ਪੜਚੋਲ ਕਰੋ

ਇਟਲੀ 'ਚ 36,000 ਪੰਜਾਬੀਆਂ ਦਾ ਮੰਦੜਾ ਹਾਲ, ਸੰਯੁਕਤ ਰਾਸ਼ਟਰ ਦੀ ਮਾਹਿਰ ਵੱਲੋਂ ਸਨਸਨੀਖੇਜ ਖੁਲਾਸਾ

ਸੰਯੁਕਤ ਰਾਸ਼ਟਰ ਦੀ ਮਾਹਿਰ ਉਰਮਿਲਾ ਭੋਲਾ ਦੀ ਇਟਲੀ ਵਿੱਚ ਚੱਲ ਰਹੇ ਖੇਤ ਮਾਫੀਆ ‘ਕੈਪੋਰਾਲਾਤੋ’ ਤਹਿਤ ਗੁਲਾਮ ਵਿਵਸਥਾ ਸਬੰਧੀ ਰਿਪੋਰਟ ਵਿੱਚ ਵੱਡਾ ਖ਼ੁਲਾਸਾ ਹੋਇਆ ਹੈ। ਇਟਲੀ ਵਿੱਚ ਵੱਸਦੇ ਕਰੀਬ 36,000 ਪੰਜਾਬੀ ਆਰਥਿਕ ਤੇ ਸਰੀਰਕ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਲੋੜ ਤੋਂ ਵੱਧ ਕੰਮ ਕਰਾਉਣ ਤੋਂ ਇਲਾਵਾ ਇਨ੍ਹਾਂ ਦੀ ਕੁੱਟਮਾਰ ਵੀ ਕੀਤੀ ਜਾਂਦੀ ਹੈ।

ਚੰਡੀਗੜ੍ਹ: ਅਕਸਰ ਪੰਜਾਬੀ ਚੰਗੇ ਭਵਿੱਖ ਦਾ ਸੁਪਨਾ ਲੈ ਕੇ ਵਿਦੇਸ਼ ਜਾਂਦੇ ਹਨ, ਪਰ ਉਨ੍ਹਾਂ ਨੂੰ ਅੰਦਾਜ਼ਾ ਵੀ ਨਹੀਂ ਹੁੰਦਾ ਕਿ ਉੱਥੇ ਉਨ੍ਹਾਂ ਨਾਲ ਕੀ ਵਾਪਰੇਗਾ। ਸੰਯੁਕਤ ਰਾਸ਼ਟਰ ਦੀ ਮਾਹਿਰ ਉਰਮਿਲਾ ਭੋਲਾ ਦੀ ਇਟਲੀ ਵਿੱਚ ਚੱਲ ਰਹੇ ਖੇਤ ਮਾਫੀਆ ‘ਕੈਪੋਰਾਲਾਤੋ’ ਤਹਿਤ ਗੁਲਾਮ ਵਿਵਸਥਾ ਸਬੰਧੀ ਰਿਪੋਰਟ ਵਿੱਚ ਵੱਡਾ ਖ਼ੁਲਾਸਾ ਹੋਇਆ ਹੈ। ਇਟਲੀ ਵਿੱਚ ਵੱਸਦੇ ਕਰੀਬ 36,000 ਪੰਜਾਬੀ ਆਰਥਿਕ ਤੇ ਸਰੀਰਕ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਲੋੜ ਤੋਂ ਵੱਧ ਕੰਮ ਕਰਾਉਣ ਤੋਂ ਇਲਾਵਾ ਇਨ੍ਹਾਂ ਦੀ ਕੁੱਟਮਾਰ ਵੀ ਕੀਤੀ ਜਾਂਦੀ ਹੈ। ਰਿਪੋਰਟ ਮੁਤਾਬਕ ਇਟਲੀ ਦੇ ਲਾਤੀਨਾ ਤੇ ਹੋਰ ਉੱਤਰੀ ਸੂਬਿਆਂ ਵਿੱਚ ਵਸਦੇ 36,000 ਦੇ ਕਰੀਬ ਸਿੱਖ ਖੇਤ ਮਜ਼ਦੂਰ ਗੈਂਗਸਟਰਾਂ ਦੇ ਦਾਬੇ ਥੱਲੇ ਦਿਨ ਕੱਟਣ ਲਈ ਮਜਬੂਰ ਹਨ। ਇੱਥੇ ਇਸ ਖੇਤ ਮਾਫ਼ੀਆ ਨੂੰ ‘ਕੈਪੋਰਾਲਾਤੋ’ ਕਿਹਾ ਜਾਂਦਾ ਹੈ। ਉੱਥੇ ਵੱਸਦੇ ਪੰਜਾਬੀਆਂ ਵਿੱਚੋਂ ਬਹੁਤੇ ਤੌਰ ਉੱਤੇ ਪੰਜਾਬ ਤੋਂ ਖੇਤੀਬਾੜੀ ਪਿਛੋਕੜ ਵਾਲੇ ਹਨ, ਉਹ ਇਟਲੀ ਵਿੱਚ ਪੂਰਾ ਹਫ਼ਤਾ ਹੀ 13 ਤੋਂ 14 ਘੰਟੇ ਤੱਕ ਕੰਮ ਕਰਨ ਦੇ ਲਈ ਮਜਬੂਰ ਹਨ। ਆਮ ਤੌਰ ਉੱਤੇ ਇਹ ਖੇਤ ਮਜ਼ਦੂਰ ਗਾਜਰਾਂ, ਬੈਂਗਣ ਟਮਾਟਰ ਤੇ ਹੋਰ ਸਬਜ਼ੀਆਂ ਤੋੜਨ ਦਾ ਕੰਮ ਕਰਦੇ ਹਨ। ਯਾਦ ਰਹੇ ਇਟਲੀ ਦੇ ਕਾਨੂੰਨ ਮੁਤਾਬਕ ਖੇਤ ਮਜ਼ਦੂਰਾਂ ਕੋਲੋਂ ਛੇ ਘੰਟੇ ਤੋਂ ਵੱਧ ਸਮਾਂ ਕੰਮ ਨਹੀਂ ਲਿਆ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਨੂੰ 12 ਡਾਲਰ ਘੰਟੇ ਦੀ ਮਜ਼ਦੂਰੀ ਦੇਣੀ ਜ਼ਰੂਰੀ ਹੈ। ਰਿਪੋਰਟ ਮੁਤਾਬਕ ਹਾਲਾਤ ਇੰਨੇ ਮਾੜੇ ਹਨ ਕੋਈ ਇਸ ਖੇਤ ਮਾਫ਼ੀਆ ਵਿਰੁੱਧ ਆਵਾਜ਼ ਚੁੱਕਣ ਲਈ ਰਾਜ਼ੀ ਨਹੀਂ। ਬਹੁਤ ਹੀ ਘੱਟ ਲੋਕ ਅਜਿਹੇ ਹਨ ਜੋ ਮਾਫ਼ੀਆ ਵਿਰੁੱਧ ਆਪਣੀ ਆਵਾਜ਼ ਚੁੱਕ ਰਹੇ ਹਨ। ਇਹ ਪੰਜਾਬ ਤੋਂ 20,000 ਤੋਂ 25,000 ਡਾਲਰ ਏਜੰਟਾਂ ਨੂੰ ਦੇ ਕੇ ਇਟਲੀ ਪੁੱਜੇ ਸਨ, ਪਰ ਇੱਥੇ ਇਨ੍ਹਾਂ ਨੂੰ ਗੁਲਾਮਾਂ ਵਾਲੀ ਜ਼ਿੰਦਗੀ ਜਿਊਣੀ ਪੈ ਰਹੀ ਹੈ। ਰਿਪੋਰਟ ਵਿੱਚ ਇਹ ਵੀ ਖ਼ੁਲਾਸਾ ਕੀਤਾ ਗਿਆ ਹੈ ਕਿ ਇਨ੍ਹਾਂ ਵਿੱਚੋਂ ਬਹੁਤੇ ਪੰਜਾਬੀ ਸਮੈਕ, ਅਫੀਮ ਤੇ ਹੋਰ ਨਸ਼ਿਆਂ ਦੇ ਸ਼ਿਕਾਰ ਹੋ ਚੁੱਕੇ ਹਨ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget