ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਜ਼ੀਲ ਦੀ ਰਾਜਧਾਨੀ ਬ੍ਰਾਸੀਲੀਆ 'ਚ ਦੋ ਧਮਾਕੇ ਹੋਏ ਹਨ। ਇਹ ਧਮਾਕੇ ਫੈਡਰਲ ਸੁਪਰੀਮ ਕੋਰਟ (STF) ਤੋਂ ਕੁਝ ਕਦਮਾਂ ਦੀ ਦੂਰੀ 'ਤੇ ਹੋਏ ਹਨ।
ਬ੍ਰਾਜ਼ੀਲ ਦੀ ਰਾਜਧਾਨੀ ਬ੍ਰਾਸੀਲੀਆ 'ਚ ਦੋ ਧਮਾਕੇ ਹੋਏ ਹਨ। ਇਹ ਧਮਾਕੇ ਫੈਡਰਲ ਸੁਪਰੀਮ ਕੋਰਟ (STF) ਤੋਂ ਕੁਝ ਕਦਮਾਂ ਦੀ ਦੂਰੀ 'ਤੇ ਹੋਏ ਹਨ। ਇਨ੍ਹਾਂ ਧਮਾਕਿਆਂ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਦੋ ਲੋਕ ਜ਼ਖਮੀ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਅਦਾਲਤ ਨੂੰ ਕੋਰਟ ਖਾਲੀ ਕਰਵਾ ਲਿਆ ਹੈ।
ਇਸ ਘਟਨਾ ਬਾਰੇ ਅਦਾਲਤ ਨੇ ਆਪਣੇ ਬਿਆਨ 'ਚ ਕਿਹਾ, "ਬੁੱਧਵਾਰ ਨੂੰ (ਸੁਪਰੀਮ ਕੋਰਟ) ਸੈਸ਼ਨ ਦੀ ਸਮਾਪਤੀ 'ਤੇ ਦੋ ਜ਼ੋਰਦਾਰ ਧਮਾਕੇ ਸੁਣੇ ਗਏ। ਇਸ ਤੋਂ ਬਾਅਦ ਮੰਤਰੀਆਂ ਨੂੰ ਇਮਾਰਤ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।"
🚨🇧🇷 EXPLOSIONS ROCK BRAZIL’S SUPREME COURT, 1 DEAD
— Mario Nawfal (@MarioNawfal) November 13, 2024
Two blasts near Brazil's Supreme Court left one dead. Justices safely evacuated as police secure the area. Investigations are ongoing.pic.twitter.com/g6CRmcL6CT
ਪੁਲਿਸ ਨੇ ਜਾਰੀ ਕੀਤਾ ਬਿਆਨ
ਇਸ ਘਟਨਾ ਬਾਰੇ ਪੁਲਿਸ ਨੇ ਆਪਣੇ ਬਿਆਨ ਵਿੱਚ ਕਿਹਾ, "ਬ੍ਰਾਸੀਲੀਆ ਦੇ ਥ੍ਰੀ ਪਾਵਰਸ ਪਲਾਜ਼ਾ ਵਜੋਂ ਜਾਣੇ ਜਾਂਦੇ ਇਲਾਕੇ ਵਿੱਚ ਪੁਲਿਸ ਮੁਲਾਜ਼ਮ ਅਤੇ ਬੰਬ ਨਿਰੋਧਕ ਦਸਤੇ ਨੂੰ ਤਾਇਨਾਤ ਕੀਤਾ ਗਿਆ ਹੈ। ਇਹ ਟੀਮ ਘਟਨਾ ਦੀ ਜਾਂਚ ਕਰ ਰਹੀ ਹੈ।" ਇਸ ਘਟਨਾ ਸਬੰਧੀ ਵੀ ਵੱਖਰੀ ਜਾਂਚ ਕੀਤੀ ਜਾਵੇਗੀ।