Kabul Blast: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਅੱਜ ਸਵੇਰੇ 10 ਵਜੇ ਦੇ ਕਰੀਬ ਧਮਾਕੇ ਨਾਲ ਹਿੱਲ ਗਿਆ। ਕਾਬੁਲ ਪੁਲਿਸ ਕਮਾਂਡੋ ਦੇ ਬੁਲਾਰੇ ਖਾਲਿਦ ਜ਼ਦਰਾਨ ਨੇ ਦੱਸਿਆ ਕਿ ਇਹ ਧਮਾਕਾ ਕਾਬੁਲ ਹਵਾਈ ਅੱਡੇ ਨੂੰ ਜਾਣ ਵਾਲੀ ਸੜਕ 'ਤੇ ਤੇ ਸ਼ੇਖ ਜਾਇਦ ਹਸਪਤਾਲ ਨੇੜੇ ਹੋਇਆ, ਜਿਸ 'ਚ ਚਾਰ ਲੋਕ ਜ਼ਖਮੀ ਹੋ ਗਏ। ਇਹ ਹਸਪਤਾਲ ਕਾਬੁਲ ਵਿੱਚ ਭਾਰਤੀ ਦੂਤਾਵਾਸ ਦੇ ਨੇੜੇ ਹੈ। ਹਾਲਾਂਕਿ ਕਿਸੇ ਭਾਰਤੀ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।
ਤਾਲਿਬਾਨ ਅਧਿਕਾਰੀਆਂ ਮੁਤਾਬਕ ਹਮਲੇ ਦੇ ਪਿੱਛੇ ਦਾ ਮਕਸਦ ਅਜੇ ਸਪੱਸ਼ਟ ਨਹੀਂ ਹੈ। ਤਾਲਿਬਾਨ ਅਧਿਕਾਰੀਆਂ ਨੇ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਜ਼ਖਮੀਆਂ ਨੂੰ ਇਲਾਜ ਲਈ ਭੇਜਿਆ ਗਿਆ ਹੈ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਾਰਤੀ ਦੂਤਾਵਾਸ ਨੇੜੇ ਹਮਲਾ ਹੋਇਆ ਹੈ, ਇਸ ਤੋਂ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ। ਭਾਰਤੀ ਦੂਤਾਵਾਸ 2020 ਤੋਂ ਪੂਰੀ ਤਰ੍ਹਾਂ ਕੰਮ ਨਹੀਂ ਕਰ ਰਿਹਾ ਹੈ, ਕਿਉਂਕਿ ਤਾਲਿਬਾਨ ਦੇ ਕਬਜ਼ੇ ਕਾਰਨ ਭਾਰਤ ਸਰਕਾਰ ਨੇ ਆਪਣੇ ਕੰਮਕਾਜ ਨੂੰ ਵੱਡੇ ਪੱਧਰ 'ਤੇ ਬੰਦ ਕਰ ਦਿੱਤਾ ਹੈ।