ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਐਨਸੀਐਸ ਦੇ ਅਨੁਸਾਰ, ਤਾਜ਼ਾ ਭੂਚਾਲ 10 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ, ਜਿਸ ਕਾਰਨ ਆਫਟਰਸ਼ਾਕਸ ਦੀ ਸੰਭਾਵਨਾ ਹੈ। ਉੱਥੇ ਭੂਚਾਲ ਕਾਰਨ ਭਾਰੀ ਤਬਾਹੀ ਹੋਈ ਹੈ। ਸਥਾਨਕ ਮੀਡੀਆ ਦੇ ਅਨੁਸਾਰ, ਹੁਣ ਤੱਕ 1002 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1670 ਜ਼ਖਮੀ ਹਨ।
ਮਿਆਂਮਾਰ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.1 ਮਾਪੀ ਗਈ, ਜਿਸ ਨਾਲ ਕਈ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਤੇ ਇਸਦਾ ਕੇਂਦਰ ਰਾਜਧਾਨੀ ਨੇਪੀਤਾਵ ਦੇ ਨੇੜੇ ਦੱਸਿਆ ਜਾ ਰਿਹਾ ਹੈ।
ਕੱਲ੍ਹ ਵੀ ਮਿਆਂਮਾਰ ਵਿੱਚ ਦੋ ਭੂਚਾਲ ਆਏ, ਜਿਨ੍ਹਾਂ ਨੇ ਭਾਰੀ ਤਬਾਹੀ ਮਚਾਈ। ਲਗਾਤਾਰ ਆ ਰਹੇ ਭੂਚਾਲਾਂ ਕਾਰਨ ਲੋਕ ਡਰੇ ਹੋਏ ਹਨ ਅਤੇ ਕਈ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਹਾਲਾਂਕਿ ਹੁਣ ਤੱਕ ਕਿਸੇ ਵੱਡੇ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਪ੍ਰਸ਼ਾਸਨ ਚੌਕਸ ਹੋ ਗਿਆ ਹੈ ਅਤੇ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ।
ਸ਼ੁੱਕਰਵਾਰ ਨੂੰ ਮਿਆਂਮਾਰ ਵਿੱਚ ਆਏ 7.7 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਤੋਂ ਬਾਅਦ, ਰੁਕ-ਰੁਕ ਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਸ਼ੁੱਕਰਵਾਰ ਨੂੰ ਰਾਤ 11:56 ਵਜੇ (ਸਥਾਨਕ ਸਮੇਂ ਅਨੁਸਾਰ) ਮਿਆਂਮਾਰ ਵਿੱਚ ਰਿਕਟਰ ਪੈਮਾਨੇ 'ਤੇ 4.2 ਦੀ ਤੀਬਰਤਾ ਵਾਲਾ ਇੱਕ ਹੋਰ ਭੂਚਾਲ ਆਇਆ। ਐਨਸੀਐਸ ਦੇ ਅਨੁਸਾਰ, ਤਾਜ਼ਾ ਭੂਚਾਲ 10 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ, ਜਿਸ ਕਾਰਨ ਆਫਟਰਸ਼ਾਕਸ ਦੀ ਸੰਭਾਵਨਾ ਹੈ। ਉੱਥੇ ਭੂਚਾਲ ਕਾਰਨ ਭਾਰੀ ਤਬਾਹੀ ਹੋਈ ਹੈ। ਸਥਾਨਕ ਮੀਡੀਆ ਅਨੁਸਾਰ, ਹੁਣ ਤੱਕ 1002 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1670 ਜ਼ਖਮੀ ਹਨ।
ਸ਼ਨੀਵਾਰ ਸਵੇਰੇ 5:16 ਵਜੇ ਅਫਗਾਨਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜ਼ਮੀਨ ਤੋਂ 180 ਕਿਲੋਮੀਟਰ ਦੀ ਡੂੰਘਾਈ 'ਤੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.7 ਮਾਪੀ ਗਈ। ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਹ ਭੂਚਾਲ ਮਿਆਂਮਾਰ ਤੇ ਥਾਈਲੈਂਡ ਵਿੱਚ ਆਏ ਇੱਕ ਸ਼ਕਤੀਸ਼ਾਲੀ ਭੂਚਾਲ ਤੋਂ ਇੱਕ ਦਿਨ ਬਾਅਦ ਆਇਆ ਹੈ, ਜਿਸ ਵਿੱਚ ਸੈਂਕੜੇ ਲੋਕ ਮਾਰੇ ਗਏ ਸਨ ਤੇ ਇਮਾਰਤਾਂ, ਬੋਧੀ ਸਤੂਪ, ਸੜਕਾਂ ਅਤੇ ਪੁਲ ਬੁਰੀ ਤਰ੍ਹਾਂ ਤਬਾਹ ਹੋ ਗਏ ਸਨ।
ਭਾਰਤ ਨੇ ਮਿਆਂਮਾਰ ਦੇ ਭੂਚਾਲ ਪ੍ਰਭਾਵਿਤ ਇਲਾਕਿਆਂ ਲਈ ਮਦਦ ਦਾ ਹੱਥ ਵਧਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਜਨਰਲ ਐੱਚ.ਈ. ਨਾਲ ਮੁਲਾਕਾਤ ਕੀਤੀ। ਰਾਹਤ ਅਤੇ ਬਚਾਅ ਕਾਰਜਾਂ ਲਈ #OperationBrahma ਤਹਿਤ ਮਦਦ ਭੇਜਣ ਬਾਰੇ ਜਾਣਕਾਰੀ ਦਿੱਤੀ। ਭਾਰਤ ਤੋਂ ਆਫ਼ਤ ਰਾਹਤ ਸਮੱਗਰੀ, ਮਾਨਵਤਾਵਾਦੀ ਸਹਾਇਤਾ ਅਤੇ ਬਚਾਅ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਗਈਆਂ ਹਨ।
ਸ਼ੁੱਕਰਵਾਰ ਨੂੰ ਮਿਆਂਮਾਰ ਵਿੱਚ ਆਏ 7.7 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਤੋਂ ਬਾਅਦ, ਰੁਕ-ਰੁਕ ਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਸ਼ੁੱਕਰਵਾਰ ਨੂੰ ਰਾਤ 11:56 ਵਜੇ (ਸਥਾਨਕ ਸਮੇਂ ਅਨੁਸਾਰ) ਮਿਆਂਮਾਰ ਵਿੱਚ ਰਿਕਟਰ ਪੈਮਾਨੇ 'ਤੇ 4.2 ਦੀ ਤੀਬਰਤਾ ਵਾਲਾ ਇੱਕ ਹੋਰ ਭੂਚਾਲ ਆਇਆ। ਐਨਸੀਐਸ ਦੇ ਅਨੁਸਾਰ, ਤਾਜ਼ਾ ਭੂਚਾਲ 10 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ ਜਿਸ ਕਾਰਨ ਭਾਰੀ ਤਬਾਹੀ ਹੋਈ ਹੈ। ਸਥਾਨਕ ਮੀਡੀਆ ਦੇ ਅਨੁਸਾਰ, ਹੁਣ ਤੱਕ 1002 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1670 ਜ਼ਖਮੀ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
