ਵੱਡੀ ਖ਼ਬਰ: ਸ੍ਰੀਲੰਕਾ 'ਚ ਐਮਰਜੈਂਸੀ ਦਾ ਐਲਾਨ, ਰਾਨਿਲ ਵਿਕਰਮਸਿੰਘੇ ਨੂੰ ਕਾਰਜਕਾਰੀ ਰਾਸ਼ਟਰਪਤੀ ਲਾਇਆ ਗਿਆ
ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਛੱਡਣ ਮਗਰੋਂ ਸ਼੍ਰੀਲੰਕਾ ਦੇ ਲੋਕ ਗੁੱਸੇ 'ਚ ਹਨ। ਪ੍ਰਦਰਸ਼ਨਕਾਰੀਆਂ ਨੇ ਸੰਸਦ ਅਤੇ ਪ੍ਰਧਾਨ ਮੰਤਰੀ ਹਾਊਸ 'ਤੇ ਧਾਵਾ ਬੋਲ ਦਿੱਤਾ।ਜਿਸ ਮਗਰੋਂ ਦੇਸ਼ 'ਚ ਐਮਰਜੈਂਸੀ ਲਾਗੂ ਹੋ ਗਈ ਹੈ।
![ਵੱਡੀ ਖ਼ਬਰ: ਸ੍ਰੀਲੰਕਾ 'ਚ ਐਮਰਜੈਂਸੀ ਦਾ ਐਲਾਨ, ਰਾਨਿਲ ਵਿਕਰਮਸਿੰਘੇ ਨੂੰ ਕਾਰਜਕਾਰੀ ਰਾਸ਼ਟਰਪਤੀ ਲਾਇਆ ਗਿਆ Emergency declared in Sri Lanka, Ranil Wickremesinghe appointed acting president ਵੱਡੀ ਖ਼ਬਰ: ਸ੍ਰੀਲੰਕਾ 'ਚ ਐਮਰਜੈਂਸੀ ਦਾ ਐਲਾਨ, ਰਾਨਿਲ ਵਿਕਰਮਸਿੰਘੇ ਨੂੰ ਕਾਰਜਕਾਰੀ ਰਾਸ਼ਟਰਪਤੀ ਲਾਇਆ ਗਿਆ](https://feeds.abplive.com/onecms/images/uploaded-images/2022/07/13/8da6282f2f070ba8e40f1b1afd951a2a1657693656_original.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਛੱਡਣ ਮਗਰੋਂ ਸ਼੍ਰੀਲੰਕਾ ਦੇ ਲੋਕ ਗੁੱਸੇ 'ਚ ਹਨ। ਪ੍ਰਦਰਸ਼ਨਕਾਰੀਆਂ ਨੇ ਸੰਸਦ ਅਤੇ ਪ੍ਰਧਾਨ ਮੰਤਰੀ ਹਾਊਸ 'ਤੇ ਧਾਵਾ ਬੋਲ ਦਿੱਤਾ।ਜਿਸ ਮਗਰੋਂ ਦੇਸ਼ 'ਚ ਐਮਰਜੈਂਸੀ ਲਾਗੂ ਹੋ ਗਈ ਹੈ। ਪ੍ਰਦਰਸ਼ਕਾਰੀਆਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਸ਼੍ਰੀਲੰਕਾ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਹੁਕਮ ਦਿੱਤੇ ਗਏ ਹਨ ਕਿ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਵਾਹਨ ਜ਼ਬਤ ਕੀਤੇ ਜਾਣ।
ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਕਾਰਜਕਾਰੀ ਰਾਸ਼ਟਰਪਤੀ ਲਾਇਆ ਗਿਆ ਹੈ।ਸਮਾਚਾਰ ਏਜੰਸੀ ਐਸੋਸੀਏਟਡ ਪ੍ਰੈਸ ਨੇ ਇਕ ਇਮੀਗ੍ਰੇਸ਼ਨ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਰਾਸ਼ਟਰਪਤੀ, ਉਨ੍ਹਾਂ ਦੀ ਪਤਨੀ ਅਤੇ ਦੋ ਸੁਰੱਖਿਆ ਕਰਮਚਾਰੀ ਸ਼੍ਰੀਲੰਕਾ ਦੀ ਹਵਾਈ ਸੈਨਾ ਦੇ ਜਹਾਜ਼ ਵਿਚ ਸਵਾਰ ਹੋ ਕੇ ਮਾਲਦੀਵ ਦੀ ਰਾਜਧਾਨੀ ਮਾਲੇ ਲਈ ਰਵਾਨਾ ਹੋਏ।
ਜਨਤਕ ਰੋਸ ਇੱਕ ਵਾਰ ਫਿਰ ਤੇਜ਼ ਹੋ ਗਿਆ
ਦੂਜੇ ਪਾਸੇ ਰਾਸ਼ਟਰਪਤੀ ਦੇ ਦੇਸ਼ ਛੱਡਣ ਦੀ ਖ਼ਬਰ ਤੋਂ ਬਾਅਦ ਕੋਲੰਬੋ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਜਨਤਕ ਵਿਰੋਧ ਪ੍ਰਦਰਸ਼ਨ ਇੱਕ ਵਾਰ ਫਿਰ ਤੇਜ਼ ਹੋ ਗਿਆ ਹੈ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਨਜ਼ਰ ਆ ਰਹੇ ਹਨ। ਭੀੜ ਨੇ ਸੜਕਾਂ 'ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਵੱਡੀ ਗਿਣਤੀ ਵਿੱਚ ਫੌਜੀ ਜਵਾਨ ਤਾਇਨਾਤ ਕੀਤੇ ਗਏ ਹਨ। ਭੜਕੀ ਭੀੜ ਨੂੰ ਖਿੰਡਾਉਣ ਲਈ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ।
ਤੁਹਾਨੂੰ ਦੱਸ ਦੇਈਏ ਕਿ ਮਾਰਚ ਦੇ ਅੰਤ ਵਿੱਚ ਸ਼੍ਰੀਲੰਕਾ ਵਿੱਚ ਬਿਜਲੀ ਦਾ ਕੱਟ ਹੁਣ ਤੱਕ ਦਾ ਸਭ ਤੋਂ ਭਿਆਨਕ ਸੀ। ਇਸ ਕਾਰਨ ਲੋਕਾਂ ਨੇ ਕੋਲੰਬੋ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਦੇਸ਼ ਵਿੱਚ ਸਾਲ ਦੇ ਸਭ ਤੋਂ ਗਰਮ ਮਹੀਨਿਆਂ ਵਿੱਚ ਦਿਨ ਵਿੱਚ 13 ਘੰਟੇ ਬਿਜਲੀ ਕੱਟ ਦਿੱਤੀ ਗਈ, ਜਿਸ ਕਾਰਨ ਦੇਸ਼ ਭਰ ਦੇ ਲੋਕਾਂ ਵਿੱਚ ਗੁੱਸਾ ਹੈ। ਜਿਸ ਕਾਰਨ ਹਜ਼ਾਰਾਂ ਦੀ ਗਿਣਤੀ 'ਚ ਲੋਕ ਸੜਕਾਂ 'ਤੇ ਉਤਰ ਆਏ ਅਤੇ ਰਾਸ਼ਟਰਪਤੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕਰਨ ਲੱਗੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)