Afghanistan Earthquake: ਅਫਗਾਨਿਸਤਾਨ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਫਗਾਨ ਨਿਊਜ਼ ਚੈਨਲ ਟੋਲੋ ਨਿਊਜ਼ ਦੀ ਖ਼ਬਰ ਮੁਤਾਬਕ, ਹੇਰਾਤ 'ਚ 6.3 ਤੀਬਰਤਾ ਦਾ ਭੂਚਾਲ ਮਾਪਿਆ ਗਿਆ ਹੈ। ਪਿਛਲੇ ਹਫ਼ਤੇ ਵੀ ਹੇਰਾਤ ਸੂਬੇ ਵਿੱਚ 6.3 ਤੀਬਰਤਾ ਦਾ ਭੂਚਾਲ ਆਇਆ ਸੀ ਜਿਸ ਵਿੱਚ 2500 ਲੋਕਾਂ ਦੀ ਜਾਨ ਚਲੀ ਗਈ ਸੀ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਕਿਹਾ ਕਿ ਹੇਰਾਤ ਸ਼ਹਿਰ ਦੇ ਨੇੜੇ 6.3 ਤੀਬਰਤਾ ਦਾ ਭੂਚਾਲ ਆਇਆ।
ਭੂਚਾਲ ਦਾ ਕੇਂਦਰ 6.3 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਯੂਐਸਜੀਐਸ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਤਾਜ਼ਾ ਭੂਚਾਲ ਦਾ ਕੇਂਦਰ ਇਰਾਨ ਦੀ ਸਰਹੱਦ ਦੇ ਨੇੜੇ ਅਫਗਾਨਿਸਤਾਨ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ ਹੇਰਾਤ ਤੋਂ 30 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ।
ਅਫਗਾਨਿਸਤਾਨ ਵਿੱਚ ਵਾਰ-ਵਾਰ ਕਿਉਂ ਆਉਂਦੇ ਹਨ ਭੂਚਾਲ ?
ਅਫਗਾਨਿਸਤਾਨ ਅਕਸਰ ਭੂਚਾਲਾਂ ਨਾਲ ਪ੍ਰਭਾਵਿਤ ਹੁੰਦਾ ਹੈ, ਮੁੱਖ ਤੌਰ 'ਤੇ ਹਿੰਦੂ ਕੁਸ਼ ਪਹਾੜੀ ਖੇਤਰ ਵਿੱਚ। ਇਹ ਖੇਤਰ ਯੂਰੇਸ਼ੀਅਨ ਅਤੇ ਭਾਰਤੀ ਟੈਕਟੋਨਿਕ ਪਲੇਟਾਂ ਦੇ ਜੰਕਸ਼ਨ (ਇੰਟਰਸੈਕਸ਼ਨ) ਦੇ ਨੇੜੇ ਮੌਜੂਦ ਹੈ। ਯੂਨੀਸੇਫ ਨੇ ਕਿਹਾ ਹੈ ਕਿ ਪਿਛਲੇ ਭੂਚਾਲਾਂ ਵਿੱਚ ਮਰਨ ਵਾਲਿਆਂ ਵਿੱਚ 90 ਫੀਸਦੀ ਤੋਂ ਵੱਧ ਔਰਤਾਂ ਅਤੇ ਬੱਚੇ ਸਨ।
ਇਹ ਵੀ ਪੜ੍ਹੋ: Punjab News: ਹਨੀ ਟਰੈਪ ਮਾਮਲੇ 'ਚ ਇੰਸਪੈਕਟਰ, ਵਕੀਲ ਅਤੇ ਭਾਜਪਾ ਨੇਤਾ ਸਮੇਤ 6 ਖਿਲਾਫ ਮਾਮਲਾ ਦਰਜ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ