ਪੜਚੋਲ ਕਰੋ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ 'ਲਾ ਲਾ ਲੈਂਡ' ਦੀ ਅਦਾਕਾਰਾ ਐਮਾ ਸਟੋਨ ਇਸ ਸਾਲ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਅਦਾਕਾਰਾ ਬਣ ਗਈ ਹੈ। ਫੋਰਬਸ ਮੈਗਜ਼ੀਨ ਵੱਲੋਂ ਜਾਰੀ ਜੂਨ 2016 ਤੋਂ ਜੂਨ 2017 ਦੇ ਵਿੱਚ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀਆਂ ਮਹਿਲਾ ਅਦਾਕਾਰਾਂ ਦੀ ਸੂਚੀ ਵਿੱਚ ਸਟੋਨ ਸਿਖਰ 'ਤੇ ਹੈ। ਐਮਾ ਸਟੋਨ ਨੇ ਇਸ 12 ਮਹੀਨਿਆਂ ਦੌਰਾਨ 17 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕਰ ਜੈਨੀਫਰ ਐਨਿਸਟਨ ਤੇ ਐਮਾ ਵਾਟਸਨ ਨੂੰ ਪਛਾੜ ਦਿੱਤਾ ਹੈ। ਸਾਲ 2016 ਵਿੱਚ ਸਿਖਰ 'ਤੇ ਰਹਿਣ ਵਾਲੀ ਜੈਨੀਫਰ ਲਾਰੈਂਸ ਇਸ ਸਾਲ 15 ਕਰੋੜ ਦੀ ਕਮਾਈ ਨਾਲ ਤੀਜੇ ਸਥਾਨ 'ਤੇ ਖਿਸਕ ਗਈ ਹੈ। ਉਹ ਲਗਾਤਾਰ ਦੋ ਸਾਲ ਤੋਂ ਫੋਰਬਸ ਦੀ ਇਸ ਸਾਲਾਨਾ ਸੂਚੀ ਵਿੱਚ ਸਿਖਰ 'ਤੇ ਕਾਬਜ਼ ਸੀ। ਐਮਾ ਸਟੋਨ ਦੀ ਕਮਾਈ ਵਿੱਚ ਪਿਛਲੇ ਸਾਲ ਦੀ ਤੁਲਨਾ ਵਿੱਚ 160 ਫ਼ੀਸਦੀ ਦਾ ਵਾਧਾ ਹੋਇਆ ਹੈ। ਪਿਛਲੇ ਸਾਲ ਐਮਾ ਨੇ ਤਕਰੀਬਨ 6.4 ਕਰੋੜ ਰੁਪਏ ਦੀ ਕਮਾਈ ਕੀਤੀ ਸੀ। 28 ਸਾਲਾ ਐਮਾ ਸਟੋਨ ਨੇ ਹਾਲ ਹੀ ਵਿੱਚ ਹਾਲੀਵੁੱਡ ਵਿੱਚ ਪੁਰਸ਼ ਤੇ ਮਹਿਲਾ ਅਦਾਕਾਰਾਂ ਵਿਚਕਾਰ ਕਮਾਈ ਦੇ ਵੱਡੇ ਫਰਕ ਦਾ ਮੁੱਦਾ ਚੁੱਕਿਆ ਸੀ। ਬਾਲੀਵੁੱਡ ਦੀ ਕੋਈ ਵੀ ਅਦਾਕਾਰਾ ਇਸ ਸੂਚੀ ਵਿੱਚ ਜਗ੍ਹਾ ਨਹੀਂ ਬਣਾ ਸਕੀ। ਪਿਛਲੇ ਸਾਲ ਦੀਪਿਕਾ ਪਾਦੁਕੋਣ 6 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਨਾਲ ਇਸ ਸੂਚੀ ਵਿੱਚ ਜਗ੍ਹਾ ਬਣਾਉਣ ਵਿੱਚ ਕਾਮਯਾਬ ਰਹੀਆਂ ਸਨ। ਉਹ 10ਵੇਂ ਸਥਾਨ ਉੱਤੇ ਸਨ। ਇਸ ਵਾਰ ਜਿਨ੍ਹਾਂ ਮਹਿਲਾ ਅਦਾਕਾਰਾਂ ਨੇ ਟਾਪ-10 ਵਿੱਚ ਜਗ੍ਹਾ ਬਣਾਈਆਂ ਹਨ ਉਨ੍ਹਾਂ ਦੀ ਔਸਤਨ ਕਮਾਈ 7 ਕਰੋੜ ਤੋਂ ਜ਼ਿਆਦਾ ਹੈ। ਉੱਥੇ ਹੀ ਜੂਨ ਵਿੱਚ ਫੋਰਬਸ ਵੱਲੋਂ ਹੀ ਜਾਰੀ ਕੀਤੀ ਗਈ ਇਸ ਸਾਲ ਸਭ ਤੋਂ ਜਿਆਦਾ ਕਮਾਈ ਕਰਨ ਵਾਲੇ ਟਾਪ-100 ਸੈਲੇਬ੍ਰਿਟੀ ਦੀ ਸੂਚੀ ਵਿੱਚ ਭਾਰਤ ਦੇ ਸ਼ਾਹਰੁਖ ਖ਼ਾਨ (65ਵਾਂ), ਸਲਮਾਨ ਖ਼ਾਨ (71ਵਾਂ) ਤੇ ਅਕਸ਼ੈ ਕੁਮਾਰ (80ਵਾਂ) ਸ਼ਾਮਿਲ ਹਨ। ਛੇਵੇਂ ਸਥਾਨ ਉੱਤੇ ਕਾਬਜ਼ ਐਮਾ ਵਾਟਸਨ ਸਿਖਰਲੀਆਂ 10 ਵਿੱਚ ਸ਼ਾਮਲ ਇਕਲੌਤੀ ਬ੍ਰਿਟਿਸ਼ ਅਦਾਕਾਰਾ ਹਨ। ਉਨ੍ਹਾਂ ਨੇ ਪਹਿਲੀ ਵਾਰ ਇਸ ਸੂਚੀ ਵਿੱਚ ਜਗ੍ਹਾ ਬਣਾਈ ਹੈ। ਇਸ ਸਾਲ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਟਾਪ-10 ਮਹਿਲਾ ਅਦਾਕਾਰਾਂ ਨੇ ਕੁੱਲ 110 ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ ਹੈ। ਪਿਛਲੇ ਸਾਲ ਟਾਪ-10 ਮਹਿਲਾ ਅਦਾਕਾਰਾਂ ਦੀ ਕਮਾਈ ਤਕਰੀਬਨ 131 ਕਰੋੜ ਸੀ। ਹਾਲਾਂਕਿ ਪੁਰਸ਼ ਅਦਾਕਾਰਾਂ ਦੀ ਕਮਾਈ ਦੇ ਮਾਮਲੇ ਵਿੱਚ ਇਹ ਅੱਧੇ ਤੋਂ ਵੀ ਘੱਟ ਹੈ। ਇਸ ਸਾਲ ਟਾਪ-10 ਕਮਾਈ ਕਰਨ ਵਾਲੇ ਪੁਰਸ਼ ਅਦਾਕਾਰਾਂ ਦੀ ਸੂਚੀ ਇਸ ਮਹੀਨੇ ਦੇ ਅੰਤ ਵਿੱਚ ਜਾਰੀ ਕੀਤੀ ਜਾਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget