Eid Wishes From US President: ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਸੋਮਵਾਰ ਨੂੰ ਕਿਹਾ ਕਿ ਦੁਨੀਆ ਭਰ ਵਿੱਚ ਮੁਸਲਮਾਨ ਹਿੰਸਾ ਦਾ ਸ਼ਿਕਾਰ ਹੋ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰਾ ਅਮਰੀਕਾ ਨੂੰ ਦਿਨ-ਬ-ਦਿਨ ਮਜ਼ਬੂਤ ਕਰ ਰਿਹਾ ਹੈ, ਹਾਲਾਂਕਿ ਇਹ ਖੁਦ ਸਮਾਜ ਵਿੱਚ ਅਸਲ ਚੁਣੌਤੀਆਂ ਤੇ ਖਤਰਿਆਂ ਦਾ ਸਾਹਮਣਾ ਕਰ ਰਿਹਾ ਹੈ। ਬਾਇਡਨ ਨੇ ਇਹ ਗੱਲ ਵ੍ਹਾਈਟ ਹਾਊਸ 'ਚ ਈਦ-ਉਲ-ਫਿਤਰ ਦੇ ਮੌਕੇ 'ਤੇ ਕਹੀ।



ਬਾਇਡਨ ਨੇ ਕਿਹਾ ਕਿ ਉਸ ਨੇ ਪਹਿਲੀ ਵਾਰ ਇੱਕ ਮੁਸਲਮਾਨ ਨੂੰ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਦੇ ਇੰਚਾਰਜ ਦੇ ਅਹੁਦੇ 'ਤੇ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ, ''ਇਹ ਬਹੁਤ ਮਹੱਤਵਪੂਰਨ ਹੈ ਕਿਉਂਕਿ ਅੱਜ ਪੂਰੀ ਦੁਨੀਆ ਵਿੱਚ ਅਸੀਂ ਦੇਖ ਰਹੇ ਹਾਂ ਕਿ ਬਹੁਤ ਸਾਰੇ ਮੁਸਲਮਾਨ ਹਿੰਸਾ ਦਾ ਸ਼ਿਕਾਰ ਹੋ ਰਹੇ ਹਨ। ਕਿਸੇ ਨੂੰ ਵੀ ਉਨ੍ਹਾਂ ਦੇ ਧਾਰਮਿਕ ਵਿਸ਼ਵਾਸਾਂ ਲਈ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।

ਇਸ ਸਮਾਗਮ ਵਿੱਚ ਫਸਟ ਲੇਡੀ ਜਿਲ ਬਾਇਡਨ ਮਸਜਿਦ ਦੇ ਇਮਾਮ ਮੁਹੰਮਦ ਡਾਕਟਰ ਤਾਲਿਬ ਐਮ ਸ਼ਰੀਫ ਤੇ ਪਾਕਿਸਤਾਨੀ ਗਾਇਕ ਤੇ ਸੰਗੀਤਕਾਰ ਅਰੂਜ ਆਫਤਾਬ ਵੀ ਮੌਜੂਦ ਸਨ। ਬਾਇਡਨ ਨੇ ਕਿਹਾ ਕਿ ਅੱਜ ਅਸੀਂ ਉਨ੍ਹਾਂ ਸਾਰਿਆਂ ਨੂੰ ਯਾਦ ਕਰਦੇ ਹਾਂ ਜੋ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ 'ਚ ਅਸਮਰੱਥ ਹਨ ਜਿਨ੍ਹਾਂ 'ਚ ਉਈਗਰ, ਰੋਹਿੰਗਿਆ ਭਾਈਚਾਰੇ ਦੇ ਲੋਕ ਵੀ ਸ਼ਾਮਲ ਹਨ।


ਇਹ ਵੀ ਪੜ੍ਹੋ


ਈਦ ਦੀ ਨਮਾਜ਼ ਮਗਰੋਂ ਅਨੰਤਨਾਗ 'ਚ ਵਿਗੜੇ ਹਲਾਤ, ਪ੍ਰਦਰਸ਼ਨਕਾਰੀਆਂ ਨੇ ਫੌਜ 'ਤੇ ਸੁੱਟੇ ਪੱਥਰ, ਲਾਏ ਆਜ਼ਾਦ ਕਸ਼ਮੀਰ ਦੇ ਨਾਅਰੇ


ਦੱਖਣੀ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਈਦ ਦੀ ਨਮਾਜ਼ ਤੋਂ ਬਾਅਦ ਇੱਕ ਮਸਜਿਦ ਦੇ ਬਾਹਰ ਪੱਥਰਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ 'ਤੇ ਪਥਰਾਅ ਕੀਤਾ। ਇਸ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਕਈ ਲੋਕ ਸੁਰੱਖਿਆ ਬਲਾਂ 'ਤੇ ਪਥਰਾਅ ਕਰਦੇ ਨਜ਼ਰ ਆ ਰਹੇ ਹਨ। ਸੂਤਰਾਂ ਮੁਤਾਬਕ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਈਦ-ਉਲ-ਫਿਤਰ ਦੀ ਨਮਾਜ਼ ਤੋਂ ਬਾਅਦ ਆਜ਼ਾਦ ਕਸ਼ਮੀਰ ਦੇ ਨਾਅਰੇ ਲਾਏ। ਇਸ ਤੋਂ ਬਾਅਦ ਜਦੋਂ ਸੁਰੱਖਿਆ ਬਲਾਂ ਨੇ ਦਖਲ ਦਿੱਤਾ ਤਾਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ 'ਤੇ ਪੱਥਰ ਸੁੱਟੇ।