Paksitan News: ਪਾਕਿਸਤਾਨ ਦੇ ਸਿੰਧ ਸੂਬੇ ਦੀ ਇਕ ਭਿਆਨਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਆਪਣੀ 15 ਦਿਨਾਂ ਦੀ ਧੀ ਨੂੰ ਜ਼ਿੰਦਾ ਦਫ਼ਨਾ ਦਿੱਤਾ, ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪਿਤਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਜਿਸ ਨੇ ਵੀ ਇਸ ਘਟਨਾ ਬਾਰੇ ਸੁਣਿਆ ਉਸ ਦੀ ਰੂਹ ਕੰਬ ਗਈ।


ਨਿਊਜ਼ ਏਜੰਸੀ ਏਐਨਆਈ ਨੇ ਏਆਰਵਾਈ ਨਿਊਜ਼ ਦੇ ਹਵਾਲੇ ਨਾਲ ਕਿਹਾ ਕਿ ਦੋਸ਼ੀ ਪਿਤਾ ਤੈਯੱਬ ਨੇ ਜੁਰਮ ਕਬੂਲ ਕਰ ਲਿਆ ਹੈ। ਆਰਥਿਕ ਤੰਗੀ ਦਾ ਹਵਾਲਾ ਦਿੰਦਿਆਂ ਹੋਇਆਂ ਉਸ ਨੇ ਕਿਹਾ ਕਿ ਉਹ ਆਪਣੀ ਨਵਜੰਮੀ ਧੀ ਦਾ ਇਲਾਜ ਨਹੀਂ ਕਰਵਾ ਪਾ ਰਿਹਾ ਸੀ। ਤੈਯੱਬ ਨੇ ਨਵਜੰਮੀਂ ਬੱਚੇ ਨੂੰ ਦਫ਼ਨਾਉਣ ਤੋਂ ਬਾਅਦ ਉਸ ਨੂੰ ਬੋਰੀ ਵਿੱਚ ਬੰਦ ਕਰਨ ਦੀ ਗੱਲ ਨੂੰ ਸਵੀਕਾਰ ਕੀਤਾ ਹੈ। 


ਪੁਲਿਸ ਨੇ ਤੈਯੱਬ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਬੱਚੀ ਦੀ ਕਬਰ ਨੂੰ ਪੋਸਟਮਾਰਟਮ ਅਤੇ ਫੋਰੈਂਸਿਕ ਜਾਂਚ ਲਈ ਖੋਲ੍ਹਿਆ ਜਾਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।