ਲੰਡਨ: ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਵਿਦੇਸ਼ਾਂ ‘ਚ ਰਹਿੰਦ ਭਾਰਤੀਆਂ ਵਲੋਂ ਵੀ ਖੂਬ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੈਨੇਡਾ, ਅਮਰੀਕਾ ਤੇ ਆਸਟ੍ਰੇਲਿਆ ਸਮੇਤ ਲੰਡਨ ‘ਚ ਵੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ। ਇਸੇ ਸਿਲਸਿਲੇ ‘ਚ ਐਤਵਾਰ ਨੂੰ ਹਜ਼ਾਰਾਂ ਲੋਕਾਂ ਨੇ ਲੰਡਨ ‘ਚ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਜ਼ਾਹਰ ਕੀਤਾ।


ਪ੍ਰਦਰਸ਼ਨਕਾਰੀਆਂ ਦੀ ਭੀੜ ਲੰਡਨ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਇਕੱਠੀ ਹੋਈ ਅਤੇ ਉੱਥੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਟ੍ਰਾਫਲਗਰ ਸਕਵਾਇਰ ਦੇ ਆਸ ਪਾਸ ਮਾਰਚ ਵੀ ਕੀਤਾ। ਦੱਸ ਦਈਏ ਕਿ ਬ੍ਰਿਟੇਨ ਵਿਚ ਪੰਜਾਬ ਦੇ ਵੱਡੀ ਗਿਣਤੀ ਲੋਕ ਰਹਿੰਦੇ ਹਨ। ਇਸ ਕਿਸਾਨਾਂ ਦੇ ਵਿਰੋਧ ਨੇ ਉਸ ਨੂੰ ਅੰਦੋਲਨ ਕਰਨ ਨੂੰ ਪ੍ਰੇਰਿਤ ਕੀਤਾ ਅਤੇ ਉਹ ਵੀ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਸੜਕਾਂ ‘ਤੇ ਉਤਰ ਆਏ।



ਸਕਾਟਲੈਂਡ ਯਾਰਡ ਪੁਲਿਸ ਨੇ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨਾਂ ਕਰ ਰਹੇ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਮੱਧ ਲੰਡਨ ਵਿਚ "ਅਸੀਂ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੇ ਹਾਂ" ਪ੍ਰਦਰਸ਼ਨ ਨੂੰ ਕਾਬੂ ਕਰਨ ਲਈ ਕਈ ਪੁਲਿਸ ਮੁਲਾਜ਼ਮ ਸੜਕ 'ਤੇ ਆਏ ਅਤੇ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੋਰੋਨਾ ਦੇ ਫੈਲਣ ਨੂੰ ਰੋਕਣ ਲਈ ਸਖ਼ਤ ਨਿਯਮ ਲਾਗੂ ਹਨ ਅਤੇ ਜੇ 30 ਤੋਂ ਵੱਧ ਲੋਕ ਇਕੱਠੇ ਹੁੰਦੇ ਹਨ ਤਾਂ ਗ੍ਰਿਫਤਾਰੀਆਂ ਕੀਤੀਆਂ ਜਾ ਸਕਦੀਆਂ ਹਨ ਅਤੇ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ।

ਇਸ ਦੇ ਨਾਲ ਹੀ ਭਾਰਤ ਵਿਚ ਕਿਸਾਨ ਸੰਗਠਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਜਾਣਕਾਰੀ ਦਿੱਤੀ ਹੈ ਕਿ 8 ਦਸੰਬਰ ਨੂੰ ਸਵੇਰੇ ਤੋਂ ਸ਼ਾਮ ਤੱਕ ਭਾਰਤ ਬੰਦ ਰਹੇਗਾ। ਇਸ ਤੋਂ ਇਲਾਵਾ ਦੁਪਹਿਰ 3 ਵਜੇ ਤੱਕ ਪੂਰੇ ਦੇਸ਼ ਵਿੱਚ ਟ੍ਰੈਫਿਕ ਜਾਮ ਰਹੇਗਾ। ਕਿਸਾਨਾਂ ਨੇ ਕਿਹਾ ਹੈ ਕਿ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾਵਾਂ ਤੇ ਵਿਆਹ ਦੀਆਂ ਗੱਡੀਆਂ ਨੂੰ ਨਹੀਂ ਰੋਕੀਆਂ ਜਾਏਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904