Taiwan Earthquake: ਤਾਇਵਾਨ ਦੇ ਪੂਰਬੀ ਤੱਟ 'ਤੇ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.4 ਮਾਪੀ ਗਈ। ਭੂਚਾਲ ਕਾਰਨ ਰਾਜਧਾਨੀ ਤਾਈਪੇ ਦੀਆਂ ਕੁਝ ਇਮਾਰਤਾਂ ਹਿੱਲ ਗਈਆਂ ਪਰ ਕਿਸੇ ਨੁਕਸਾਨ ਦੀ ਖ਼ਬਰ ਨਹੀਂ ਹੈ। ਮੌਸਮ ਬਿਊਰੋ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਤਾਇਵਾਨ ਦੇ ਹੁਆਲੀਨ ਕਾਉਂਟੀ ਨੇੜੇ ਸਮੁੰਦਰ ਵਿੱਚ 22.4 ਕਿਲੋਮੀਟਰ (14 ਮੀਲ) ਦੀ ਡੂੰਘਾਈ ਵਿੱਚ ਸੀ।


ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਲੋਕ ਦਹਿਸ਼ਤ ਵਿਚ ਹਨ। ਹਰ ਕੋਈ ਆਪਣੇ ਘਰਾਂ ਤੋਂ ਬਾਹਰ ਆ ਗਿਆ ਹੈ। ਜ਼ਿਕਰਯੋਗ ਹੈ ਕਿ ਟੈਕਟੋਨਿਕ ਪਲੇਟਾਂ ਦੇ ਨੇੜੇ ਹੋਣ ਕਾਰਨ ਤਾਈਵਾਨ ਵਿੱਚ ਅਕਸਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ।


ਇਹ ਵੀ ਪੜ੍ਹੋ: Guru Nanak Jayanti 2023: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੁੜਨ ਦਾ ਸੁਨੇਹਾ


ਦੱਸਣਯੋਗ ਹੈ ਕਿ ਸਤੰਬਰ 2022 'ਚ ਤਾਈਵਾਨ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਭੂਚਾਲ ਦੀ ਤੀਬਰਤਾ 6.8 ਮਾਪੀ ਗਈ ਸੀ। ਇਸ ਦੌਰਾਨ ਕਰੀਬ 150 ਹੋਰ ਜ਼ਖਮੀ ਹੋ ਗਏ, ਜਦਕਿ ਇ``ਕ ਵਿਅਕਤੀ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ 2016 ਵਿਚ ਦੱਖਣੀ ਤਾਈਵਾਨ ਵਿਚ ਆਏ ਭੂਚਾਲ ਵਿਚ 100 ਤੋਂ ਵੱਧ ਲੋਕ ਮਾਰੇ ਗਏ ਸਨ, ਜਦਕਿ 1999 ਵਿਚ 7.3 ਤੀਬਰਤਾ ਦੇ ਭੂਚਾਲ ਵਿਚ 2000 ਤੋਂ ਵੱਧ ਲੋਕ ਮਾਰੇ ਗਏ ਸਨ।


ਇਹ ਵੀ ਪੜ੍ਹੋ: `Guru Nanak Jayanti 2023: ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਮੌਕੇ 'ਰੂਹਾਨੀ ਰੰਗ', ਪਾਕਿਸਤਾਨ 'ਚ ਵੀ ਰੌਣਕਾਂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।