ਦੇ ਫੈਜ਼ਾਬਾਦ 'ਚ ਆਇਆ।


ਦੱਸਿਆ ਗਿਆ ਕਿ ਅਫਗਾਨਿਸਤਾਨ 'ਚ ਭੂਚਾਲ ਦੇ ਝਟਕੇ ਲੋਕਾਂ ਨੇ ਸਾਫ ਮਹਿਸੂਸ ਕੀਤੇ ਅਤੇ ਲੋਕ ਆਪਣੇ ਘਰਾਂ 'ਚੋਂ ਬਾਹਰ ਭੱਜਦੇ ਦੇਖੇ ਗਏ। ਇਸ ਤੋਂ ਪਹਿਲਾਂ ਸੋਮਵਾਰ ਰਾਤ ਨੂੰ ਜੰਮੂ-ਕਸ਼ਮੀਰ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਅਸਰ ਮੁੱਖ ਤੌਰ 'ਤੇ ਲੱਦਾਖ 'ਚ ਦੇਖਿਆ ਗਿਆ ਅਤੇ ਇੱਥੇ ਵੀ ਕੁਝ ਸਮੇਂ ਤੱਕ ਧਰਤੀ ਹਿੱਲਦੀ ਰਹੀ।


ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਦੇ ਕਾਰਗਿਲ ਜ਼ਿਲ੍ਹੇ ਵਿੱਚ ਸੋਮਵਾਰ ਰਾਤ ਨੂੰ 5.2 ਤੀਬਰਤਾ ਦਾ ਭੂਚਾਲ ਆਇਆ। ਹਾਲਾਂਕਿ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਭੂਚਾਲ ਰਾਤ 9.21 ਵਜੇ ਆਇਆ ਅਤੇ ਇਸਦਾ ਕੇਂਦਰ ਕਾਰਗਿਲ ਤੋਂ 148 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ।


ਇਸ ਵਿੱਚ ਕਿਹਾ ਗਿਆ ਹੈ ਕਿ ਭੂਚਾਲ ਦੀ ਡੂੰਘਾਈ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ। ਪੁਲਿਸ ਨੇ ਦੱਸਿਆ ਕਿ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਤੁਰੰਤ ਕੋਈ ਸੂਚਨਾ ਨਹੀਂ ਹੈ। ਲੱਦਾਖ 'ਚ ਐਤਵਾਰ ਰਾਤ ਤੋਂ ਹੀ ਰੁਕ-ਰੁਕ ਕੇ ਬਰਫਬਾਰੀ ਹੋ ਰਹੀ ਹੈ।


ਦੱਸ ਦੇਈਏ ਦਿੱਲੀ, ਨੋਇਡਾ ਅਤੇ ਗ੍ਰੇਟਰ ਨੋਇਡਾ ਸਮੇਤ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਮੰਗਲਵਾਰ ਤੜਕੇ ਮੀਂਹ ਕਾਰਨ ਮੌਸਮ ਬਦਲ ਗਿਆ ਹੈ ਅਤੇ ਠੰਢ ਵਧ ਗਈ ਹੈ। ਮੰਗਲਵਾਰ ਤੜਕੇ ਦਿੱਲੀ ਅਤੇ ਇਸ ਦੇ ਆਸ-ਪਾਸ ਰਾਸ਼ਟਰੀ ਰਾਜਧਾਨੀ ਖੇਤਰ (NCR) ਵਿੱਚ ਮੀਂਹ ਪਿਆ। ਦਿੱਲੀ ਦੇ ਕੁਝ ਹਿੱਸਿਆਂ ਯਾਨੀ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਿੱਚ ਵੀ ਮੀਂਹ ਪਿਆ। ਇਸ ਸਬੰਧੀ ਮੌਸਮ ਵਿਭਾਗ ਨੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਸੀ।


ਇਹ ਵੀ ਪੜ੍ਹੋ: Weather Update: ਦਿੱਲੀ 'ਚ ਬਦਲਿਆ ਮੌਸਮ, ਰਾਤ ਤੋਂ ਹੀ ਪੈ ਰਿਹਾ ਮੀਂਹ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Health Care: ਜੇਕਰ ਤੁਸੀਂ ਵੀ ਖਾਲੀ ਪੇਟ ਹੀਂਗ ਦਾ ਪਾਣੀ ਪੀਂਦੇ ਹੋ, ਤਾਂ ਸਰੀਰ ਨੂੰ ਮਿਲਣਗੇ ਹੈਰਾਨੀਜਨਕ ਫਾਇਦੇ