Elon Musk Richest : ਅਰਬਪਤੀ ਐਲੋਨ ਮਸਕ (Elon Musk ) ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅਨੁਸਾਰ 187 ਬਿਲੀਅਨ ਡਾਲਰ ਦੀ ਕੁੱਲ ਜਾਇਦਾਦ ਦੇ ਨਾਲ ਮਸਕ ਇੱਕ ਵਾਰ ਫਿਰ ਅਰਬਪਤੀਆਂ ਦੀ ਸੂਚੀ ਵਿੱਚ ਸਿਖਰ ਹਾਸਿਲ ਕੀਤਾ ਹੈ। ਉਨ੍ਹਾਂ ਨੇ ਪਿਛਲੇ ਸਾਲ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਟੌਪ 'ਤੇ ਰਹੇ ਫ੍ਰੈਂਚ ਲਗਜ਼ਰੀ ਬ੍ਰਾਂਡ ਲੁਈਸ ਫਾਈਨਾਂਸ ਦੇ ਸੀਈਓ ਬਰਨਾਰਡ ਅਰਨੌਲਟ ਨੂੰ ਪਿੱਛੇ ਛੱਡ ਦਿੱਤਾ ਹੈ।
ਇਹ ਵੀ ਪੜ੍ਹੋ : ਨੂੰਹ ਹੀ ਨਿਕਲੀ ਸੱਸ ਦੀ ਕਾਤਲ, ਚਾਕੂ ਮਾਰ-ਮਾਰ ਬੇਰਹਿਮੀ ਨਾਲ ਕੀਤਾ ਕਤਲ, ਹੱਤਿਆ ਮਗਰੋਂ ਬਿਜਲੀ ਦਾ ਕਰੰਟ ਵੀ ਲਾਇਆ
ਕਿੰਨੀ ਹੈ ਐਲੋਨ ਮਸਕ ਦੀ ਕੁੱਲ ਸੰਪਤੀ ?
ਤਾਜ਼ਾ ਅੰਕੜਿਆਂ ਅਨੁਸਾਰ ਐਲੋਨ ਮਸਕ ਦੀ ਕੁੱਲ ਜਾਇਦਾਦ 187.1 ਬਿਲੀਅਨ ਡਾਲਰ ਹੈ। ਇਸ ਦੇ ਨਾਲ ਹੀ ਬਰਨਾਰਡ ਅਰਨੌਲਟ ਦੀ ਜਾਇਦਾਦ 185.3 ਬਿਲੀਅਨ ਡਾਲਰ ਹੋਣ ਦਾ ਅੰਦਾਜ਼ਾ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ : ਵਿਦੇਸ਼ ਦੌੜਨ ਦੀ ਕੋਸ਼ਿਸ਼ 'ਚ ਸਾਬਕਾ ਵਿਧਾਇਕ ਜਲਾਲਪੁਰ, ਵਿਜੀਲੈਂਸ ਵੱਲੋਂ ਲੁੱਕ ਆਊਟ ਨੋਟਿਸ ਜਾਰੀ
ਨੰਬਰ 1 'ਤੇ ਵਾਪਸ ਕਿਵੇਂ ਆਇਆ ਮਸਕ ?
ਨੰਬਰ 1 'ਤੇ ਵਾਪਸ ਕਿਵੇਂ ਆਇਆ ਮਸਕ ?
ਐਲੋਨ ਮਸਕ ਜੋ ਪਿਛਲੇ ਸਾਲ ਅਮੀਰਾਂ ਦੀ ਸੂਚੀ ਵਿਚ ਦੂਜੇ ਸਥਾਨ 'ਤੇ ਚਲੇ ਗਏ ਸਨ, ਨੇ 2023 ਵਿਚ ਆਪਣੀ ਜਾਇਦਾਦ ਵਿਚ ਭਾਰੀ ਵਾਧਾ ਦੇਖਿਆ ਹੈ। ਇਸ ਦਾ ਮੁੱਖ ਕਾਰਨ ਉਸ ਦੀ ਕਾਰ ਕੰਪਨੀ ਟੇਸਲਾ ਦੇ ਸ਼ੇਅਰਾਂ ਵਿੱਚ ਵਾਧਾ ਸੀ। ਟੇਸਲਾ ਦੇ ਸ਼ੇਅਰ ਇਸ ਸਾਲ 90 ਪ੍ਰਤੀਸ਼ਤ ਵੱਧ ਹਨ। ਇਸ ਦੀ ਬਦੌਲਤ ਐਲੋਨ ਮਸਕ ਨੇ 2023 ਵਿੱਚ ਆਪਣੀ ਦੌਲਤ ਵਿੱਚ 36 ਫੀਸਦੀ ਜਾਂ 50 ਬਿਲੀਅਨ ਡਾਲਰ ਦਾ ਵਾਧਾ ਕੀਤਾ। ਜ਼ਿਕਰਯੋਗ ਹੈ ਕਿ ਦਸੰਬਰ ਦੇ ਅੰਤ ਤੱਕ ਮਸਕ ਦੀ ਜਾਇਦਾਦ 137 ਅਰਬ ਡਾਲਰ ਤੱਕ ਪਹੁੰਚ ਗਈ ਸੀ। ਇਸ ਪ੍ਰਕਿਰਿਆ ਵਿੱਚ ਉਹ ਆਪਣੀ ਕਿਸਮਤ ਵਿੱਚ $200 ਬਿਲੀਅਨ ਗੁਆਉਣ ਵਾਲੇ ਪਹਿਲੇ ਵਿਅਕਤੀ ਬਣ ਗਏ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।