ਪੜਚੋਲ ਕਰੋ

ਅਮਰੀਕਾ 'ਚ ਭਾਰਤ ਤੋਂ ਭੱਜੇ ਗੈਂਗਸਟਰਾਂ 'ਤੇ FBI ਦੀ ਵੱਡੀ ਕਾਰਵਾਈ, ਸ਼ਿਕੰਜਾ ਕੱਸ 8 ਵਾਂਟੇਡ ਕੀਤੇ ਕਾਬੂ

ਅਮਰੀਕਾ ਵਿੱਚ ਭਾਰਤ ਤੋਂ ਭੱਜੇ ਅੱਤਵਾਦੀ ਅਤੇ ਗੈਂਗਸਟਰਾਂ ਖ਼ਿਲਾਫ਼ ਐਫਬੀਆਈ ਅਤੇ ਸਥਾਨਕ ਏਜੰਸੀਆਂ ਵੱਲੋਂ 11 ਜੁਲਾਈ ਨੂੰ ਕੈਲੀਫ਼ੋਰਨੀਆ ਦੇ ਸੈਨ ਜੋਕੁਇਨ ਕਾਊਂਟੀ 'ਚ ਵੱਡੀ ਕਾਰਵਾਈ ਕੀਤੀ ਗਈ।

ਸਟਾਕਟਨ, ਮੰਟੇਕਾ ਅਤੇ ਸਟੈਨਿਸਲਾਸ ਕਾਊਂਟੀ ਦੀਆਂ SWAT ਟੀਮਾਂ ਅਤੇ ਐਫਬੀਆਈ ਦੀ ਵਿਸ਼ੇਸ਼ ਯੂਨਿਟ ਦੀ ਸਹਾਇਤਾ ਨਾਲ ਕੀਤੇ ਗਏ ਇਸ ਓਪਰੇਸ਼ਨ ਦੌਰਾਨ ਭਾਰਤੀ ਮੂਲ ਦੇ 8 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚ ਦਿਲਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਵਿਸ਼ਾਲ, ਪਵਿੱਤਰ ਸਿੰਘ ਉਰਫ਼ ਪਵਿੱਤਰ ਬਟਾਲਾ, ਗੁਰਤਾਜ ਸਿੰਘ, ਮਨਪ੍ਰੀਤ ਰੰਧਾਵਾ ਅਤੇ ਸਰਬਜੀਤ ਸਿੰਘ ਸ਼ਾਮਲ ਹਨ।

ਇਨ੍ਹਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਆਪਰਾਧਿਕ ਕੇਸ ਦਰਜ ਹਨ। ਇਹ ਕਾਰਵਾਈ ਗੈਂਗਸਟਰ-ਅੱਤਵਾਦੀ ਨੈੱਟਵਰਕ 'ਤੇ ਨਕੇਲ ਕੱਸਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਗ੍ਰਿਫਤਾਰੀ ਤੋਂ ਬਾਅਦ ਪੁੱਛਗਿੱਛ, ਫਿਰ ਸਾਰਿਆਂ ਨੂੰ ਜੇਲ੍ਹ ਭੇਜਿਆ ਗਿਆ

ਇਨ੍ਹਾਂ ਸਾਰਿਆਂ ਖਿਲਾਫ ਅਗਵਾ, ਤਸ਼ੱਦਦ, ਗੈਰ-ਕਾਨੂੰਨੀ ਕੈਦ, ਅਪਰਾਧਿਕ ਸਾਜ਼ਿਸ਼, ਗਵਾਹਾਂ ਨੂੰ ਡਰਾਉਣ, ਅਰਧ-ਆਟੋਮੈਟਿਕ ਹਥਿਆਰ ਨਾਲ ਹਮਲਾ, ਅੱਤਵਾਦ ਫੈਲਾਉਣ ਦੀ ਧਮਕੀ, ਗੈਂਗ ਐਕਟ ਅਧੀਨ ਮੁਕੱਦਮੇ, ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਰੱਖਣ, ਮਸ਼ੀਨ ਗੰਨ ਅਤੇ ਅਸਾਲਟ ਰਾਈਫਲ ਰੱਖਣ, ਸ਼ਾਰਟ-ਬੈਰਲ ਰਾਈਫਲ ਬਣਾਉਣ ਅਤੇ ਗੈਰ-ਕਾਨੂੰਨੀ ਮੈਗਜ਼ੀਨ ਵੇਚਣ ਵਰਗੇ ਸੰਗੀਨ ਦੋਸ਼ ਦਰਜ ਕੀਤੇ ਗਏ ਹਨ। ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਅਮਰੀਕਾ ਦੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਐਫਬੀਆਈ ਦੀ ਇਸ ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ 5 ਪਿਸਤੌਲ (ਆਟੋਮੈਟਿਕ ਗਲੌਕ), ਇੱਕ ਅਸਾਲਟ ਰਾਈਫਲ, ਸੈਂਕੜੇ ਰਾਊਂਡ ਗੋਲੀਆਂ, ਹਾਈ-ਕੈਪੇਸਿਟੀ ਮੈਗਜ਼ੀਨ ਅਤੇ 15,000 ਡਾਲਰ ਨਕਦ ਜ਼ਬਤ ਕੀਤੇ ਗਏ।

ਸਭ ਤੋਂ ਅਹਿਮ ਗ੍ਰਿਫਤਾਰੀ ਪਵਿੱਤਰ ਬਟਾਲਾ ਦੀ

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਸਭ ਤੋਂ ਅਹਿਮ ਨਾਂ ਪਵਿੱਤਰ ਸਿੰਘ ਉਰਫ ਪਵਿਤਰ ਬਟਾਲਾ ਦਾ ਹੈ, ਜੋ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ ਅਤੇ ਭਾਰਤ ਦੀ ਐਨਆਈਏ ਅਤੇ ਪੰਜਾਬ ਪੁਲਿਸ ਲਈ ਮੋਸਟ ਵਾਂਟਡ ਹੈ। ਉਹ ਗੈਂਗਸਟਰ-ਅੱਤਵਾਦੀ ਲਖਬੀਰ ਸਿੰਘ ਰੋਡੇ ਨਾਲ ਮਿਲ ਕੇ ਅੱਤਵਾਦੀ ਗਤੀਵਿਧੀਆਂ ਚਲਾ ਰਿਹਾ ਸੀ। ਉਸ ਖਿਲਾਫ ਚਾਰਜਸ਼ੀਟ ਦਾਖਲ ਹੈ ਅਤੇ ਰੈਡ ਕਾਰਨਰ ਨੋਟਿਸ ਵੀ ਜਾਰੀ ਹੋ ਚੁੱਕਾ ਹੈ।

ਭਾਰਤੀ ਏਜੰਸੀਆਂ ਦੇ ਅਨੁਸਾਰ, ਸਾਰੇ ਮੁਲਜ਼ਮ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਸਨ ਅਤੇ ਉੱਥੋਂ ਹੀ ਪੰਜਾਬ ਅਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਅਪਰਾਧਿਕ ਗਤੀਵਿਧੀਆਂ ਚਲਾ ਰਹੇ ਸਨ। ਭਾਰਤ ਤੋਂ ਭੱਜ ਕੇ ਕਈ ਗੈਂਗਸਟਰ ਅਤੇ ਅੱਤਵਾਦੀ ਅਮਰੀਕਾ ਵਿੱਚ ਸ਼ਰਨ ਲੈ ਕੇ ਕਾਨੂੰਨ ਦਾ ਫਾਇਦਾ ਉਠਾਉਂਦੇ ਹੋਏ ਸਾਲਾਂ ਤੱਕ ਉੱਥੇ ਹੀ ਟਿਕੇ ਰਹਿੰਦੇ ਹਨ। ਇਨ੍ਹਾਂ ਵਿੱਚ ਗੋਲਡੀ ਬਰਾੜ, ਅਨਮੋਲ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਵਰਗੇ ਨਾਮ ਸ਼ਾਮਲ ਹਨ।

ਐਫਬੀਆਈ ਨੇ ਇਸ ਆਪਰੇਸ਼ਨ ਨੂੰ ‘ਸਮਰ ਹੀਟ ਇਨੀਸ਼ੀਏਟਿਵ’ ਨਾਮ ਦਿੱਤਾ ਹੈ, ਜਿਸਦਾ ਮਕਸਦ ਅਮਰੀਕਾ ਵਿੱਚ ਸਰਗਰਮ ਗੈਂਗਾਂ ਅਤੇ ਖਤਰਨਾਕ ਅਪਰਾਧੀਆਂ ਦਾ ਸਫਾਇਆ ਕਰਨਾ ਹੈ। ਐਫਬੀਆਈ ਦੇ ਨਿਰਦੇਸ਼ਕ ਪਟੇਲ ਦੀ ਅਗਵਾਈ ਵਿੱਚ ਸ਼ੁਰੂ ਹੋਏ ਇਸ ਮਿਸ਼ਨ ਦਾ ਉਦੇਸ਼ ਅਮਰੀਕਾ ਦੇ ਸ਼ਹਿਰਾਂ ਨੂੰ ਸੁਰੱਖਿਅਤ ਬਣਾਉਣਾ ਅਤੇ ਸੰਗਠਿਤ ਅਪਰਾਧ ਦੇ ਖਿਲਾਫ ਸਖਤ ਕਦਮ ਚੁੱਕਣਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget