ਅਫਗਾਨਿਸਤਾਨ 'ਚੋਂ ਭਾਰਤੀ ਨਾਗਰਿਕਾਂ ਨੂੰ ਕੱਢੇਗੀ ਭਾਰਤ ਸਰਕਾਰ, ਹਾਲਾਤ ਹੋ ਰਹੇ ਗੰਭੀਰ
ਤਾਲਿਬਾਨ ਵੱਲੋਂ ਪੂਰੀ ਤਰ੍ਹਾਂ ਨਾਲ ਅਫਗਾਨਿਸਤਾਨ ਨੂੰ ਆਪਣੇ ਕਬਜ਼ੇ 'ਚ ਲੈਣ ਤੋਂ ਬਾਅਦ ਹਜ਼ਾਰਾਂ ਲੋਕ ਦੇਸ਼ ਛੱਡ ਕੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ।
ਅਫਗਾਨਿਸਤਾਨ ਤੇ ਤਾਲਿਬਾਨ ਦੇ ਕਬਜ਼ੇ ਦੇ ਵਿਚ ਭਾਰਤੀ ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ ਦਾ ਕਹਿਣਾ ਹੈ ਕਿ ਉਹ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੇ ਹਨ।
ਉੱਥੇ ਹੀ ਤਾਲਿਬਾਨ ਵੱਲੋਂ ਪੂਰੀ ਤਰ੍ਹਾਂ ਨਾਲ ਅਫਗਾਨਿਸਤਾਨ ਨੂੰ ਆਪਣੇ ਕਬਜ਼ੇ 'ਚ ਲੈਣ ਤੋਂ ਬਾਅਦ ਹਜ਼ਾਰਾਂ ਲੋਕ ਦੇਸ਼ ਛੱਡ ਕੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ।
ਜਲਦ ਹੋਵੇਗੀ ਭਾਰਤੀ ਨਾਗਰਿਕਾਂ ਦੀ ਵਾਪਸੀ
ਭਾਰਤੀ ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ ਦਾ ਕਹਿਣਾ ਹੈ ਕਿ ਉਨ੍ਹਾਂ ਲਗਾਤਾਰ ਅਫਗਾਨਿਸਤਾਨ 'ਚ ਸਥਿਤੀ 'ਤੇ ਨਜ਼ਰ ਬਣਾਈ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਪਰਤਣ ਦੇ ਇਛੁੱਕ ਲੋਕਾਂ ਦੀ ਚਿੰਤਾ ਨੂੰ ਸਮਝਣਾ ਹੋਵੇਗਾ। ਇਸ ਸਭ ਦਰਮਿਆਨ ਏਅਰਪੋਰਟ ਸੰਚਾਲਨ ਸਭ ਤੋਂ ਵੱਡੀ ਚੁਣੌਤੀ ਹੋਵੇਗੀ। ਜਿਸ ਲਈ ਹੁਣ ਹਰ ਤਰ੍ਹਾਂ ਦੀ ਚਰਚਾ ਕੀਤੀ ਜਾ ਰਹੀ ਹੈ। ਇਸ ਦਰਮਿਆ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਜਾਣਕਾਰੀ ਦਿੱਤੀ ਹੈ ਕਿ ਅਫਗਾਨਿਸਤਾਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਇਕ ਵਿਸ਼ੇਸ਼ ਅਫਗਾਨਿਸਤਾਨ ਸੈੱਲ ਦਾ ਵੀ ਗਠਨ ਕੀਤਾ ਗਿਆ ਹੈ।
Monitoring the situation in Kabul (Afghanistan) continuously. Understand the anxiety of those seeking to return to India. Airport operations are the main challenge. Discussions on with partners in that regard: External Affairs Minister Dr S Jaishankar
— ANI (@ANI) August 16, 2021
(File pic) pic.twitter.com/VMCaFip2nt
ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਦੇ ਵਿਚ ਭਾਰਤੀ ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ ਦਾ ਕਹਿਣਾ ਹੈ ਕਿ ਉਹ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੀ ਹੈ। ਉੱਥੇ ਹੀ ਤਾਲਿਬਾਨ ਵੱਲੋਂ ਪੂਰੀ ਤਰ੍ਹਾਂ ਨਾਲ ਅਫਗਾਨਿਸਤਾਨ ਨੂੰ ਆਪਣੇ ਕਬਜ਼ੇ 'ਚ ਲੈਣ ਤੋਂ ਬਾਅਦ ਹਜ਼ਾਰਾਂ ਲੋਕ ਦੇਸ਼ ਛੱਡ ਕੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ।
ਕਾਬੁਲ ਏਅਰਪੋਰਟ 'ਤੇ ਹਫੜਾ-ਦਫੜੀ ਦਾ ਮਾਹੌਲ
ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਭਾਰੀ ਸੰਖਿਆਂ 'ਚ ਲੋਕ ਦੇਸ਼ ਛੱਡਣ ਲਈ ਕਾਬੁਲ ਏਅਰਪੋਰਟ ਪਹੁੰਚੇ ਸਨ। ਜਿਸ ਦੌਰਾਨ ਉੱਥੇ ਕਈ ਲੋਕਾ ਅਮਰੀਕੀ ਫੌਜੀ ਜਹਾਜ਼ ਦੇ ਉਡਾਣ ਭਰਨ ਤੋਂ ਪਹਿਲਾਂ ਬਾਹਰ ਲਟਕ ਗਏ ਸਨ। ਇਕ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਹਾਜ਼ ਜਿਵੇਂ-ਜਿਵੇਂ ਉਚਾਈ 'ਤੇ ਜਾ ਰਿਹਾ ਹੈ, ਅਫਗਾਨ ਉਸ ਤੋਂ ਹੇਠਾਂ ਡਿੱਗ ਰਹੇ ਹਨ।
View this post on Instagram