ਜੇਨੇਵਾ: ਸੰਯੁਕਤ ਰਾਸ਼ਟਰ ਇਸ ਸਮੇਂ ਬਜਟ ਦੀ ਸਖਤ ਘਾਟ ਨਾਲ ਜੂਝ ਰਿਹਾ ਹੈ। ਅਮਰੀਕਾ, ਬ੍ਰਾਜ਼ੀਲ ਸਣੇ ਕੁਝ ਹੋਰ ਦੇਸ਼ਾਂ ਨੂੰ ਦਿੱਤੇ ਗਏ ਕਰਜ਼ਿਆਂ ਦੀ ਅਦਾਇਗੀ ਨਾ ਮਿਲਣ ਕਰਕੇ ਯੂਐਨ ਮੁੱਢਲੀਆਂ ਸਹੂਲਤਾਂ ਨੂੰ ਪੂਰਾ ਕਰਨ ਵਿੱਚ ਵੀ ਅਸਫਲ ਦਿੱਸ ਰਿਹਾ ਹੈ। ਰਿਪੋਰਟਾਂ ਦੇ ਅਨੁਸਾਰ, ਯੂਐਨ ਦੇ ਦਫਤਰ ਵਿੱਚ ਬਿਜਲੀ ਦੀ ਖਪਤ ਨੂੰ ਕੰਟਰੋਲ ਕਰਨ ਲਈ ਏਅਰ ਕੰਡੀਸ਼ਨ ਅਤੇ ਲਿਫਟ ਨੂੰ ਬੰਦ ਕਰ ਦਿੱਤਾ ਗਿਆ ਹੈ। ਇੱਥੋਂ ਤੱਕ ਕਿ ਕਰਮਚਾਰੀਆਂ ਨੂੰ ਦਿੱਤੀ ਜਾਂਦੀ ਤਨਖਾਹ 'ਤੇ ਵੀ ਖ਼ਤਰਾ ਬਣਿਆ ਹੋਇਆ ਹੈ।

Continues below advertisement


ਹਾਲਾਂਕਿ, ਸੰਯੁਕਤ ਰਾਸ਼ਟਰ ਦੇ ਪ੍ਰਬੰਧਨ ਨੇ ਕਿਹਾ ਹੈ ਕਿ ਉਹ ਆਪਣੇ 37 ਹਜ਼ਾਰ ਕਰਮਚਾਰੀਆਂ ਦੀਆਂ ਤਨਖਾਹਾਂ ਦਾ ਪ੍ਰਬੰਧਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਵੀ ਇਸ ਸਬੰਧ ਵਿਚ ਸਟਾਫ ਨੂੰ ਇਕ ਪੱਤਰ ਲਿਖਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸੰਯੁਕਤ ਰਾਸ਼ਟਰ ਪਿਛਲੇ ਦਹਾਕੇ ਵਿਚ ਸਭ ਤੋਂ ਵੱਡੇ ਫੰਡਾਂ ਦੀ ਘਾਟ ਨਾਲ ਜੂਝ ਰਿਹਾ ਹੈ। ਇਸ ਦੇ ਕਾਰਨ, ਮਹੀਨੇ ਦੇ ਅੰਤ ਵਿੱਚ ਸਟਾਫ ਅਤੇ ਵਿਕਰੇਤਾਵਾਂ ਨੂੰ ਭੁਗਤਾਨ ਕਰਨ ਵਿੱਚ ਮੁਸ਼ਕਲ ਪੇਸ਼ ਆ ਸਕਦੀ ਹੈ।


ਸੰਯੁਕਤ ਰਾਸ਼ਟਰ ਬਜਟ ਦੀ ਘਾਟ ਨਾਲ ਜੂਝ ਰਿਹਾ ਹੈ। ਇਸ ਦੇ ਕਾਰਨ, ਸੰਯੁਕਤ ਰਾਸ਼ਟਰ ਵਿੱਚ ਬੈਠਕਾਂ ਰੱਦ ਕੀਤੀਆਂ ਜਾ ਰਹੀਆਂ ਹਨ। ਅਧਿਕਾਰਤ ਯਾਤਰਾ ਸੀਮਤ ਕਰ ਦਿੱਤੀ ਗਈ ਹੈ। ਦਸਤਾਵੇਜ਼ ਜਾਰੀ ਕਰਨ ਵਿਚ ਵੀ ਦੇਰੀ ਹੋ ਰਹੀ ਹੈ। ਐਸਕੇਲੇਟਰ ਬੰਦ ਹਨ। AC ਅਤੇ ਹੀਟਰ ਦੀ ਵਰਤੋਂ 'ਤੇ ਪਾਬੰਦੀ ਹੈ।


ਇਸ ਤੋਂ ਪਹਿਲਾਂ ਸੋਮਵਾਰ ਨੂੰ ਸੱਕਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਸੰਯੁਕਤ ਰਾਸ਼ਟਰ ਨੂੰ ਦੁਨੀਆ ਭਰ ਦੇ ਦਫਤਰਾਂ ਵਿੱਚ ਖਰਚਿਆਂ ਵਿੱਚ ਕਟੌਤੀ ਕਰਨ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਦਫਤਰ ਦੇ ਮੁਖੀਆਂ ਨੂੰ ਐਮਰਜੈਂਸੀ ਉਪਾਅ ਅਪਣਾਉਣ ਲਈ ਕਿਹਾ।